ਕਰਤਾਰ ਸਿੰਘ ਸਰਾਭਾ

ਭਾਰਤੀ ਕ੍ਰਾਂਤੀਕਾਰੀ From Wikipedia, the free encyclopedia

ਕਰਤਾਰ ਸਿੰਘ ਸਰਾਭਾ
Remove ads

ਕਰਤਾਰ ਸਿੰਘ ਸਰਾਭਾ (24 ਮਈ 1896 - 16 ਨਵੰਬਰ 1915) ਪੰਜਾਬ ਦਾ ਇੱਕ ਅਜ਼ਾਦੀ ਘੁਲਾਟੀਆ ਅਤੇ ਇਨਕਲਾਬੀ ਦੇਸ਼ ਭਗਤ ਸੀ। ਉਹ ਗ਼ਦਰ ਪਾਰਟੀ ਦਾ ਸਰਗਰਮ ਕਾਰਕੁੰਨ ਸੀ।[1]

ਵਿਸ਼ੇਸ਼ ਤੱਥ ਕਰਤਾਰ ਸਿੰਘ ਸਰਾਭਾ, ਜਨਮ ...
Remove ads

ਮੁੱਢਲਾ ਜੀਵਨ

ਕਰਤਾਰ ਸਿੰਘ ਸਰਾਭਾ ਦਾ ਜਨਮ 24 ਮਈ 1896 ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਰਾਭਾ ਵਿਖੇ ਸਰਦਾਰ ਮੰਗਲ ਸਿੰਘ ਅਤੇ ਬੀਬੀ ਸਾਹਿਬ ਕੌਰ ਦੇ ਘਰ ਹੋਇਆ।[2] ਛੋਟੀ ਉਮਰ ਵਿੱਚ ਹੀ ਉਸ ਦੇ ਪਿਤਾ ਜੀ ਦੀ ਮੌਤ ਹੋ ਗਈ ਅਤੇ ਉਸ ਦੇ ਪਾਲਣ ਪੋਸ਼ਣ ਦੀ ਜ਼ਿੰਮੇਵਾਰੀ ਦਾਦਾ ਸਰਦਾਰ ਬਚਨ ਸਿੰਘ ਦੇ ਮੋਢਿਆਂ 'ਤੇ ਆ ਗਈ। ਕਰਤਾਰ ਸਿੰਘ ਸਰਾਭਾ ਨੇ ਮੁੱਢਲੀ ਵਿੱਦਿਆ ਸਰਾਭਾ ਪਿੰਡ ਵਿੱਚ ਹੀ ਪ੍ਰਾਪਤ ਕੀਤੀ। ਅੱਠਵੀਂ ਤੱਕ ਦੀ ਸਿੱਖਿਆ ਮਾਲਵਾ ਖਾਲਸਾ ਸਕੂਲ, ਲੁਧਿਆਣਾ ਤੋਂ ਪ੍ਰਾਪਤ ਕੀਤੀ। ਇਸ ਮਗਰੋਂ ਕਰਤਾਰ ਸਿੰਘ ਆਪਣੇ ਚਾਚਾ ਵੀਰ ਸਿੰਘ ਜੋ ਉੜੀਸਾ ਦੇ ਸ਼ਹਿਰ ਕਟਕ ਵਿੱਚ ਡਾਕਟਰ ਲੱਗੇ ਹੋਏ ਸਨ, ਕੋਲ ਚਲਾ ਗਿਆ ਅਤੇ ਉੱਥੋਂ ਦੀ ਰੇਵਨਸ਼ਾਹ ਯੂਨੀਵਰਸਿਟੀ ਤੋਂ ਦਸਵੀਂ ਤੱਕ ਦੀ ਪੜ੍ਹਾਈ ਕੀਤੀ।

Remove ads

ਅਮਰੀਕਾ ਵਿੱਚ

ਕਰਤਾਰ ਸਿੰਘ ਪੜ੍ਹਾਈ ਵਿੱਚ ਸ਼ੁਰੂ ਤੋਂ ਬਹੁਤ ਹੁਸ਼ਿਆਰ ਸੀ, ਉਸ ਦੇ ਦਾਦਾ ਜੀ ਉਸ ਨੂੰ ਉੱਚੇ ਅਹੁਦੇ 'ਤੇ ਵੇਖਣਾ ਚਾਹੁੰਦੇ ਸਨ। ਇਸ ਲਈ ਉਸਦੇ ਦਾਦਾ ਜੀ ਨੇ ਉਚੇਰੀ ਪੜ੍ਹਾਈ ਲਈ ਉਸ ਨੂੰ ਅਮਰੀਕਾ ਭੇਜ ਦਿੱਤਾ, ਉੱਥੇ ਉਸ ਨੇ ਕੈਲੀਫ਼ੋਰਨੀਆ ਯੂਨੀਵਰਸਿਟੀ, ਬਰਕਲੀ ਵਿੱਚ ਰਸਾਇਣ ਵਿਗਿਆਨ ਦੀ ਪੜ੍ਹਾਈ ਸ਼ੁਰੂ ਕਰ ਦਿੱਤੀ। ਇਸ ਸਮੇਂ ਅਮਰੀਕਾ ਤੇ ਕੈਨੇਡਾ ਵਿੱਚ ਚੋਖੀ ਗਿਣਤੀ ਵਿੱਚ ਹਿੰਦੁਸਤਾਨੀ ਤੇ ਖ਼ਾਸ ਕਰਕੇ ਸਿੱਖ ਪਹੁੰਚ ਚੁੱਕੇ ਸਨ। ਗ਼ਦਰ ਲਹਿਰ ਦਾ ਮੁੱਢ ਬੱਝ ਰਿਹਾ ਸੀ। ਦੇਸ਼ ਵਿੱਚ ਭਾਰਤੀਆਂ ਨਾਲ ਹੁੰਦੇ ਵਿਤਕਰੇ ਨੂੰ ਦੇਖ ਕੇ ਉਸ ਦੀ ਰੂਹ ਕੁਰਲਾ ਉੱਠੀ ਤੇ ਉਹ ਦਿਨ ਰਾਤ ਭਾਰਤ ਨੂੰ ਆਜ਼ਾਦ ਕਰਵਾਉਣ ਦੇ ਸੁਪਨੇ ਲੈਣ ਲੱਗਾ।

