ਗੁਰੂ ਗ੍ਰੰਥ ਸਾਹਿਬ
ਸਿੱਖ ਧਰਮ ਦਾ ਪਵਿੱਤਰ ਗ੍ਰੰਥ From Wikipedia, the free encyclopedia
Remove ads
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ।[3] ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ।[3] ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ।[4] ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ।[5] ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ।[6] ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।[7]
ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ।[4] ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।[8].
Remove ads
ਮਹੱਤਤਾ

ਸ੍ਰੀ ਗੁਰੂ ਗਰੰਥ ਸਾਹਿਬ ਸਿੱਖਾਂ ਦੇ ਸ਼ਬਦ ਗੁਰੂ ਹਨ । ਸਾਹਿਬ ਤੇ ਸ੍ਰੀ ਸਤਿਕਾਰ ਦੇ ਲਖਾਇਕ ਹਨ; ਗੁਰੂ ਸ਼ਬਦ ਗੁਰਿਆਈ ਦੇ ਵਾਰਸ ਹੋਣ ਨਾਲ ਸਬੰਧ ਰੱਖਦਾ ਹੈ ਅਤੇ ਆਦਿ ਦੇ ਲਫ਼ਜ਼ੀ ਮਾਹਿਨੇ ਹਨ ਮੁੱਢਲਾ ਜਾਂ ਪਹਿਲਾ, ਜੋ ਇਸ ਗ੍ਰੰਥ ਨੂੰ ਸਿੱਖਾਂ ਦੀ ਦੂਸਰੀ ਪਵਿੱਤਰ ਗ੍ਰੰਥ ਦਸਮ ਗ੍ਰੰਥ, ਜਿਸ ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਾਣੀ ਹੈ, ਤੋਂ ਨਿਖੇੜਦਾ ਹੈ। ਗੁਰੂ ਗ੍ਰੰਥ ਸਾਹਿਬ ਦੀਆਂ ਰਚਨਾਵਾਂ ਦੇ ਰਚਨਹਾਰੇ ਵੱਖ-ਵੱਖ ਸ਼੍ਰੇਣੀਆਂ ਅਤੇ ਫਿਰਕਿਆਂ ਨਾਲ ਸੰਬੰਧ ਰੱਖਦੇ ਸਨ; ਉਹਨਾਂ ਵਿੱਚ ਹਿੰਦੂ ਹਨ, ਮੁਸਲਮਾਨ ਹਨ ਅਤੇ ਨੀਵੀਆਂ ਤੇ ਉੱਚੀਆਂ ਜਾਤਾਂ ਦੇ ਵੀ ਹਨ।
Remove ads
ਬਣਤਰ ਅਤੇ ਛਾਪਾ

ਜਿੰਨੇ ਵੱਖ-ਵੱਖ ਰਚਨਹਾਰੇ ਹਨ ਉਨ੍ਹੀਆਂ ਹੀ ਹਨ ਇਸ ਵਿੱਚ ਰਾਗ ਤੇ ਰਾਗਨੀਆਂ। ਸਾਰੇ ਮਜ਼ਮੂਨਾਂ ਨੂੰ ਵੱਖ-ਵੱਖ ਤਰ੍ਹਾਂ ਦੇ ਕਾਵਿ-ਰੂਪਾਂ ਵਿੱਚ ਪ੍ਰਗਟਾਇਆ ਹੈ। 31 ਰਾਗ ਵਰਤੇ ਗਏ ਹਨ। ਉਹਨਾਂ ਨੂੰ ਪਦਿਆਂ,ਅਸਟਪਦੀਆਂ ਤੇ 4 ਲਾਇਨ੍ਹਾਂ ਵਾਲੇ ਸਲੋਕਾਂ ਵਿੱਚ ਕਲਮਬੰਦ ਕੀਤਾ ਹੈ। ਲੰਬੀਆਂ ਰਚਨਾਵਾਂ ਵਾਰਾਂ ਦੇ ਰੂਪ ਵਿੱਚ ਹਨ। ਇਨ੍ਹਾਂ ਸਭ ਰਚਨਾਵਾਂ ਨੂੰ ਰਾਗਾਂ ਦੇ ਅਧਿਆਇਆਂ ਵਿੱਚ ਕਰਤੇ ਦੇ ਕ੍ਰਮ ਅਨੁਸਾਰ ਰਖਿਆ ਗਿਆ ਹੈ। 1430 ਅੰਗਾਂ ਵਾਲੀ ਬੀੜ ਜਿਸ ਨੂੰ ਸਿਖਾਂ ਦੀ ਪ੍ਰਤਿਨਿਧ ਸਭਾ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੌਂ ਇਸ ਰੂਪ ਵਿੱਚ ਛਾਪਣ ਦੀ ਮਾਨਤਾ ਹੈ ਇੱਕ ਮਿਆਰ ਬਣ ਗਈ ਹੈ। ਇਸ ਰੂਪ ਵਿੱਚ ਪੰਨਿਆਂ ਦਾ ਕ੍ਰਮ ਹੇਠ ਲਿਖੇ ਅਨੁਸਾਰ ਹੈ-
