ਅਕਾਲੀ ਫੂਲਾ ਸਿੰਘ
ਸਿੱਖ ਜਥੇਦਾਰ From Wikipedia, the free encyclopedia
Remove ads
ਅਕਾਲੀ ਫੂਲਾ ਸਿੰਘ (ਜਨਮ: ਫੂਲਾ ਸਿੰਘ; 1 ਜਨਵਰੀ 1761 – 14 ਮਾਰਚ 1823) ਇੱਕ ਨਿਹੰਗ ਸਿੱਖ ਆਗੂ ਸੀ। ਉਹ 19ਵੀਂ ਸਦੀ ਦੇ ਸ਼ੁਰੂ ਵਿੱਚ ਖ਼ਾਲਸਾ ਸ਼ਹੀਦਾਂ ਮਿਸਲ ਦਾ ਸੰਤ ਸਿਪਾਹੀ ਅਤੇ ਬੁੱਢਾ ਦਲ ਦਾ ਮੁਖੀ ਸੀ।[3] ਉਹ ਸਿੱਖ ਖ਼ਾਲਸਾ ਫੌਜ ਵਿੱਚ ਇੱਕ ਸੀਨੀਅਰ ਜਨਰਲ ਅਤੇ ਫੌਜ ਦੇ ਅਨਿਯਮਿਤ ਨਿਹੰਗ ਦਾ ਕਮਾਂਡਰ ਵੀ ਸੀ। ਉਸਨੇ ਅੰਮ੍ਰਿਤਸਰ ਵਿੱਚ ਸਿੱਖ ਮਿਸਲਾਂ ਨੂੰ ਇੱਕਜੁੱਟ ਕਰਨ ਵਿੱਚ ਭੂਮਿਕਾ ਨਿਭਾਈ। ਉਹ ਅੰਗਰੇਜ਼ਾਂ ਤੋਂ ਨਹੀਂ ਡਰਦਾ ਸੀ ਜਿਨ੍ਹਾਂ ਨੇ ਕਈ ਵਾਰ ਉਸ ਦੀ ਗ੍ਰਿਫਤਾਰੀ ਦੇ ਹੁਕਮ ਦਿੱਤੇ ਪਰ ਕਾਮਯਾਬ ਨਹੀਂ ਹੋਏ। ਆਪਣੇ ਬਾਅਦ ਦੇ ਸਾਲਾਂ ਦੌਰਾਨ ਉਸਨੇ ਮਹਾਰਾਜਾ ਰਣਜੀਤ ਸਿੰਘ ਦੇ ਸਿੱਧੇ ਸਲਾਹਕਾਰ ਵਜੋਂ ਸਿੱਖ ਸਾਮਰਾਜ ਲਈ ਸੇਵਾ ਕੀਤੀ। ਨੌਸ਼ਹਿਰਾ ਦੀ ਲੜਾਈ ਵਿੱਚ ਆਪਣੀ ਸ਼ਹਾਦਤ ਤੱਕ ਉਹ ਕਈ ਪ੍ਰਸਿੱਧ ਸਿੱਖ ਲੜਾਈਆਂ ਵਿੱਚ ਇੱਕ ਫੌਜੀ ਜਰਨੈਲ ਰਿਹਾ। ਉਹ ਸਥਾਨਕ ਲੋਕਾਂ ਦੁਆਰਾ ਪ੍ਰਸ਼ੰਸਾਯੋਗ ਸੀ ਅਤੇ ਜ਼ਮੀਨ 'ਤੇ ਉਨ੍ਹਾਂ ਦਾ ਬਹੁਤ ਪ੍ਰਭਾਵ ਸੀ ਅਤੇ ਗਰੀਬਾਂ ਅਤੇ ਬੇਸਹਾਰਾ ਲੋਕਾਂ ਦੀ ਮਦਦ ਲਈ ਉਸ ਦਾ ਬੰਦੋਬਸਤ ਹਮੇਸ਼ਾ ਖੁੱਲ੍ਹਾ ਰਹਿੰਦਾ ਸੀ।[4][5] ਉਹ ਉਸਦੇ ਨਿਮਰ ਵਿਲੱਖਣ ਨੇਤਾ ਅਤੇ ਉੱਚ ਚਰਿੱਤਰ ਵਾਲੇ ਵੱਕਾਰੀ ਯੋਧੇ ਵਜੋਂ ਚੰਗੀ ਤਰ੍ਹਾਂ ਜਾਣਿਆ ਜਾਂਦਾ ਸੀ।