ਅਮਰੀਕਾ ਵਿੱਚ ਵਸਦੇ ਹਿੰਦੁਸਤਾਨੀਆਂ ਨੇ 1913 ਈ. ਵਿੱਚ ਗ਼ਦਰ ਨਾਂਅ ਦੀ ਇੱਕ ਪਾਰਟੀ ਬਣਾਈ, ਜਿਸ ਦੇ ਪ੍ਰਧਾਨ ਪ੍ਰਸਿੱਧ ਦੇਸ਼ ਭਗਤ ਸੋਹਣ ਸਿੰਘ ਭਕਨਾ ਅਤੇ ਸਕੱਤਰ ਲਾਲਾ ਹਰਦਿਆਲ ਸਨ। ਕਰਤਾਰ ਸਿੰਘ ਸੋਹਣ ਸਿੰਘ ਭਕਨਾ ਨੂੰ ਮਿਲਿਆ ਤੇ ਇਸ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ। ਕਰਤਾਰ ਸਿੰਘ ਇਸ ਪਾਰਟੀ ਵਿੱਚ ਬਹੁਤ ਜਲਦੀ ਹਰਮਨ-ਪਿਆਰਾ ਹੋ ਗਿਆ। ਇਸ ਪਾਰਟੀ ਦਾ ਕੇਂਦਰ ਸਾਨ ਫ਼ਰਾਂਸਿਸਕੋ ਬਣਾਇਆ ਗਿਆ ਤੇ ਇਸ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਦੇ ਪ੍ਰਚਾਰ-ਹਿੱਤ (ਉਰਦੂ ਤੇ ਪੰਜਾਬੀ) ਗ਼ਦਰ ਨਾਂਅ ਹੇਠ ਹਫ਼ਤਾਵਾਰ ਅਖ਼ਬਾਰ ਕੱਢਿਆ। ਇਹ ਹੈਰਾਨੀ ਦੀ ਗੱਲ ਹੈ ਕਿ ਇਹ ਭਾਵੇਂ ਸਹਿਵਨ ਹੀ ਵਾਪਰਿਆ ਪਰ ਇਨ੍ਹਾਂ ਦਿਨਾਂ ਵਿੱਚ ਹੀ ਉਹ ਸਰਕਾਰੀ ਸੂਹੀਆਂ ਦੀ ਨਜ਼ਰ ਵਿੱਚ ਆ ਗਿਆ। ਹਿੰਦੁਸਤਾਨ ਸਰਕਾਰ ਦੇ ਖੁਫੀਆ ਮਹਿਕਮੇ ਦੇ ਡਾਇਰੈਕਟਰ ਨੇ ‘ਹਿੰਦੁਸਤਾਨ ਦੀ ਵਰਤਮਾਨ ਰਾਜਸੀ ਹਾਲਤ’ ਬਾਰੇ 14 ਮਈ 1914 ਨੂੰ ਹਿੰਦੁਸਤਾਨ ਸਰਕਾਰ ਵੱਲ ਭੇਜੀ ਰਿਪੋਰਟ ਵਿੱਚ ਉਸ ਦਾ ਜ਼ਿਕਰ ਕੀਤਾ।[3] ਇਸ ਅਖ਼ਬਾਰ ਨੂੰ ਲਿਖਣ ਤੇ ਪ੍ਰਕਾਸ਼ਤ ਕਰਨ ਲਈ ਕਮੇਟੀ ਦੇ ਮੁਖੀ ਲਾਲਾ ਹਰਦਿਆਲ, ਕਰਤਾਰ ਸਿੰਘ ਸਰਾਭਾ ਤੇ ਸ੍ਰੀ ਰਘੁਬਰ ਦਿਆਲ ਗੁਪਤਾ ਸਨ। ਸਰਾਭਾ ਦੀਆਂ ਦੇਸ਼ ਪ੍ਰੇਮ ਦੀਆਂ ਉਚੇਰੀਆਂ ਭਾਵਨਾਵਾਂ ਨੂੰ ਦੇਖਦਿਆਂ ਗ਼ਦਰ ਪਾਰਟੀ ਨੇ ਕੈਲੀਫ਼ੋਰਨੀਆ ਵਿੱਚ ਇੱਕ ਮੀਟਿੰਗ ਕਰਕੇ ਉਸ ਨੂੰ ਪ੍ਰਬੰਧਕ ਕਮੇਟੀ ਮੈਂਬਰ ਚੁਣਿਆ।