- ਤਤਕਰਾ
- ਨਿਤਨੇਮ (1-13)
- ਸਿਰੀ ਰਾਗ (14-93)
- ਮਾਝ ਰਾਗੁ (94-150)
- ਗਉੜੀ ਰਾਗੁ (151-346)
- ਆਸਾ ਰਾਗੁ (347-488)
- ਗੂਜਰੀ ਰਾਗੁ (489-526)
- ਦੇਵਗੰਧਾਰੀ ਰਾਗੁ (527-536)
- ਬਿਹਾਗੜਾ ਰਾਗੁ (537-556)
- ਵਡਹੰਸ ਰਾਗੁ (557-594)
- ਸੋਰਠ ਰਾਗੁ (595-659)
- ਧਨਾਸਰੀ ਰਾਗੁ (660-695)
- ਜੈਤਸਰੀ ਰਾਗੁ (696-710)
- ਟੋਡੀ ਰਾਗੁ (711-718)
- ਬੈਰਾੜੀ ਰਾਗੁ (719-720)
- ਤਿਲੰਗ ਰਾਗੁ (721-727)
- ਸੂਹੀ ਰਾਗੁ (728-794)
- ਬਿਲਾਵਲ ਰਾਗੁ (795-858)
- ਗੌਂਡ ਰਾਗੁ (854-875)
- ਰਾਮਕਲੀ ਰਾਗੁ (876-974)
- ਨਟ ਨਰਾਇਣ ਰਾਗੁ (975-983)
- ਮਾਲਿ ਗਉੜਾ ਰਾਗੁ (984-988)
- ਮਾਰੂ ਰਾਗੁ (989-1106)
- ਤੁਖਾਰੀ ਰਾਗੁ (1107-1117)
- ਕੇਦਾਰ ਰਾਗੁ (1118-1124)
- ਭੈਰਉ ਰਾਗੁ(1125-1167)
- ਬਸੰਤੁ ਰਾਗੁ (1158-1196)
- ਸਾਰੰਗ ਰਾਗੁ (1197-1253)
- ਮਲਾਰ ਰਾਗੁ (1254-1293)
- ਕਾਨੜਾ ਰਾਗੁ (1294-1318)
- ਕਲਿਆਣ ਰਾਗੁ (1319-1326)
- ਪਰਭਾਤੀ ਰਾਗੁ (1327-1351)
- ਜੈਜਾਵੰਤੀ ਰਾਗੁ (1352-1353)
- ਸਲੋਕ ਸਹਸਕ੍ਰਿਤੀ (1353-1360)
- ਗਾਥਾ,ਫ਼ੁਨਹੇ ਤੇ ਚਉਬੋਲੇ (1360-1364)
- ਸਲੋਕ ਕਬੀਰ (1364-1377)
- ਸਲੋਕ ਫ਼ਰੀਦ (1377-1384)
- ਸਵੱਈਏ (1385-1409)
- ਸਲੋਕ ਵਾਰਾਂ ਤੌਂ ਵਧੀਕ (1410-1429)
- ਮੁੰਦਾਵਣੀ ਤੇ ਰਾਗਮਾਲਾ (1429-1430)
Remove ads
ਗੁਰੂ ਗਰੰਥ ਸਾਹਿਬ ਵਿੱਚ ਭਗਤਾਂ ਦੀ ਬਾਣੀ
ਭਗਤਾਂ ਦੀ ਬਾਣੀ: ਗੁਰੂ ਗ੍ਰੰਥ ਸਾਹਿਬ ਦੇ 31 ਰਾਗਾਂ ਵਿੱਚੋਂ 22 ਰਾਗਾਂ ਵਿੱਚ ਭਗਤਾਂ ਦੀ ਬਾਣੀ ਹੈ। ਭਗਤਾਂ ਦੇ ਸਾਰੇ ਸ਼ਬਦ 349 ਹਨ, ਅਤੇ ਭਗਤ-ਬਾਣੀ ਵਿੱਚ 3 ਸ਼ਬਦ ਗੁਰੂ ਅਰਜਨ ਸਾਹਿਬ ਜੀ ਦੇ ਭੀ ਹਨ।
ਸ਼ਬਦਾਂ ਤੋਂ ਇਲਾਵਾ ਗਉੜੀ ਰਾਗ ਵਿੱਚ ਭਗਤ ਕਬੀਰ ਜੀ ਦੀਆਂ 3 ਹੋਰ ਬਾਣੀਆਂ ਹਨ- ਬਾਵਨ ਅਖਰੀ, ਪੰਦ੍ਰਹ ਥਿਤੀ, ਸਤ ਵਾਰ।
ਭਗਤ ਕਬੀਰ ਜੀ ਅਤੇ ਭਗਤ ਫਰੀਦ ਜੀ ਦੇ ਸ਼ਲੋਕਾਂ ਦੇ ਸੰਗ੍ਰਹ ਭੀ ਹਨ:-
- ਭਗਤ ਕਬੀਰ ਜੀ = 243 (ਇਹਨਾਂ ਸਲੋਕਾਂ ਵਿੱਚ ