ਓਲੰਪਿਕ ਖੇਡਾਂ
From Wikipedia, the free encyclopedia
Remove ads
ਉਲੰਪਿਕ ਖੇਡਾਂ ਜਾਂ ਓਲੰਪਿਕ ਖੇਡਾਂ ਵਿੱਚ ਦੁਨੀਆਂ ਭਰ ਦੇ ਕਈ ਦੇਸ਼ ਹਿੱਸੇ ਲੈਂਦੇ ਹਨ। ਓਲੰਪਿਕ ਖੇਡਾਂ ਹਰ ਚਾਰ ਸਾਲਾਂ ਬਾਅਦ ਹੁੰਦੀਆਂ ਹਨ। 1896 ਨੂੰ ਸ਼ੁਰੂ ਹੋਈਆਂ ਪਹਿਲੀਆਂ ਐਥਨਜ਼ ਓਲੰਪਿਕ ਖੇਡਾਂ ਸਿਰਫ਼ ਅਥਲੈਟਿਕਸ ਈਵੈਂਟਸ ਨਾਲ ਹੀ ਸ਼ੁਰੂ ਹੋਈਆਂ ਸਨ, ਜਿਸ ਵਿੱਚ 14 ਦੇਸ਼ਾਂ ਦੇ 241 ਅਥਲੀਟਾਂ ਨੇ ਹਿੱਸਾ ਲਿਆ ਸੀ। ਓਲੰਪਿਕ ਖੇਡਾਂ ਦੇ 116 ਸਾਲ ਦੇ ਇਤਿਹਾਸ ਵਿੱਚ ਅਥਲੈਟਿਕਸ ਮੁਕਾਬਲਿਆਂ ਦੀ ਵਧੇਰੇ ਮਹੱਤਤਾ ਰਹੀ ਹੈ ਕਿਉਂਕਿ ਅਥਲੈਟਿਕਸ ਵਿੱਚ ਨਵੇਂ ਓਲਪਿੰਕ ਤੇ ਵਿਸ਼ਵ ਰਿਕਾਰਡ, ਖਿਡਾਰੀਆਂ ਤੇ ਦਰਸ਼ਕਾਂ ਵਿੱਚ ਰੁਚੀ ਵਧਾਉਂਦੇ ਹਨ ਪਰ ਭਾਰਤੀ ਦੀ ਕਾਰਗੁਜ਼ਾਰੀ ਚਿੰਤਾ ਦਾ ਵਿਸ਼ਾ ਰਹੀ ਹੈ.
Remove ads
Remove ads
ਦੇਸ਼ ਅਤੇ ਸ਼ਹਿਰ ਦੀ ਚੋਣ
ਸਮਰ ਉਲੰਪਿਕ ਖੇਡਾਂ ਲੀਪ ਦੇ ਸਾਲ ਗਰਮ ਰੁੱਤ ਵਿੱਚ ਹੁੰਦੀਆਂ ਹਨ। ਵਿੰਟਰ ਓਲੰਪਿਕ ਖੇਡਾਂ ਲੀਪ ਸਾਲਾਂ ਦੇ ਵਿਚਾਲੇ ਬਰਫਾਂ ਉੱਤੇ ਕਰਾਈਆਂ ਜਾਂਦੀਆਂ ਹਨ। ਖੇਡਾਂ ਕਿਸੇ ਦੇਸ਼ ਨੂੰ ਨਹੀਂ ਸਗੋਂ ਸ਼ਹਿਰ ਨੂੰ ਸੌਂਪੀਆਂ ਜਾਂਦੀਆਂ ਹਨ। ਸ਼ਹਿਰ ਦਾ ਮੇਅਰ ਮੁੱਖ ਮੇਜ਼ਬਾਨ ਹੁੰਦੈ। ਖੇਡਾਂ ਤੋਂ 9 ਸਾਲ ਪਹਿਲਾਂ ਵਿਸ਼ਵ ਦੇ ਸ਼ਹਿਰ ਖੇਡਾਂ ਹਾਸਲ ਕਰਨ ਲਈ ਅਰਜ਼ੀਆਂ ਦਿੰਦੇ ਹਨ। ਆਈ. ਓ. ਸੀ. ਦਾ ਕਾਰਜਕਾਰੀ ਬੋਰਡ ਤੇ ਮੁੱਲਾਂਕਣ ਕਮਿਸ਼ਨ ਮੁੱਢਲੀ ਨਿਰਖ-ਪਰਖ ਵਿੱਚ ਅਰਜ਼ੀਆਂ ਛਾਂਟ ਦਿੰਦੈ। ਦੇਸ਼ ਆਪਣੀ ਆਪਣੀ ਯੋਗਤਾ ਦੀਆਂ ਅਰਜੀ ਭੇਜਦੇ ਹਨ। ਖੇਡਾਂ ਤੋਂ 7 ਸਾਲ ਪਹਿਲਾਂ ਸ਼ਹਿਰ ਦੀ ਚੋਣ ਕਰ ਲਈ ਜਾਂਦੀ ਹੈ। 