Remove ads

ਸ਼ਹਾਦਤ

ਸਰਾਭਾ ਅਤੇ ਉਹਨਾਂ ਦੇ ਸਾਥੀਆਂ ਨੇ ਭਾਰਤ ਉੱਤੇ ਕਾਬਜ਼ ਬਰਤਾਨਵੀ ਹਕੂਮਤ ਨੂੰ ਉਖਾੜ ਸੁੱਟਣ ਲਈ ਅਮਰੀਕਾ ਅਤੇ ਕਨੇਡਾ ਵਿੱਚ ਵਸੇ ਭਾਰਤੀਆਂ ਨੂੰ ਇੱਕਜੁਟ ਕਰਨ ਦਾ ਕੰਮ ਕੀਤਾ ਸੀ। ਉਂਜ ਤਾਂ ‘ਗ਼ਦਰ ਪਾਰਟੀ’ ਦੀ ਯੋਜਨਾ 1913 ਵਿੱਚ ਹੀ ਬਣ ਗਈ ਸੀ ਪਰ ਇਸਨੂੰ 21 ਫਰਵਰੀ 1915 ਈ: ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਸੀ। ਅੰਗਰੇਜ਼ ਹਕੂਮਤ ਆਪਣਾ ਇੱਕ ਝੋਲੀਚੁੱਕ, ਕਿਰਪਾਲ ਸਿੰਘ ਪਾਰਟੀ ਵਿੱਚ ਸ਼ਾਮਲ ਕਰਨ ਵਿੱਚ ਕਾਮਯਾਬ ਹੋ ਗਈ ਤੇ ਉਸ ਨੇ ਸਾਰੀ ਰਿਪੋਰਟ ਸਰਕਾਰ ਨੂੰ ਭੇਜਣੀ ਸ਼ੁਰੂ ਕਰ ਦਿੱਤੀ। ਇਸ ਤਰ੍ਹਾਂ 21 ਫਰਵਰੀ ਵਾਲਾ ਗ਼ਦਰ ਫੇਲ੍ਹ ਹੋ ਗਿਆ। 19 ਫਰਵਰੀ ਨੂੰ ਸਰਕਾਰ ਨੇ ਬਹੁਤ ਸਾਰੇ ਕ੍ਰਾਂਤੀਕਾਰੀ ਗ੍ਰਿਫ਼ਤਾਰ ਕਰ ਲਏ।[4] ਪਰ ਕਰਤਾਰ ਸਿੰਘ, ਸੁਰਸਿੰਘ ਦਾ ਜਗਤ ਸਿੰਘ ਅਤੇ ਹਰਨਾਮ ਸਿੰਘ ਟੁੰਡੀਲਾਟ ਬਚ ਕੇ ਕਾਬੁਲ ਵੱਲ ਨਿਕਲ ਗਏ ਸਨ। ਪ੍ਰੰਤੂ ਉਕਤ ਤਿੰਨੋਂ ਜਦੋਂ ਆਪਣੀ ਮੁਹਿੰਮ ਨੂੰ ਜਾਰੀ ਰੱਖਣ ਲਈ ਪੰਜਾਬ ਪਰਤ ਰਹੇ ਸਨ ਤਾਂ ਪੁਲਿਸ ਨੇ 2 ਮਾਰਚ 1915 ਨੂੰ ਸ਼ਾਹਪੁਰ ਜ਼ਿਲ੍ਹੇ ਵਿੱਚ ਵਿਲਸਨਪੁਰ ਵਿਖੇ 22ਵੀਂ ਘੋੜ-ਸਵਾਰ ਫ਼ੌਜ ਦੇ ਜਵਾਨਾਂ ਨੂੰ ਵਰਗਲਾਉਣ ਦੇ ਉਦੇਸ਼ ਨਾਲ ਆਇਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।[5] ਸਰਾਭੇ ਵਲੋਂ ਆਪਣੇ ਬਚਾਅ ਲਈ ਕੋਈ ਵਕੀਲ ਨਹੀਂ ਕੀਤਾ ਗਿਆ ਸੀ।ਜਦੋਂ ਬਗ਼ਾਵਤ ਦੇ ਦੋਸ਼ ਅਧੀਨ ਕਰਤਾਰ ਸਿੰਘ ਸਰਾਭਾ ’ਤੇ ਮੁਕੱਦਮਾ ਚੱਲ ਰਿਹਾ ਸੀ ਤਾਂ ਉਸ ਨੇ ਤਮਾਮ ਦੋਸ਼ਾਂ ਦੀ ਸਮੁੱਚੀ ਜ਼ਿੰਮੇਵਾਰੀ ਆਪਣੇ ਖੁਦ ਉੱਪਰ ਲੈ ਲਈ ਸੀ ਤੇ ਇਹ ਸਭ ਸੁਣ ਕੇ ਜੱਜ ਹੱਕਾ-ਬੱਕਾ ਰਹਿ ਗਿਆ ਕਿ ਇੱਕ ਉੱਨੀ ਸਾਲਾਂ ਦੀ ਛੋਟੀ ਉਮਰ ਦਾ ਮੁੱਛ ਫੁੱਟ ਗਭਰੂ ਇੰਨੀ ਨਿਡਰਤਾ ਨਾਲ ਵਿਵਹਾਰ ਕਰ ਰਿਹਾ ਸੀ। ਕਰਤਾਰ ਸਿੰਘ ਦੀ ਨਿੱਕੀ ਉਮਰ ਨੂੰ ਧਿਆਨ ਵਿੱਚ ਰੱਖਦਿਆਂ ਜੱਜ ਨੇ ਨੌਜਵਾਨ ਨੂੰ ਆਪਣੇ ਬਿਆਨ ਵਿੱਚ ਸੋਧ ਕਰਨ ਦੀ ਸਲਾਹ ਦਿੱਤੀ, ਪਰ ਨਤੀਜਾ ਇਸਦੇ ਵਿਪਰੀਤ ਹੋਇਆ। ਕਰਤਾਰ ਸਿੰਘ ਨੇ ਇਸਦੇ ਉਲਟ ਹੋਰ ਵੀ ਦ੍ਰਿੜ੍ਹਤਾ ਨਾਲ ਬਿਆਨ ਦਿੱਤਾ ਅਤੇ ਪੂਰੀ ਸਾਜ਼ਿਸ਼ ਦਾ ਜ਼ਿੰਮੇਵਾਰ ਉਹ ਖ਼ੁਦ ਹੀ ਸੀ। ਇਸਦੇ ਆਧਾਰ ’ਤੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ।[5]ਕੋਰਟ ਦੀ ਕਾਰਵਾਈ ਦਿਖਾਵਾ ਮਾਤਰ ਸੀ ਜਿਸ ਦਾ ਅੰਦਾਜ਼ਾ ਇਸੇ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਇਸ ਕੇਸ ਵਿੱਚ ਅਦਾਲਤ ਦੇ ਫ਼ੈਸਲੇ ਵਿਰੁੱਧ ਕੋਈ ਵੀ ਗ਼ਦਰੀ ਅੱਗੇ ਅਪੀਲ ਨਹੀਂ ਸੀ ਕਰ ਸਕਦਾ। ਗ਼ਦਰੀਆਂ ਵਲੋਂ ਕੇਸ ਦੀ ਪੈਰਵੀ ਕਰ ਰਹੇ ਵਕੀਲ ਰਘੂਵਰ ਸਹਾਇ ਨੇ 24 ਗ਼ਦਰੀਆਂ ਨੂੰ ਫਾਂਸੀ ਦੀ ਸਜ਼ਾ ਦਾ ਮੁੱਦਾ ਵਾਇਸਰਾਇ ਕੌਂਸਲ ਕੋਲ ਉਠਾਇਆ ਤੇ ਕੌਂਸਲ ਦੇ ਮੈਂਬਰ ਸਰ ਅਲੀ ਇਮਾਮ ਨੇ ਕਾਨੂੰਨੀ ਪੈਂਤਰਿਆਂ ਦੀ ਨਜ਼ਰਸਾਨੀ ਤੋਂ ਬਾਅਦ 24 ਗ਼ਦਰੀਆਂ ਵਿਚੋਂ 17 ਗ਼ਦਰੀਆਂ ਦੀ ਫਾਂਸੀ ਦੀ ਸਜ਼ਾ ਤੋੜ ਕੇ ਸਜ਼ਾ-ਏ-ਕਾਲੇਪਾਣੀ ਕਰ ਦਿੱਤੀ। ਸਰ ਅਲੀ ਇਮਾਮ ਨੇ ਸਰਾਭੇ ਦੀ ਫਾਂਸੀ ਵੀ ਉਮਰ ਕੈਦ ਵਿੱਚ ਤਬਦੀਲ ਕਰਵਾਉਣ ਲਈ ਬਹੁਤ ਜ਼ੱਦੋਜਹਿਦ ਕੀਤੀ, ਕਿਉਂਕਿ ਸਰਾਭੇ ਦੀ ਉਮਰ ਉਸ ਵੇਲੇ ਸਭ ਤੋਂ ਘੱਟ ਸੀ।ਪਰ ਵਾਇਸਰਾਇ ਨੇ ਅਪੀਲ ਖਾਰਜ਼ ਕਰ ਦਿੱਤੀ ਸੀ। ਕੋਰਟ ਦੇ ਜੱਜਾਂ ਵਲੋਂ ਸਰਾਭੇ ਬਾਰੇ ਸਭ ਤੋਂ ਵੱਧ ਸੱਤ ਪੰਨਿਆਂ ਦਾ ਫ਼ੈਸਲਾ ਲਿਖਿਆ ਗਿਆ ਸੀ ਜਿਸ ਵਿੱਚ ਉਸ ਨੂੰ ਸਭ ਤੋਂ ਵੱਧ ‘ਖ਼ਤਰਨਾਕ’ ਦੱਸਿਆ ਗਿਆ ਸੀ। ਫ਼ੈਸਲੇ ਵਿੱਚ ਅਹਿਮ ਗੱਲ ਇਹ ਲਿਖੀ ਗਈ ਸੀ ਕਿ ਗ਼ਦਰ ਦੀ ਅਜਿਹੀ ਕੋਈ ਵੀ ਘਟਨਾ ਨਹੀਂ ਹੈ ਜਿਸ ਵਿੱਚ ਸਰਾਭਾ ਸ਼ਾਮਿਲ ਨਾ ਹੋਵੇ।[6] ਅਤੇ 16 ਨਵੰਬਰ 1915 ਨੂੰ ਸਾਢੇ ਉੱਨੀ ਸਾਲ ਦੇ ਜਵਾਨ ਕਰਤਾਰ ਸਿੰਘ ਸਰਾਭਾ ਨੂੰ ਉਹਨਾਂ ਦੇ ਛੇ ਹੋਰ ਸਾਥੀਆਂ - ਬਖਸ਼ੀਸ਼ ਸਿੰਘ, ਜ਼ਿਲ੍ਹਾ ਅੰਮ੍ਰਿਤਸਰ; ਹਰਨਾਮ ਸਿੰਘ, ਜ਼ਿਲ੍ਹਾ ਸਿਆਲਕੋਟ; ਜਗਤ ਸਿੰਘ, ਜ਼ਿਲ੍ਹਾ ਲਾਹੌਰ; ਸੁਰੈਣ ਸਿੰਘ -1 ਅਤੇ ਸੁਰੈਣ -2 ਦੋਨੋਂ ਜ਼ਿਲ੍ਹਾ ਅੰਮ੍ਰਿਤਸਰ ਅਤੇ ਵਿਸ਼ਨੂੰ ਗਣੇਸ਼ ਪਿੰਗਲੇ, ਜ਼ਿਲ੍ਹਾ ਪੂਨਾ (ਮਹਾਰਾਸ਼ਟਰ) - ਦੇ ਨਾਲ ਲਾਹੌਰ ਦੀ ਸੈਂਟਰਲ ਜੇਲ੍ਹ ਵਿੱਚ ਫ਼ਾਂਸੀ ਚੜ੍ਹਾ ਕੇ ਸ਼ਹੀਦ ਕਰ ਦਿੱਤਾ ਗਿਆ।[7]