[6][7] ਉਹ ਗੁਰਮਤਿ ਅਤੇ ਖਾਲਸਾ ਪੰਥ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਕੀਤੇ ਗਏ ਯਤਨਾਂ ਲਈ ਵੀ ਜਾਣੇ ਜਾਂਦੇ ਸਨ।
Remove ads
ਘੋੜੇ ਦੀ ਸਵਾਰੀ ਤੇ ਨਿਸ਼ਾਨੇਬਾਜ਼ੀ ਵਿੱਚ ਮਾਹਿਰ
10-12 ਸਾਲ ਦੀ ਉਮਰ ਵਿੱਚ ਹੀ ਅਕਾਲੀ ਫੂਲਾ ਸਿੰਘ ਘੋੜੇ ਦੀ ਸਵਾਰੀ ਤੇ ਨਿਸ਼ਾਨੇਬਾਜ਼ੀ ਵਿੱਚ ਮਾਹਿਰ ਹੋ ਗਏ। ਤੇਗ ਚਲਾਉਣ ਵਿੱਚ ਉਹ ਬੜੇ ਵੱਡੇ-ਵੱਡੇ ਆਦਮੀਆਂ ਦਾ ਮੁਕਾਬਲਾ ਕਰਨ ਲੱਗੇ ਕਿਉਂਕਿ ਸ. ਨੈਣਾ ਸਿੰਘ ਨਿਹੰਗ ਸਿੰਘਾਂ ਵਾਂਗ ਹੀ ਰਹਿੰਦੇ ਸਨ, ਇਸ ਲਈ ਫੂਲਾ ਸਿੰਘ ਵੀ ਨਿਹੰਗ ਸਜ ਗਏ। ਸ. ਨੈਣਾ ਸਿੰਘ ਜਦ ਬਜ਼ੁਰਗ ਹੋ ਗਏ ਤਾਂ ਉਹਨਾਂ ਨੇ ਅੰਮ੍ਰਿਤਸਰ ਆ ਟਿਕਾਣਾ ਕੀਤਾ। ਉਹਨਾਂ ਦੇ ਨਾਲ ਹੀ ਅਕਾਲੀ ਫੂਲਾ ਸਿੰਘ ਆ ਗਏ। ਨੈਣਾ ਸਿੰਘ ਦੀ ਮੌਤ ਹੋ ਗਈ ਤੇ ਅਕਾਲੀ ਫੂਲਾ ਸਿੰਘ, ਜਿਥੇ ਅੱਜਕਲ ਬੁਰਜ ਅਕਾਲੀ ਫੂਲਾ ਸਿੰਘ ਹੈ, ਉਥੇ ਰਹਿਣ ਲੱਗ ਪਏ। ਉਸ ਵੇਲੇ ਸਿੱਖ ਮਿਸਲਾਂ ਦੀਆਂ ਸਰਕਾਰਾਂ ਨੇ ਅਕਾਲੀ ਜੀ ਨੂੰ ਅਕਾਲ ਤਖ਼ਤ ਦੀ ਸੇਵਾ ਸੌਂਪ ਦਿੱਤੀ ਤੇ ਉਹਨਾਂ ਨੂੰ ਸ਼ਸਤਰਧਾਰੀ ਸਿੰਘਾਂ ਦੇ ਗੁਜ਼ਾਰੇ ਲਈ ਜਾਗੀਰ ਦੇ ਦਿੱਤੀ।
Remove ads
ਅਕਾਲ ਦਾ ਮੁਖੀ
ਮਹਾਰਾਜਾ ਰਣਜੀਤ ਸਿੰਘ ਨੇ ਜਦ ਅੰਮ੍ਰਿਤਸਰ ਨੂੰ ਫਤਿਹ ਕਰਨ ਲਈ ਚੜ੍ਹਾਈ ਕੀਤੀ ਤਾਂ ਸਿੱਖ ਫ਼ੌਜਾਂ ਆਪਸ ਵਿੱਚ ਲੜਨ ਲੱਗੀਆਂ। ਅਕਾਲੀ ਜੀ ਨੇ ਵਿੱਚ ਪੈ ਕੇ ਜੰਗ ਬੰਦ ਕਰਵਾ ਦਿਤੀ। ਇਸ ਤਰ੍ਹਾਂ ਮਹਾਰਾਜਾ ਰਣਜੀਤ ਸਿੰਘ ਦਾ ਅਕਾਲੀ ਜੀ ਨਾਲ ਬਹੁਤ ਪਿਆਰ ਪੈ ਗਿਆ। ਮਹਾਰਾਜਾ ਰਣਜੀਤ ਸਿੰਘ ਨੇ ਅਕਾਲੀ ਜੀ ਦੇ ਅਧੀਨ ਅਕਾਲ ਨਾਂ ਦੀ ਰੈਜੀਮੈਂਟ ਬਣਾਈ ਤੇ ਉਹਨਾਂ ਨੂੰ ਉਸ ਦਾ ਮੁਖੀ ਥਾਪ ਦਿੱਤਾ।
ਖ਼ਤਰਨਾਕ ਮੁਹਿੰਮਾਂ ਵਿੱਚ ਸਹਾਇਤਾ
ਅਕਾਲੀ ਫੂਲਾ ਸਿੰਘ ਨੇ ਮਹਾਰਾਜਾ ਰਣਜੀਤ ਸਿੰਘ ਦੀਆਂ ਔਖੀਆਂ ਤੇ ਖ਼ਤਰਨਾਕ ਮੁਹਿੰਮਾਂ ਵਿੱਚ ਹਮੇਸ਼ਾ ਸਹਾਇਤਾ ਕੀਤੀ। ਮੁਲਤਾਨ ਦੀ ਮੁਹਿੰਮ ਵੇਲੇ ਮਹਾਰਾਜਾ ਰਣਜੀਤ ਸਿੰਘ ਨੂੰ ਬਹੁਤ ਕਠਿਨਾਈ ਦਾ ਸਾਹਮਣਾ ਕਰਨਾ ਪਿਆ। ਕਿਲਾ ਫਤਿਹ ਨਹੀਂ ਸੀ ਹੁੰਦਾ। ਛੇ ਮਹੀਨੇ ਘੇਰਾ ਪਾਈ ਰੱਖਣ ਦੇ ਬਾਵਜੂਦ ਕਿਲਾ ਸਰ ਨਾ ਹੋ ਸਕਿਆ। ਜਦ ਹਰ ਹੀਲਾ ਬੇਅਰਥ ਹੋ ਗਿਆ ਤਾਂ ਮਹਾਰਾਜਾ ਰਣਜੀਤ ਸਿੰਘ ਆਪ ਅੰਮ੍ਰਿਤਸਰ ਪੁੱਜੇ ਤੇ ਉਹਨਾਂ ਨੇ ਅਕਾਲੀ ਫੂਲਾ ਸਿੰਘ ਨੂੰ ਬੇਨਤੀ ਕੀਤੀ ਕਿ ਉਹ ਮੁਲਤਾਨ ਦੀ ਮੁਹਿੰਮ ਵਿੱਚ ਉਸ ਦਾ ਸਾਥ ਦੇਣ। ਅਕਾਲੀ ਜੀ ਨੇ ਅਰਦਾਸਾ ਸੋਧਿਆ ਤੇ ਮਹਾਰਾਜਾ ਰਣਜੀਤ ਸਿੰਘ ਨਾਲ ਆਪਣੇ ਅਕਾਲੀ ਸੂਰਬੀਰ ਘੋੜਸਵਾਰਾਂ ਨੂੰ ਲੈ ਕੇ ਮੁਲਤਾਨ 'ਤੇ ਚੜ੍ਹਾਈ ਕਰ ਦਿੱਤੀ। ਤੋਪਾਂ ਨਾਲ ਕਿਲੇ ਦੀ ਕੰਧ ਵਿੱਚ ਪਾੜ ਪਾਇਆ ਗਿਆ ਅਤੇ ਉਸ ਪਾੜ ਵਾਲੀ ਥਾਂ 'ਚੋਂ ਅਕਾਲੀ ਜੀ ਦੇ ਸਿਰਲੱਥ ਘੋੜਸਵਾਰ ਯੋਧਿਆਂ ਨੇ ਬਿਜਲੀ ਦੀ ਤੇਜ਼ੀ ਵਾਂਗ ਕਿਲੇ ਵਿੱਚ ਪ੍ਰਵੇਸ਼ ਕੀਤਾ। ਅੰਦਰ ਜਾ ਕੇ ਉਹਨਾਂ ਉਹ ਤਲਵਾਰ ਚਲਾਈ ਕਿ ਪਰਲੋ ਆ ਗਈ, ਲਾਸ਼ਾਂ ਦੇ ਢੇਰ ਲੱਗ ਗਏ। ਨਵਾਬ ਤੇ ਉਸ ਦੇ ਪੰਜ ਪੁੱਤਰ ਮਾਰੇ ਗਏ, ਕਿਲਾ ਫਤਹਿ ਹੋ ਗਿਆ।