7 ਸਾਲ ਪਹਿਲਾਂ ਹੀ ਓਲੰਪਿਕ ਖੇਡਾਂ 'ਚ ਕਰਾਈਆਂ ਜਾਣ ਵਾਲੀਆਂ ਸਪੋਰਟਸ ਦੀ ਚੋਣ ਹੁੰਦੀ ਹੈ। ਜਦੋਂ ਤੱਕ ਕਿਸੇ ਸ਼ਹਿਰ ਜਾਂ ਸਪੋਰਟ ਨੂੰ ਕੁੱਲ ਪਈਆਂ ਵੋਟਾਂ 'ਚੋਂ ਅੱਧੋਂ ਵੱਧ ਵੋਟਾਂ ਨਾ ਮਿਲਣ ਉਦੋਂ ਤੱਕ ਉਹਦੀ ਚੋਣ ਨਹੀਂ ਹੋ ਸਕਦੀ। ਪਹਿਲੇ ਗੇੜ ਵਿੱਚ ਅਜਿਹਾ ਨਾ ਹੋ ਸਕੇ ਤਾਂ ਸਭ ਤੋਂ ਘੱਟ ਵੋਟਾਂ ਵਾਲੇ ਨ
ਇਆ ਜਾਂਦਾ ਹੈ। ਫਿਰ ਵੀ ਅੱਧੋਂ ਵੱਧ ਵੋਟਾਂ ਨਾ ਮਿਲਣ ਤਾਂ ਤੀਜੇ ਗੇੜ ਦੀਆਂ ਵੋਟਾਂ ਪੁਆਈਆਂ ਜਾਂਦੀਆਂ ਹਨ। ਕਈ ਵਾਰ ਫੈਸਲਾ ਚੌਥੇ ਗੇੜ ਵਿੱਚ ਹੁੰਦਾ ਵੇਖਿਆ ਗਿਆ ਹੈ। ਇਸ ਦਾ ਮਤਲਬ ਹੈ ਕਿ ਸ਼ਹਿਰ ਜਾਂ ਸਪੋਰਟ ਨੂੰ ਹਾਊਸ ਦੀ ਬਹੁਸਮਤੀ ਹਾਸਲ ਹੈ।
Remove ads
ਖੇਡ ਪਿੰਡ
ਉਲੰਪਿਕ ਖੇਡਾਂ ਦਾ ਇੱਕ ਸੰਗਠਨ ਆਰਗੇਨਾਈਜੇਸ਼ਨ ਆਫ਼ ਓਲੰਪਿਕ ਗੇਮਜ਼ ਹੁੰਦੈ। ਇਸ ਨੇ ਦੇਸ਼ ਦੀ ਸਰਕਾਰ, ਐੱਨ. ਓ. ਸੀਜ਼. ਤੇ ਆਈ. ਓ. ਸੀ। ਦੇ ਸਹਿਯੋਗ ਨਾਲ ਖੇਡਾਂ ਤੋੜ ਚੜ੍ਹਾਉਣੀਆਂ ਹੁੰਦੀਐਂ। ਖੇਡਾਂ ਲਈ ਢੁਕਵਾਂ ਸਥਾਨ ਚੁਣਿਆ ਜਾਂਦੈ, ਵੀਨੂੰ ਨਿਸ਼ਚਿਤ ਕੀਤੇ ਜਾਂਦੇ ਨੇ ਅਤੇ ਖੇਡ ਮੈਦਾਨ, ਖੇਡ ਭਵਨ ਤੇ ਸਟੇਡੀਅਮ ਨਵਿਆਏ ਜਾਂ ਨਵੇਂ ਬਣਾਏ ਜਾਂਦੇ ਨੇ। ਓਲੰਪਿਕ ਪਿੰਡ ਉਸਾਰਿਆ ਜਾਂਦੈ, ਜਿਥੇ ਖੇਡਾਂ ਦੌਰਾਨ ਖਿਡਾਰੀ ਤੇ ਖੇਡ ਅਧਿਕਾਰੀ ਰਿਹਾਇਸ਼ ਰੱਖਦੇ ਨੇ। ਖੇਡਾਂ 16 ਦਿਨ ਚਲਦੀਆਂ ਹਨ। ਅਜੋਕੀਆਂ ਓਲੰਪਿਕ ਖੇਡਾਂ ਦੇ ਕੱਦ ਅਨੁਸਾਰ ਓਲੰਪਿਕ ਪਿੰਡ ਵਿੱਚ 20 ਕੁ ਹਜ਼ਾਰ ਵਿਅਕਤੀਆਂ ਨੇ ਠਹਿਰਨਾ ਹੁੰਦੈ। ਪਿੰਡ ਵਿੱਚ ਕਲਚਰਲ ਪ੍ਰੋਗਰਾਮ ਵੀ ਹੁੰਦੇ ਨੇ।
