cover image

ਅਕਾਲ ਤਖ਼ਤ

ਅੰਮ੍ਰਿਤਸਰ ਵਿਖੇ ਸਥਿਤ ਗੁਰੂਦੁਆਰਾ ਸਾਹਿਬ / From Wikipedia, the free encyclopedia

ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’।[1] ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ।[1] 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ। ਸਿੱਖਾਂ ਵਾਸਤੇ ਇਸ ਤਰਾਂ ਦੇ ਚਾਰ ਤਖ਼ਤ ਹੋਰ ਹਨ, ਉਨ੍ਹਾਂ ਦੇ ਨਾਂ ਹਨ:-

Quick facts: ਅਕਾਲ ਤਖ਼ਤ ਸਾਹਿਬ, ਆਮ ਜਾਣਕਾਰੀ, ਆਰਕੀਟੈਕਚਰ ਸ਼ੈਲੀ,...
ਅਕਾਲ ਤਖ਼ਤ ਸਾਹਿਬ
Akal_takhat_amritsar.jpg
ਅਕਾਲ ਤਖ਼ਤ
Map
ਆਮ ਜਾਣਕਾਰੀ
ਆਰਕੀਟੈਕਚਰ ਸ਼ੈਲੀਸਿੱਖ ਆਰਕੀਟੈਕਚਰ
ਕਸਬਾ ਜਾਂ ਸ਼ਹਿਰਅੰਮਿਤਸਰ
ਦੇਸ਼ਭਾਰਤ
Close

web|url=http://thesikhs.org/sikh-issues-punjabi/akal-takht/%7Ctitle=Akal%5Bਮੁਰਦਾ+ਕੜੀ%5D takht – ਅਕਾਲ ਤਖ਼ਤ – TheSikhs.Org|language=en-US|access-date=2021-01-05}}</ref>