ਕਿਹਾ ਜਾ ਸਕਦਾ ਹੈ ਕਿ 1857 ਦੇ ਬਾਅਦ ਇਹ ਅਜ਼ਾਦੀ ਦੀ ਦੂਸਰੀ ਹਥਿਆਰਬੰਦ ਕੋਸ਼ਿਸ਼ ਸੀ। ਇਸ ਵਿੱਚ 200 ਤੋਂ ਜ਼ਿਆਦਾ ਲੋਕ ਸ਼ਹੀਦ ਹੋਏ[ਹਵਾਲਾ ਲੋੜੀਂਦਾ], ਪਰ ਇਸ ਨਾਲ ਆਜ਼ਾਦੀ ਦੇ ਉਦੇਸ਼ ਨੂੰ ਬਲ ਮਿਲਿਆ। ਕਰਤਾਰ ਸਿੰਘ ਸਰਾਭਾ ਆਪਣੇ ਬਹੁਤ ਛੋਟੇ ਜਿਹੇ ਰਾਜਨੀਤਕ ਜੀਵਨ ਦੇ ਦਲੇਰਾਨਾ ਕੰਮਾਂ ਦੇ ਕਾਰਨ ਗ਼ਦਰ ਪਾਰਟੀ ਦੇ ਲੋਕ ਨਾਇਕ ਦੇ ਰੂਪ ਵਿੱਚ ਉੱਭਰਿਆ। ਭਗਤ ਸਿੰਘ ਉਹਨਾਂ ਨੂੰ ਆਪਣਾ ਆਦਰਸ਼ ਮੰਨਦਾ ਸੀ।ਕਿਹਾ ਇਹ ਵੀ ਜਾਂਦਾ ਹੈ ਕਿ ਭਗਤ ਸਿੰਘ, ਕਰਤਾਰ ਸਿੰਘ ਸਰਾਭੇ ਦੀ ਫੋਟੋ ਹਮੇਸ਼ਾ ਆਪਣੀ ਜੇਬ ਵਿੱਚ ਰਖਦਾ ਸੀ[5]

Remove ads

ਇਹ ਵੀ ਦੇਖੋ

ਹਵਾਲੇ

Loading content...

ਬਾਹਰੀ ਕੜੀਆਂ

Loading related searches...

Wikiwand - on

Seamless Wikipedia browsing. On steroids.

Remove ads