Remove ads
ਨਿਸ਼ਾਨ ਤੇ ਮਸਕਟ ਤੇ ਜੋਤ
ਹਰੇਕ ਓਲੰਪਿਕਸ ਦਾ ਵਿਸ਼ੇਸ਼ ਨਿਸ਼ਾਨ ਤੇ ਮਸਕਟ ਹੁੰਦੈ ਤੇ ਓਲੰਪਿਕ ਖੇਡਾਂ ਦੀਆਂ ਬਾਕਾਇਦਾ ਰੀਤਾਂ-ਰਸਮਾਂ ਹੁੰਦੀਆਂ ਨੇ। ਓਲੰਪੀਆ ਦੇ ਖੰਡਰਾਂ 'ਚੋਂ ਅਗਨੀ ਪੈਦਾ ਕਰਕੇ ਮਿਸ਼ਾਲ ਹੱਥੋ-ਹੱਥੀ ਓਲੰਪਿਕ ਸਟੇਡੀਅਮ ਵਿੱਚ ਲਿਆਂਦੀ ਜਾਂਦੀ ਹੈ, ਜਿਸ ਨਾਲ ਖੇਡਾਂ ਦੀ ਜੋਤ ਜਗਾਈ ਜਾਂਦੀ ਹੈ, ਜੋ ਖੇਡਾਂ ਦੌਰਾਨ ਦਿਨ-ਰਾਤ ਜਗਦੀ ਰਹਿੰਦੀ ਹੈ। ਸਮੂਹ ਖਿਡਾਰੀਆਂ ਦਾ ਮਾਰਚ ਪਾਸਟ ਹੁੰਦੈ, ਸਹੁੰ ਚੁੱਕੀ ਜਾਂਦੀ, ਝੰਡਾ ਝੁਲਾਇਆ ਜਾਂਦੈ, ਓਲੰਪਿਕ ਗਾਣਾ ਗਾਇਆ ਜਾਂਦਾ ਤੇ ਦੇਸ਼ ਦੇ ਰਾਸ਼ਟਰਪਤੀ ਜਾਂ ਰਾਜ ਪ੍ਰਮੁੱਖ ਵੱਲੋਂ ਖੇਡਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਜਾਂਦਾ ਹੈ। ਵੱਖ-ਵੱਖ ਖੇਡਾਂ 'ਚ ਭਾਗ ਲੈਣ ਲਈ ਸਪੋਰਟਸ ਦੀਆਂ ਅੰਤਰਰਾਸ਼ਟਰੀ ਖੇਡ ਫੈਡਰੇਸ਼ਨਾਂ ਆਪੋ-ਆਪਣੀ ਖੇਡ ਦੇ ਓਲੰਪਿਕ ਮਿਆਰ ਨਿਸ਼ਚਿਤ ਕਰਦੀਆਂ ਹਨ, ਤਾਂ ਜੋ ਮੁਕਾਬਲਿਆਂ ਲਈ ਖਿਡਾਰੀਆਂ ਦੀ ਗਿਣਤੀ ਸੀਮਤ ਰਹੇ। ਓਲੰਪਿਕ ਚਾਰਟਰ ਵਿੱਚ ਦਰਜ ਹੈ ਕਿ ਖਿਡਾਰੀਆਂ ਦੀ ਗਿਣਤੀ 10500 ਤੋਂ ਤੇ ਖੇਡ ਅਧਿਕਾਰੀਆਂ ਦੀ 5000 ਤੋਂ ਵੱਧ ਨਾ ਹੋਵੇ। ਕਿਸੇ ਕਾਰਨ ਕਿਸੇ ਸਪੋਰਟ ਨੂੰ ਪਹਿਲਾਂ ਉਲੀਕੇ ਸਪੋਰਟਸ ਪ੍ਰੋਗਰਾਮ ਵਿਚੋਂ ਹਟਾਉਣਾ ਹੋਵੇ ਤਾਂ ਇਹਦਾ ਅਧਿਕਾਰ ਆਈ. ਓ. ਸੀ। ਦੇ ਸੈਸ਼ਨ ਨੂੰ ਹੈ, ਜਦ ਕਿ ਸਪੋਰਟ ਦੇ ਡਿਸਿਪਲਿਨ ਜਾਂ ਈਵੈਂਟ ਨੂੰ ਕਾਰਜਕਾਰੀ ਬੋਰਡ ਹੀ ਹਟਾ ਸਕਦਾ ਹੈ। ਲੰਦਨ ਦੀਆਂ ਓਲੰਪਿਕ ਖੇਡਾਂ-2012 'ਚ ਅਜਿਹਾ ਹੋ ਚੁੱਕੈ।
ਖਿਡਾਰੀਆਂ ਦੀ ਗਿਣਤੀ
ਓਲੰਪਿਕ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਯੋਗਤਾ, ਉਮਰ ਤੇ ਕੌਮੀਅਤ ਬਾਰੇ ਹਦਾਇਤਾਂ ਪਹਿਲਾਂ ਹੀ ਜਾਰੀ ਕਰ ਦਿੱਤੀਆਂ ਜਾਂਦੀਆਂ ਹਨ। ਹਰ ਖਿਡਾਰੀ ਉੱਤੇ ਵਾਡਾ ਦਾ ਡੋਪ ਕੋਡ ਲਾਗੂ ਹੁੰਦੈ। ਆਈ. ਓ. ਸੀ। ਦਾ ਮੈਡੀਕਲ ਕਮਿਸ਼ਨ ਖਿਡਾਰੀਆਂ ਦੀ ਸਿਹਤ ਦਾ ਖ਼ਿਆਲ ਰੱਖਦਿਆਂ ਸਮੇਂ-ਸਮੇਂ ਉਹਨਾਂ ਰਸਾਇਣਕ ਤੱਤਾਂ ਦੀ ਸੂਚੀ ਛਾਪਦਾ ਰਹਿੰਦੈ ਜਿਹੜੇ ਖਿਡਾਰੀਆਂ ਲਈ ਘਾਤਕ ਹੋ ਸਕਦੇ ਹਨ। ਜੇਕਰ ਕੋਈ ਖਿਡਾਰੀ ਉਹਨਾਂ ਤੱਤਾਂ ਦੀ ਡੋਪਿੰਗ ਕਰਦਾ ਹੋਵੇ ਤੇ ਵਾਡਾ ਜਾਂ ਨਾਡਾ ਦੇ ਡੋਪ ਟੈਸਟਾਂ ਵਿੱਚ ਦੋਸ਼ੀ ਪਾਇਆ ਜਾਵੇ ਤਾਂ ਉਸ ਦੇ ਜਿੱਤੇ ਹੋਏ ਮੈਡਲ ਵਾਪਸ ਲੈ ਲਏ ਜਾਂਦੇ ਹਨ ਤੇ ਜੇਤੂਆਂ ਦੀ ਸੂਚੀ ਵਿਚੋਂ ਉਸ ਦਾ ਨਾਂਅ ਮੇਟ ਦਿੱਤਾ ਜਾਂਦਾ ਹੈ। ਅਜਿਹੇ ਖਿਡਾਰੀਆਂ ਉੱਤੇ ਖੇਡਾਂ ਵਿੱਚ ਭਾਗ ਲੈਣ ਦੀ ਪਾਬੰਦੀ ਵੀ ਲੱਗ ਜਾਂਦੀ ਹੈ। ਖਿਡਾਰੀ ਝੂਠ ਬੋਲੇ ਜਾਂ ਗ਼ਲਤ ਇਲਜ਼ਾਮ ਲਗਾਵੇ, ਤਾਂ ਜੇਲ੍ਹ ਦੀ ਸਜ਼ਾ ਵੀ ਹੋ ਸਕਦੀ ਹੈ।
Remove ads
ਖਰਚ ਅਤੇ ਆਮਦਨ
ਓਲੰਪਿਕ ਖੇਡਾਂ ਨੂੰ ਪ੍ਰਸਾਰਤ ਕਰਨ, ਇਸ਼ਤਿਹਾਰਬਾਜ਼ੀ, ਟਿਕਟਾਂ, ਖੇਡ ਨਿਸ਼ਾਨੀਆਂ, ਪ੍ਰਕਾਸ਼ਨਾਵਾਂ, ਓਲੰਪਿਕ ਮਿਸ਼ਾਲ ਦਾ ਸਫ਼ਰ, ਕਾਰਪੋਰੇਟ ਅਦਾਰਿਆਂ ਦੀ ਸਪਾਂਸਰਸ਼ਿਪ ਤੇ ਹੋਰ ਸਾਧਨਾਂ ਤੋਂ ਵੱਡੀ ਆਮਦਨ ਹੁੰਦੀ ਹੈ। ਲੰਦਨ ਦੀਆਂ ਓਲੰਪਿਕ ਖੇਡਾਂ 'ਤੇ ਨੌਂ ਅਰਬ ਪੌਂਡ ਖਰਚ ਹੋਏ ਪਰ ਖੇਡਾਂ ਫਿਰ ਵੀ ਮੁਨਾਫ਼ੇ 'ਚ ਰਹੀਆਂ। ਕਿਸੇ ਝਗੜੇ-ਝੇੜੇ, ਖਿਡਾਰੀਆਂ ਦਾ ਰਲ ਕੇ ਖੇਡ ਜਾਣਾ ਜਾਂ ਰੈਫਰੀਆਂ, ਜੱਜਾਂ ਤੇ ਅੰਪਾਇਰਾਂ ਦੇ ਗ਼ਲਤ ਨਿਰਣੇ, ਫੈਡਰੇਸ਼ਨਾਂ ਤੇ ਓਲੰਪਿਕ ਐਸੋਸੀਏਸ਼ਨਾਂ ਆਦਿ ਦੇ ਝਗੜੇ ਤੇ ਬਿਖੇੜੇ ਨਿਬੇੜਨ ਲਈ ਓਲੰਪਿਕ ਦੀ ਕੋਰਟ ਆਫ਼ ਆਰਬਿਟਰੇਸ਼ਨ ਹੈ। ਪੂਰੀ ਜਾਣਕਾਰੀ ਓਲੰਪਿਕ ਚਾਰਟਰ ਦਾ ਪੂਰਾ ਦਸਤਾਵੇਜ਼ ਪੜ੍ਹ ਲੈਣ ਨਾਲ ਹੋ ਸਕਦੀ ਹੈ।
Remove ads
ਅਥਲੈਟਿਕਸ ਈਵੈਂਟਸ
ਓਲੰਪਿਕ ਵਿੱਚ ਮਰਦਾਂ ਤੇ ਔਰਤਾਂ ਦੇ ਅਥਲੈਟਿਕਸ ਮੁਕਾਬਲਿਆਂ ਵਿੱਚ ਜਿਹੜੇ ਈਵੈਂਟਸ ਹੁੰਦੇ ਹਨ, ਉਹਨਾਂ ਵਿੱਚ 100, 200, 400, 800, 1500, 5000, 10,000 ਮੀਟਰ ਦੌੜ, 110 ਤੇ 400 ਮੀਟਰ ਅੜਿੱਕਾ ਦੌੜ ਸ਼ਾਮਲ ਹੈ। ਉੱਚੀ ਛਾਲ, ਪੋਲ ਵਾਲਟ, ਟਰਿਪਲ ਜੰਪ, ਗੋਲਾ, ਡਿਸਕਸ, ਨੇਜਾਬਾਜ਼ੀ, ਹੈਮਰ, 3000 ਮੀਟਰ ਸਟੈਪਲ ਚੇਜ਼, 4&100 ਮੀਟਰ ਰਿਲੇਅ ਤੇ 4&400 ਮੀਟਰ ਰਿਲੇਅ, ਡੀਕੈਥਲਨ ਮੈਰਾਥਨ, 20 ਕਿਲੋਮੀਟਰ ਪੈਦਲ ਦੌੜ, 50 ਕਿਲੋਮੀਟਰ ਪੈਦਲ ਦੌੜ ਤੇ ਲੰਮੀ ਛਾਲ ਸ਼ਾਮਲ ਹੈ।
Remove ads
ਬਾਈਕਾਟ
ਕੁਝ ਦੇਸ਼ਾਂ ਨੇ ਸਮੇਂ ਸਮੇਂ ਖੇਡਾਂ ਦਾ ਬਾਈਕਾਟ ਕੀਤਾ।
ਭਾਰਤੀ ਅਥਲੈਟਿਕਸ ਤਗਮੇ
ਓਲੰਪਿਕ ਖੇਡਾਂ ਦੇ 1896 ਤੋਂ 2012 ਤਕ ਦੇ 116 ਸਾਲਾਂ ਇਤਿਹਾਸ ਵਿੱਚ ਜੇ ਅਥਲੈਟਿਕਸ ਦੀ ਗੱਲ ਕਰੀਏ ਤਾਂ 30 ਓਲੰਪਿਕ ਮੁਕਾਬਲਿਆਂ ਵਿੱਚ ਭਾਰਤ ਦੇ ਪੱਲੇ ਸਿਰਫ਼ ਦੋ ਚਾਂਦੀ ਦੇ ਅਥਲੈਟਿਕਸ ਤਗਮੇ ਹੀ ਨਜ਼ਰ ਆਉਂਦੇ ਹਨ। ਇਹ ਦੋ ਅਥਲੈਟਿਕਸ ਤਗਮੇ 1900 ਵਿੱਚ ਪੈਰਿਸ ਵਿਖੇ ਹੋਈਆਂ ਦੂਜੀਆਂ ਓਲੰਪਿਕ ਖੇਡਾਂ ਵਿੱਚ ਐਂਗਲੋ ਨਸਲ ਦੇ ਚਿੱਟੀ ਚਮੜੀ ਵਾਲੇ ਭਾਰਤੀ ਅਥਲੀਟ ਪ੍ਰਿਤਚਾਰਡ ਨੇ 100 ਤੇ 200 ਮੀਟਰ ਦੌੜ ਵਿੱਚ ਜਿੱਤੇ ਸਨ।
ਭਾਰਤ ਵਿੱਚ ਚਰਚਿਤ ਅਥਲੀਟ
- ਉਡਣਾ ਸਿੱਖ ਮਿਲਖਾ ਸਿੰਘ 1960 ਦੀਆਂ ਰੋਮ ਓਲੰਪਿਕ ਖੇਡਾਂ ਵਿੱਚ 400 ਮੀਟਰ ਦੌੜ ਮੁਕਾਬਲੇ ਵਿੱਚ ਕਾਂਸੀ ਤਗਮਾ ਪ੍ਰਾਪਤ ਕਰਦੇ-ਕਰਦੇ ਆਖਰੀ ਸੈਕਿੰਡ ਵਿੱਚ ਪਛੜ ਗਏ ਸਨ।
- ਕਰਿਸ਼ਨਾ ਪੂਨੀਆ ਭਾਰਤ ਦੀ ਤਕੜੀ ਅਥਲੀਟ ਹੈ।
- ਏਸ਼ੀਅਨ ਸਟਾਰ ਅਥਲੀਟ ਉਡਣਪਰੀ ਪੀ.ਟੀ. ਊਸ਼ਾ।
ਉਲੰਪਿਕ ਖੇਡਾਂ ਦੀ ਸੂਚੀ
Remove ads
ਸਬੰਧਤ ਲੇਖ

ਵਿਕੀਮੀਡੀਆ ਕਾਮਨਜ਼ ਉੱਤੇ ਓਲੰਪਿਕ ਖੇਡਾਂ ਨਾਲ ਸਬੰਧਤ ਮੀਡੀਆ ਹੈ।
![]() | ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |
ਫੋਟੋ ਗੈਲਰੀ
- ਸਮਰ ਓਲੰਪਿਕ ਖੇਡ ਮੈਦਾਨ, ਚਾਈਨਾ
- ਮਕਾਓ ਅੰਤਰਰਾਸ਼ਟਰੀ ਆਤਿਸ਼ਬਾਜੀ ਪ੍ਰਦਰਸ਼ਨੀ ਮੁਕਾਬਲੇ,ਚਾਈਨਾ
- ਮਕਾਓ ਅੰਤਰਰਾਸ਼ਟਰੀ ਆਤਿਸ਼ਬਾਜੀ ਪ੍ਰਦਰਸ਼ਨੀ ਮੁਕਾਬਲੇ,ਚਾਈਨਾ
Wikiwand - on
Seamless Wikipedia browsing. On steroids.
Remove ads