ਕੋੜੇ ਮਾਰਨ ਦੀ ਸਜ਼ਾ
ਅਕਾਲੀ ਫੂਲਾ ਸਿੰਘ ਕਸ਼ਮੀਰ, ਪਿਸ਼ਾਵਰ ਤੇ ਨੁਸ਼ਹਿਰੇ ਦੇ ਯੁੱਧਾਂ ਵਿੱਚ ਸ਼ਾਮਿਲ ਹੋਏ ਤੇ ਸਿੱਖ ਰਾਜ ਦੀ ਉਸਾਰੀ ਵਿੱਚ ਮਹਾਨ ਹਿੱਸਾ ਪਾਇਆ। ਉਹ ਸਿੱਖ ਰਾਜ ਦੇ ਉਸਰੱਈਏ ਤੇ ਵੱਡੇ ਥੰਮ੍ਹ ਗਿਣੇ ਜਾਂਦੇ ਹਨ। ਇਹੀ ਨਹੀਂ, ਉਹ ਨਿਰਭੈ ਤੇ ਨਿਧੜਕ ਜਰਨੈਲ ਸਨ। ਇੱਕ ਵਾਰ ਜਦ ਉਹਨਾਂ ਨੂੰ ਪਤਾ ਲੱਗਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਸਿੱਖ ਮਰਿਆਦਾ ਦੇ ਉਲਟ ਕੋਈ ਕੰਮ ਕੀਤਾ ਹੈ ਤਾਂ ਉਹਨਾਂ ਨੇ ਅਕਾਲ ਤਖ਼ਤ ਦੇ ਸਾਹਮਣੇ ਮਹਾਰਾਜਾ ਰਣਜੀਤ ਸਿੰਘ ਨੂੰ ਬੰਨ੍ਹ ਕੇ ਕੋੜੇ ਮਾਰਨ ਦੀ ਸਜ਼ਾ ਸੁਣਾਈ। ਮਹਾਰਾਜਾ ਨੇ ਇਸ ਹੁਕਮ ਅੱਗੇ ਸਿਰ ਝੁਕਾਇਆ। ਸੱਚੀ ਗੱਲ ਮੂੰਹ 'ਤੇ ਕਹਿ ਦੇਣੀ ਅਕਾਲੀ ਫੂਲਾ ਸਿੰਘ ਦਾ ਕੰਮ ਸੀ।
Remove ads
ਮਹਾਰਾਜਾ ਜੀਂਦ
ਮਹਾਰਾਜਾ ਜੀਂਦ ਕਿਸੇ ਗੱਲੋਂ ਅੰਗਰੇਜ਼ਾਂ ਨਾਲ ਨਾਰਾਜ਼ ਸੀ ਤੇ ਉਹ ਵੀ ਅਕਾਲੀ ਫੂਲਾ ਸਿੰਘ ਦੀ ਸ਼ਰਨ ਵਿੱਚ ਆ ਗਿਆ। ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਅਤੇ ਰਾਜਾ ਨਾਭਾ ਪਾਸੋਂ ਅਕਾਲੀ ਜੀ 'ਤੇ ਜ਼ੋਰ ਪਾਇਆ ਕਿ ਉਹ ਜੀਂਦ ਦੇ ਰਾਜੇ ਨੂੰ ਕੱਢ ਦੇਣ ਪਰ ਸਿਰੜ ਦੇ ਪੱਕੇ ਅਕਾਲੀ ਜੀ ਨੇ ਸ਼ਰਨ ਆਏ ਨੂੰ ਧੱਕਾ ਦੇਣਾ ਨਾ ਮੰਨਿਆ। ਅੰਤ ਡੋਗਰੇ ਵਜ਼ੀਰਾਂ ਦੀ ਮਾਰਫ਼ਤ ਮਹਾਰਾਜੇ 'ਤੇ ਜ਼ੋਰ ਪਾਇਆ ਗਿਆ ਕਿ ਉਹ ਅਕਾਲੀ ਫੂਲਾ ਸਿੰਘ ਨੂੰ ਆਨੰਦਪੁਰ 'ਚੋਂ ਕੱਢ ਕੇ ਆਪਣੇ ਇਲਾਕੇ ਵਿੱਚ ਲੈ ਜਾਣ। ਡੋਗਰਿਆਂ ਦੀ ਸਾਜ਼ਿਸ਼ ਨਾਲ ਫਿਲੌਰ ਦੇ ਹਾਕਮ ਦੀਵਾਨ ਮੋਤੀ ਰਾਮ ਨੂੰ ਹੁਕਮ ਭਿਜਵਾਇਆ ਗਿਆ ਕਿ ਉਹ ਚੜ੍ਹਾਈ ਕਰ ਕੇ ਅਕਾਲੀ ਫੂਲਾ ਸਿੰਘ ਨੂੰ ਆਨੰਦਪੁਰੋਂ ਮੋੜ ਲਿਆਵੇ। ਜਦ ਦੀਵਾਨ ਮਾਖੋਵਾਲ ਪੁੱਜਾ ਤਾਂ ਸਿੱਖ ਫ਼ੌਜ ਨੇ ਅਕਾਲੀ ਜੀ ਵਿਰੁੱਧ ਲੜਨੋਂ ਨਾਂਹ ਕਰ ਦਿੱਤੀ। ਉਧਰੋਂ ਨਵਾਬ ਮਾਲੇਰਕੋਟਲਾ ਤੇ ਰਾਜਾ ਜਸਵੰਤ ਸਿੰਘ ਨਾਭਾ ਦੀਆਂ ਫ਼ੌਜਾਂ ਵੀ ਅੰਗਰੇਜ਼ਾਂ ਦੇ ਕਹੇ 'ਤੇ ਇਸੇ ਮੰਤਵ ਲਈ ਚੜ੍ਹ ਆਈਆਂ ਪਰ ਉਹਨਾਂ ਵੀ ਅਕਾਲੀ ਜੀ ਵਿਰੁੱਧ ਹਥਿਆਰ ਚਲਾਉਣੋਂ ਨਾਂਹ ਕਰ ਦਿੱਤੀ। ਜਦ ਮਹਾਰਾਜਾ ਰਣਜੀਤ ਸਿੰਘ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਆਪ ਅਕਾਲੀ ਹੋਰਾਂ ਪਾਸ ਪਹੁੰਚੇ ਤੇ ਉਹਨਾਂ ਨੂੰ ਪਿਆਰ ਨਾਲ ਵਾਪਿਸ ਅੰਮ੍ਰਿਤਸਰ ਮੋੜ ਲਿਆਏ।
Remove ads
ਅਜ਼ੀਜ਼ ਖਾਂ ਨੇ ਬਗ਼ਾਵਤ
ਪਿਸ਼ਾਵਰ ਦੇ ਹਾਕਮ ਮੁਹੰਮਦ ਅਜ਼ੀਜ਼ ਖਾਂ ਨੇ ਬਗ਼ਾਵਤ ਕਰ ਦਿੱਤੀ। ਲੱਖਾਂ ਦੀ ਗਿਣਤੀ ਵਿੱਚ ਸੈਨਾ ਇਕੱਠੀ ਕਰ ਕੇ ਉਸ ਨੇ ਕਈ ਥਾਂ ਸਿੱਖ ਰਾਜ ਵਿਰੁੱਧ ਜੰਗ ਛੇੜ ਦਿੱਤੀ। ਨੁਸ਼ਹਿਰੇ ਲੁੰਭੇ ਦਰਿਆ ਕੋਲ ਉਸ ਨੇ ਭਾਰੀ ਤੋਪਖਾਨੇ ਦੀ ਸਹਾਇਤਾ ਨਾਲ ਸਿੱਖ ਫ਼ੌਜਾਂ ਦਾ ਪਿਸ਼ਾਵਰ ਨੂੰ ਜਾਣ ਵਾਲਾ ਰਾਹ ਰੋਕ ਲਿਆ। ਮਹਾਰਾਜਾ ਰਣਜੀਤ ਸਿੰਘ ਨੇ ਆਪਣੀਆਂ ਫ਼ੌਜਾਂ ਲੈ ਕੇ ਅਟਕ ਨੂੰ ਪਾਰ ਕੀਤਾ, ਫਿਰ ਉਹਨਾਂ ਨੂੰ ਨੁਸ਼ਹਿਰੇ ਵੱਲ ਦੁਸ਼ਮਣ ਦੀਆਂ ਫ਼ੌਜਾਂ ਦੀ ਤਿਆਰੀ ਬਾਰੇ ਸੂਚਨਾ ਮਿਲੀ। ਸਿੰਘਾਂ ਨੇ ਅਰਦਾਸ ਕੀਤੀ ਤੇ ਚੜ੍ਹਾਈ ਸ਼ੁਰੂ ਕਰ ਦਿੱਤੀ ਪਰ ਉਸ ਵੇਲੇ ਤਕ ਪਿੱਛੋਂ ਤੋਪਾਂ ਨਹੀਂ ਸਨ ਪਹੁੰਚੀਆਂ, ਇਸ ਲਈ ਤੋਪਾਂ ਦੀ ਉਡੀਕ ਵਿੱਚ ਮੁਹਿੰਮ ਨੂੰ ਕੁਝ ਚਿਰ ਪਿੱਛੇ ਪਾਉਣਾ ਮੁਨਾਸਿਬ ਸਮਝਦਿਆਂ ਹੋਇਆਂ ਮਹਾਰਾਜਾ ਨੇ ਫ਼ੌਜਾਂ ਨੂੰ ਰੁਕਣ ਦਾ ਹੁਕਮ ਦਿੱਤਾ। ਅਕਾਲੀ ਫੂਲਾ ਸਿੰਘ ਨੇ ਮਹਾਰਾਜੇ ਨੂੰ ਕੜਕ ਕੇ ਕਿਹਾ, ਚੜ੍ਹਾਈ ਹੁਣੇ ਹੀ ਹੋਵੇਗੀ।
Remove ads
ਜਰਨੈਲਾਂ ਦੀ ਕਮਾਨ
ਉਹਨਾਂ ਵਲੋਂ ਕਹਿਣ 'ਤੇ ਵੀ ਜਦ ਮਹਾਰਾਜਾ ਨਾ ਮੰਨੇ ਤਾਂ ਉਹਨਾਂ ਨੇ ਆਪਣੇ 1500 ਘੋੜਸਵਾਰਾਂ ਨਾਲ ਦਰਿਆ ਟੱਪ ਕੇ ਹਮਲਾ ਕਰ ਦਿੱਤਾ। ਜਦ ਮਹਾਰਾਜਾ ਰਣਜੀਤ ਸਿੰਘ ਨੇ ਇਸ ਦਲੇਰੀ ਨੂੰ ਵੇਖਿਆ ਤਾਂ ਉਹ ਵੀ ਪਿੱਛੇ ਨਾ ਰਹਿ ਸਕੇ ਤੇ ਸ਼ਹਿਜ਼ਾਦਾ ਖੜਕ ਸਿੰਘ, ਸਰਦਾਰ ਹਰੀ ਸਿੰਘ ਨਲੂਆ ਤੇ ਸ. ਸ਼ਾਮ ਸਿੰਘ ਅਟਾਰੀ ਆਦਿ ਜਰਨੈਲਾਂ ਦੀ ਕਮਾਨ ਹੇਠ ਸਿੱਖ ਫ਼ੌਜਾਂ ਨੂੰ ਅੱਗੇ ਵਧਣ ਲਈ ਕਿਹਾ। ਅਕਾਲੀ ਜੀ ਆਪਣੇ ਅਰਦਾਸੇ ਅਨੁਸਾਰ ਅੱਗੇ ਵਧਦੇ ਗਏ ਤੇ ਦੁਸ਼ਮਣ ਦੇ ਦਲਾਂ ਨੂੰ ਚੀਰਦੇ ਹੋਇਆਂ ਉਹਨਾਂ ਹਜ਼ਾਰਾਂ ਪਠਾਣਾਂ ਨੂੰ ਰੱਬ ਦੇ ਘਰ ਪਹੁੰਚਾ ਦਿੱਤਾ।
