![cover image](https://wikiwandv2-19431.kxcdn.com/_next/image?url=https://upload.wikimedia.org/wikipedia/commons/thumb/d/d1/Portrait_Gandhi.jpg/640px-Portrait_Gandhi.jpg&w=640&q=50)
ਮਹਾਤਮਾ ਗਾਂਧੀ
ਬ੍ਰਿਟਿਸ਼-ਰਾਜ ਦੌਰਾਨ ਭਾਰਤੀ ਰਾਸ਼ਟਰਵਾਦ ਦੇ ਪ੍ਰਸਿੱਧ ਨੇਤਾ / From Wikipedia, the free encyclopedia
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948)[3], ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ।[4] ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ।[5] ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਮਹਾਤਮਾ ਗਾਂਧੀ | |
---|---|
![]() | |
ਜਨਮ | ਮੋਹਨਦਾਸ ਕਰਮਚੰਦ ਗਾਂਧੀ (1869-10-02)2 ਅਕਤੂਬਰ 1869 |
ਮੌਤ | 30 ਜਨਵਰੀ 1948(1948-01-30) (ਉਮਰ 78) ਲਾਨ ਤੇ |
ਮੌਤ ਦਾ ਕਾਰਨ | ਹਿੰਦੂਵਾਦੀ ਜਨੂੰਨੀ ਦੁਆਰਾ ਗੋਲੀ ਮਾਰਕੇ ਸਿਆਸੀ ਕਤਲ |
ਕਬਰ | ਰਾਜਘਾਟ, ਦਿੱਲੀ ਵਿਖੇ ਸਸਕਾਰ ਕੀਤਾ ਗਿਆ 28.6415°N 77.2483°E / 28.6415; 77.2483 |
ਹੋਰ ਨਾਮ | ਮਹਾਤਮਾ ਗਾਂਧੀ, ਬਾਪੂ, ਗਾਂਧੀਜੀ |
ਅਲਮਾ ਮਾਤਰ | ਅਲਫਰੈਡ ਹਾਈ ਸਕੂਲ, ਰਾਜਕੋਟ, ਸਮਾਲਦਾਸ ਕਾਲਜ, ਭਾਵਨਗਰ, ਯੂਨੀਵਰਸਿਟੀ ਕਾਲਜ, ਲੰਦਨ (ਯੂ ਸੀ ਐਲ) |
ਲਈ ਪ੍ਰਸਿੱਧ | ਭਾਰਤ ਦੇ ਆਜ਼ਾਦੀ ਸੰਗਰਾਮ ਦੀ ਕੁਸ਼ਲ ਅਗਵਾਈ, ਸਤਿਆਗ੍ਰਹ ਦਾ ਦਰਸ਼ਨ, ਅਹਿੰਸਾ ਸ਼ਾਂਤੀਵਾਦ |
ਲਹਿਰ | ਭਾਰਤੀ ਰਾਸ਼ਟਰੀ ਕਾਂਗਰਸ |
ਜੀਵਨ ਸਾਥੀ | ਕਸਤੂਰਬਾ ਗਾਂਧੀ |
ਬੱਚੇ | ਹਰੀਲਾਲ ਮਨੀਲਾਲ ਰਾਮਦਾਸ ਦੇਵਦਾਸ |
ਮਾਤਾ-ਪਿਤਾ | ਪੁਤਲੀ ਬਾਈ (ਮਾਂ) ਕਰਮਚੰਦ ਗਾਂਧੀ (ਬਾਪੂ) |
ਦਸਤਖ਼ਤ | |
![]() |
“ਸ਼ਹਿਰਾਂ ਵਿੱਚ ਵੱਸਣ ਵਾਲਿਆਂ ਨੂੰ ਇਸ ਗੱਲ ਦਾ ਘੱਟ ਹੀ ਇਲਮ ਹੈ ਕਿ ਹਿੰਦ ਤੇ ਅੱਧ ਭੁੱਖੇ ਲੋਕ ਕਿਸ ਤਰ੍ਹਾਂ ਬੇਬਸੀ ਦੀਆਂ ਨਿਵਾਣਾਂ ਵਿੱਚ ਲਹਿੰਦੇ ਜਾ ਰਹੇ ਹਨ। ਸ਼ਹਿਰਾਂ ਵਿੱਚ ਵਸਣੇ ਵਾਲੇ ਲੋਕਾਂ ਨੂੰ ਇਸ ਗੱਲ ਦਾ ਵੀ ਅਹਿਸਾਸ ਨਹੀਂ ਕਿ ਜਿਹੜੀ ਘਟੀਆ ਜਿਹੀ ਆਰਾਮਦੇਹ ਜ਼ਿੰਦਗੀ ਉਹ ਜਿਉਂ ਰਹੇ ਹਨ, ਉਹ ਉਸ ਕੰਮ ਦੀ ਦਲਾਲੀ ਤੋਂ ਵੱਧ ਕੁਝ ਨਹੀਂ ਜਿਹੜਾ ਉਹ ਬਦੇਸ਼ੀ ਲੋਟੂਆਂ ਲਈ ਕਰ ਰਹੇ ਹਨ………ਉਹਨਾਂ ਨੂੰ ਨਹੀਂ ਪਤਾ ਕਿ ਕਾਨੂੰਨ ਦੇ ਨਾਂਅ ਉੱਤੇ ਜਿਹੜੀ ਸਰਕਾਰ ਬਰਤਾਨਵੀ ਹਿੰਦ ਵਿੱਚ ਕਾਇਮ ਹੈ ਉਹ ਲੋਕਾਂ ਦੀ ਇਸੇ ਲੁੱਟ ਖਸੁੱਟ ਨੂੰ ਕਾਇਮ ਰੱਖਣ ਲਈ ਚਲਾਈ ਜਾ ਰਹੀ ਹੈ। ਕੋਈ ਲਫ਼ਜ਼ੀ ਹੇਰਾਫੇਰੀ, ਅੰਕੜਿਆਂ ਦੀ ਕੋਈ ਚਤੁਰਾਈ ਪਿੰਡਾਂ ਵਿੱਚ ਉਹਨਾਂ ਪਿੰਜਰਾਂ ਨੂੰ ਧਿਆਨ ਤੋਂ ਪਰ੍ਹਾਂ ਨਹੀਂ ਲਿਜਾ ਸਕਦੀ, ਜਿਹੜੇ ਤਾਹਨੂੰ ਸਾਖਿਆਤ ਦੇਖਣ ਨੂੰ ਮਿਲਦੇ ਹਨ। ਮੈਨੂੰ ਇਸ ਗੱਲ ਵਿੱਚ ਕੋਈ ਸ਼ੱਕ ਨਹੀਂ ਕਿ ਇੰਗਲੈਂਡ ਵਿੱਚ ਅਤੇ ਹਿੰਦ ਦੇ ਸ਼ਹਿਰਾਂ ਵਿੱਚ ਵੱਸਣ ਵਾਲੇ ਲੋਕਾਂ, ਦੋਹਾਂ ਨੂੰ ਮਨੁੱਖਤਾ ਦੇ ਖਿਲਾਫ਼ ਉਸ ਭਿਆਨਕ ਜੁਰਮ ਲਈ ਪਰਮਾਤਮਾ ਅੱਗੇ ਜਵਾਬਦੇਹ ਹੋਣਾ ਪਏਗਾ, ਜਿਸਦੀ ਮਿਸਾਲ ਹਿੰਦ ਵਿੱਚ ਹੋਰ ਕੋਈ ਨਹੀਂ ਮਿਲਦੀ।”
1922 ਵਿੱਚ ਅਦਾਲਤ ਨੂੰ ਦਿੱਤੇ ਗਾਂਧੀ ਦੇ ਬਿਆਨ ਵਿਚੋਂ[2]
ਗਾਂਧੀ ਦਾ ਜਨਮ ਪੱਛਮੀ ਭਾਰਤ ਦੇ ਗੁਜਰਾਤ ਸੂਬੇ ਵਿੱਚ ਇੱਕ ਵਪਾਰੀ ਹਿੰਦੂ ਪਰਿਵਾਰ ਵਿੱਚ ਹੋਇਆ। ਲੰਡਨ ਵਿੱਚ ਕਾਨੂੰਨ ਦੀ ਪੜ੍ਹਾਈ ਕਰਨ ਤੋਂ ਬਾਅਦ ਗਾਂਧੀ ਨੇ ਪਹਿਲੀ ਵਾਰ ਦੱਖਣੀ ਅਫਰੀਕਾ ਵਿੱਚ ਭਾਰਤੀ ਮੂਲ ਦੇ ਲੋਕਾਂ ਦੇ ਹੱਕਾਂ ਲਈ ਸੰਘਰਸ਼ ਵਿੱਚ ਅਹਿੰਸਕ ਸਿਵਲ ਨਾਫਰਮਾਨੀ ਦਾ ਪ੍ਰਯੋਗ ਕੀਤਾ। 1915 ਵਿੱਚ ਭਾਰਤ ਆਉਣ ਤੋਂ ਬਾਅਦ ਇਸਨੇ ਭਾਰੀ ਲਗਾਨ ਅਤੇ ਸ਼ੋਸ਼ਨ ਦੇ ਖਿਲਾਫ਼ ਕਿਸਾਨਾਂ ਤੇ ਮਜ਼ਦੂਰਾਂ ਨੂੰ ਸੰਗਠਿਤ ਕਰਨਾ ਸ਼ੁਰੂ ਕੀਤਾ। 1921 ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਇਸਨੇ ਪੂਰੇ ਦੇਸ਼ ਵਿੱਚ ਗਰੀਬੀ ਦੇ ਖਿਲਾਫ਼, ਔਰਤਾਂ ਦੇ ਹੱਕਾਂ ਲਈ, ਧਾਰਮਿਕ ਸਾਂਝ ਬਣਾਉਣ ਲਈ, ਛੂਤ-ਛਾਤ ਨੂੰ ਖਤਮ ਕਰਨ ਲਈ ਪਰ ਸਭ ਤੋਂ ਵੱਧ ਸਵਰਾਜ (ਆਪਣਾ ਰਾਜ) ਦੇ ਲਈ ਅੰਦੋਲਨ ਚਲਾਏ।