ਕਰਤਾਰਪੁਰ, ਪਾਕਿਸਤਾਨ

From Wikipedia, the free encyclopedia

ਕਰਤਾਰਪੁਰ, ਪਾਕਿਸਤਾਨmap
Remove ads

ਕਰਤਾਰਪੁਰ (Punjabi: کرتار پور (ਸ਼ਾਹਮੁਖੀ); Urdu: کرتارپور) ਪੰਜਾਬ, ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਦੇ ਸ਼ਕਰਗੜ੍ਹ ਤਹਿਸੀਲ ਵਿੱਚ ਸਥਿਤ ਇੱਕ ਸ਼ਹਿਰ ਹੈ। ਰਾਵੀ ਨਦੀ ਦੇ ਸੱਜੇ ਕੰਢੇ 'ਤੇ ਸਥਿਤ, ਇਹ ਕਿਹਾ ਜਾਂਦਾ ਹੈ ਕਿ ਇਹ ਸਿੱਖ ਧਰਮ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਜੀ ਦੁਆਰਾ ਸਥਾਪਿਤ ਕੀਤਾ ਗਿਆ ਸੀ, ਜਿੱਥੇ ਉਨ੍ਹਾਂ ਨੇ ਪਹਿਲੀ ਸਿੱਖ ਕੌਮ ਦੀ ਸਥਾਪਨਾ ਕੀਤੀ ਸੀ।

ਵਿਸ਼ੇਸ਼ ਤੱਥ ਕਰਤਾਰਪੁਰ کرتار پور, ਦੇਸ਼ ...
Remove ads
Remove ads

ਇਤਿਹਾਸ

ਇਸ ਨਗਰ ਨੂੰ ਗੁਰੂ ਨਾਨਕ ਦੇਵ ਜੀ ਨੇ 1522 ਵਿੱਚ ਵਸਾਇਆ।[1] ਇੱਥੇ ਉਦਾਸੀ ਦੌਰਾਨ ਹੀ ਜਦ ਗੁਰੂ ਨਾਨਕ ਦੇਵ ਜੀ ਲਾਹੌਰ ਪਰਤਦੇ ਹੋਏ ਰਾਵੀ ਦੇ ਕਿਨਾਰੇ ਪੱਖੋ ਕੇ ਰੰਧਾਵੇ ਪਿੰਡ ਪਹੁੰਚੇ ਤਾਂ ਪਿੰਡ ਦਾ ਚੌਧਰੀ ਅਜਿੱਤ ਰੰਧਾਵਾ ਉਹਨਾਂ ਨੂੰ ਮਿਲਣ ਆਇਆ। ਉਹਨਾਂ ਨੇ ਗੁਰੂ ਜੀ ਨੂੰ ਰਾਵੀ ਦੇ ਪਾਰ ਸੱਜੇ ਪਾਸੇ ਦਰਸ਼ਨ ਦੇਣ ਲਈ ਕਿਹਾ ਤੇ ਉਸ ਪਾਸੇ ਗੁਰੂ ਜੀ ਅਤੇ ਸਿੱਖਾਂ ਵਾਸਤੇ ਧਰਮਸ਼ਾਲਾ ਅਤੇ ਹੋਰ ਰਹਾਇਸ਼ ਦੀ ਪ੍ਰਬੰਧ ਵੀ ਕਰ ਦਿਤਾ। ਗੁਰੂ ਜੀ ਆਪਣੇ ਮਾਤਾ ਪਿਤਾ ਨੂੰ ਤਲਵੰਡੀ ਤੋਂ ਅਤੇ ਆਪਣੀ ਪਤਨੀ ਸੁਲੱਖਣੀ ਅਤੇ ਦੋਵੇਂ ਪੁੱਤਰਾਂ ਨੂੰ ਸੁਲਤਾਨਪੁਰ ਲੋਧੀ ਤੋਂ ਇੱਥੇ ਲੈ ਆਏ। ਇਸ ਤਰ੍ਹਾਂ ਇਸ ਨਗਰ ਦੀ ਨੀਂਹ ਰੱਖੀ। ਜਿਸ ਦਾ ਬਾਅਦ ਵਿੱਚ ਨਾਮ ਕਰਤਾਰਪੁਰ ਪੈ ਗਿਆ। ਇਸ ਸਥਾਨ ਤੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਹੈ। ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਉਹ ਮੁਕੱਦਸ ਅਸਥਾਨ ਹੈ, ਜਿੱਥੇ ਜਾਤ-ਪਾਤ ਅਤੇ ਊਚ-ਨੀਚ ਦੇ ਹਨੇਰੇ ਵਿੱਚ ਡੁੱਬੇ ਇਸ ਸੰਸਾਰ ਨੂੰ ਚਾਨਣ ਦੀ ਰਾਹ ਵਿਖਾ ਕੇ ਸਤਿਨਾਮ ਦੀ ਪ੍ਰਚਾਰ ਫੇਰੀ ਕਰਦੇ ਹੋਏ ਗੁਰੂ ਨਾਨਕ ਸਾਹਿਬ 70 ਸਾਲ 4 ਮਹੀਨੇ ਦੀ ਆਯੂ ਭੋਗ ਕੇ ਪਰਮਾਤਮਾ ਵੱਲੋਂ ਸੌਂਪੀ ਜ਼ਿੰਮੇਵਾਰੀ ਨਿਭਾਉਂਦਿਆਂ 22 ਸਤੰਬਰ 1539 ਨੂੰ ਜੋਤੀ ਜੋਤਿ ਸਮਾ ਗਏ ਸਨ।

Remove ads

ਇਹ ਵੀ ਦੇਖੋ

ਹਵਾਲੇ

ਬਾਹਰੀ ਲਿੰਕ

Loading content...
Loading related searches...

Wikiwand - on

Seamless Wikipedia browsing. On steroids.

Remove ads