ਅਧਿਆਪਕ ਦਿਵਸਾਂ ਦੀ ਸੂਚੀ

From Wikipedia, the free encyclopedia

Remove ads
Remove ads

ਸੰਸਾਰ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦੇਣ ਲਈ ਅਧਿਆਪਕ ਦਿਵਸ ਦਾ ਪ੍ਰਬੰਧ ਹੁੰਦਾ ਹੈ। ਕੁੱਝ ਦੇਸ਼ਾਂ ਵਿੱਚ ਉਸ ਦਿਨ ਦੀ ਛੁੱਟੀ ਹੁੰਦੀ ਹੈ ਜਦੋਂ ਕਿ ਕੁੱਝ ਦੇਸ਼ ਇਸ ਦਿਨ ਨੂੰ ਕੰਮ-ਕਾਜ ਕਰਦੇ ਹੋਏ ਮਨਾਉਂਦੇ ਹਨ। ਭਾਰਤੀ ਫਲਸਫੇ ਅਨੁਸਾਰ ਗੁਰੁ ਦਾ ਦਰਜਾ ਪ੍ਰਮਾਤਮਾ ਤੋਂ ਉੱਪਰ ਹੈ ਸੋ ਸਾਨੂੰ ਸਭ ਨੂੰ ਅਧਿਆਪਕ ਦਾ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਹੀ ਅਧਿਆਪਕ ਦਿਵਸ ਮਨਾਉਣ ਦੀ ਅਸਲ ਭਾਵਨਾ ਸਾਕਾਰ ਹੋ ਸਕਦੀ ਹੈ। ਭਾਰਤ ਦੇ ਭੂਤਪੂਰਵ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਣਨ ਦਾ ਜਨਮ ਦਿਨ (5 ਸਤੰਬਰ) ਭਾਰਤ ਵਿੱਚ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਅਧਿਆਪਕ ਦਿਵਸ, ਵਿਸ਼ਵ ਅਧਿਆਪਕ ਦਿਵਸ ਤੋਂ ਵੱਖ ਹੁੰਦੇ ਹਨ, ਜੋ ਅਧਿਕਾਰਿਕ ਤੌਰ 'ਤੇ 5 ਅਕਤੂਬਰ ਨੂੰ ਸੰਸਾਰ ਭਰ ਵਿੱਚ ਮਨਾਇਆ ਜਾਂਦਾ ਹੈ।[1] 1962 'ਚ ਜਦੋਂ ਉਹ ਭਾਰਤ ਦੇ ਰਾਸ਼ਟਰਪਤੀ ਬਣੇ ਤਾਂ ਉਹਨਾਂ ਦੇ ਕੁਝ ਵਿਦਿਆਰਥੀਆਂ ਸਮੇਤ ਦੋਸਤਾਂ ਨੇ ਉਹਨਾਂ ਦਾ ਜਨਮਦਿਨ ਮਨਾਉਣ ਦੀ ਇੱਛਾ ਜ਼ਾਹਰ ਕੀਤੀ ਪਰ ਡਾ.ਰਾਧਾਕ੍ਰਿਸ਼ਨਨ ਨੇ ਸੁਝਾਅ ਦਿੱਤਾ ਕਿ ਕਿਉਂ ਨਾ ਅਸੀਂ ਇਸ ਦਿਨ ਨੂੰ ਅਧਿਆਪਕਾਂ ਨੂੰ ਸਮਰਪਿਤ ਕਰੀਏ, ਜੋ ਕਿ ਉਹਨਾਂ ਦੇ ਅਧਿਆਪਨ ਕਿੱਤੇ ਲਈ ਪਿਆਰ ਦਾ ਸਬੂਤ ਹੈ। ਸਾਲ 1967 ਤੋਂ ਇਹ ਦਿਨ ਅਧਿਆਪਕ ਦਿਵਸ ਦੇ ਰੂਪ 'ਚ ਮਨਾਇਆ ਜਾਂਦਾ ਹੈ। ਡਾ. ਰਾਧਾਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਸਕੂਲਾਂ ਕਾਲਜਾਂ 'ਚ ਵਿਦਿਆਰਥੀਆਂ ਵਲ੍ਹੋਂ ਆਪਣੇ ਅਧਿਆਪਕਾਂ ਦੇ ਸਤਿਕਾਰ ਵਜੋਂ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਡਾ. ਰਾਧਾਕ੍ਰਿਸ਼ਨਨ ਅਨੁਸਾਰ ਅਧਿਆਪਕ ਸਮਾਜ ਦੇ ਸਭ ਤੋਂ ਵਧ ਰੋਸ਼ਨ ਦਿਮਾਗ ਹੁੰਦੇ ਹਨ। ਅਨਪੜ੍ਹਤਾ ਕਾਰਨ ਬਹੁਤ ਸਾਰੀ ਸਮਾਜਿਕ ਸ਼ਕਤੀ ਦਿਸ਼ਾਹੀਣ ਹੁੰਦੀ ਹੈ ਅਤੇ ਉਸ ਸ਼ਕਤੀ ਨੂੰ ਗਿਆਨ ਪ੍ਰਦਾਨ ਕਰਕੇ ਦਿਸ਼ਾਬੱਧ ਬਣਾਉਣਾ ਅਧਿਆਪਕ ਦਾ ਪ੍ਰਮੁੱਖ ਕਾਰਜ ਹੈ। ਭਟਕਦੇ ਮਨ ਨੂੰ ਸ਼ਾਂਤ ਕਰਨ ਦਾ ਇਕਮਾਤਰ ਉਪਾਅ ਗਿਆਨ ਹੈ ਜੋ ਕਿ ਅਧਿਆਪਕ ਵਲੋਂ ਪ੍ਰਾਪਤ ਹੁੰਦਾ ਹੈ। ਡਾ.ਰਾਧਾਕ੍ਰਿਸ਼ਨਨ ਨੇ ਸਿੱਖਿਆ ਨੂੰ ਸਮਾਜਿਕ ਆਰਥਿਕ ਅਤੇ ਸੱਭਿਆਚਾਰਕ ਤਬਦੀਲੀ ਦੇ ਮੁੱਖ ਤੱਤ ਵਜੋਂ ਪਰਿਭਾਸ਼ਿਤ ਕੀਤਾ ਹੈ। ਭਾਰਤ ਵਰਗੇ ਵਿਕਾਸਸ਼ੀਲ ਮੁਲਕ 'ਚ ਲੋੜੀਂਦੇ ਟੀਚੇ ਨਾਲੋਂ ਘੱਟ ਸਿੱਖਿਆ ਦਰ ਹੋਣ ਕਾਰਨ ਇਸ ਦਿਨ ਦੀ ਮਹੱਤਤਾ ਹੋਰ ਵੀ ਵਧ ਜਾਂਦੀ ਹੈ।

Remove ads

ਭਾਰਤ ਵਿੱਚ ਅਧਿਆਪਕ ਦਿਵਸ

ਭਾਰਤ ਵਿੱਚ ਹਰ ਸਾਲ 5 ਸਤੰਬਰ ਨੂੰ ਡਾ. ਸਰਵੇਪੱਲੀ ਰਾਧਾਕ੍ਰਿਸ਼ਣਨ ਜੀ ਦੀ ਯਾਦ ਵਿੱਚ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ।[2]

ਹਵਾਲੇ

Loading content...
Loading related searches...

Wikiwand - on

Seamless Wikipedia browsing. On steroids.

Remove ads