Remove ads
ਸ਼ਹੀਦ
ਅਕਾਲੀ ਫੂਲਾ ਸਿੰਘ ਜੋਸ਼ ਵਿੱਚ ਆਏ ਹੋਏ ਦੁਸ਼ਮਣ ਦੀਆਂ ਫ਼ੌਜਾਂ ਵਿੱਚ ਘੁਸ ਗਏ ਸਨ ਤੇ ਹੱਥੋ-ਹੱਥੀ ਜੰਗ ਕਰ ਰਹੇ ਸਨ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਹੋਰ ਜਰਨੈਲਾਂ ਤੇ ਸੈਨਿਕਾਂ ਨੂੰ ਅੱਗੇ ਵਧਣ ਲਈ ਲਲਕਾਰਿਆ ਤਾਂ ਜੋ ਅਕਾਲੀ ਜੀ ਦੀ ਸਹਾਇਤਾ ਕੀਤੀ ਜਾ ਸਕੇ। ਸਾਰੀ ਦੀ ਸਾਰੀ ਸਿੱਖ ਫ਼ੌਜ ਨੇ ਤਿੰਨਾਂ ਪਾਸਿਆਂ ਤੋਂ ਪਠਾਣ ਸੈਨਾ 'ਤੇ ਹਮਲਾ ਕਰ ਦਿੱਤਾ। ਦੁਸ਼ਮਣ ਦੇ ਪੈਰ ਉਖੜ ਰਹੇ ਸਨ ਪਰ ਇਸ ਵੇਲੇ ਸਿੱਖ ਕੌਮ ਦਾ ਬਹਾਦਰ ਜਰਨੈਲ ਤੇ ਪੰਥ ਦਾ ਮਹਾਨ ਸਰਦਾਰ ਅਕਾਲੀ ਫੂਲਾ ਸਿੰਘ 7 ਗੋਲੀਆਂ ਖਾ ਕੇ ਸ਼ਹੀਦ ਹੋ ਗਿਆ। ਉਹਨਾਂ ਦਾ ਅੰਤਿਮ ਸੰਸਕਾਰ ਫ਼ੌਜੀ ਸ਼ਾਨ ਨਾਲ ਇਥੇ ਹੀ ਕੀਤਾ ਗਿਆ। ਇਹ ਮੰਨੀ ਹੋਈ ਗੱਲ ਸੀ ਕਿ ਸਿੱਖ ਰਾਜ ਵਿੱਚ ਇਸ ਤੋਂ ਵੱਧ ਸੂਰਬੀਰ, ਧਾਰਮਿਕ ਤੌਰ 'ਤੇ ਪ੍ਰਪੱਕ ਅਤੇ ਨਿਡਰ ਹੋਰ ਕੋਈ ਜਰਨੈਲ ਨਜ਼ਰ ਨਹੀਂ ਆਉਂਦਾ ਸੀ।ਅੱਜ ਕੱਲ੍ਹ ਹਰ ਸਾਲ ਪਿੰਡ ਦੇਹਲਾ ਸੀਹਾ ਜ਼ਿਲ੍ਹਾ ਸੰਗਰੂਰ ਵਿਖੇ 14 ਜਨਵਰੀ ਨੂੰ ਜਨਮ ਦਿਹਾੜਾ ਅਤੇ 10 ਤੋਂ 14 ਮਾਰਚ ਤੱਕ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।
Remove ads
ਇਹ ਵੀ ਦੇਖੋ
ਹਵਾਲੇ
Wikiwand - on
Seamless Wikipedia browsing. On steroids.
Remove ads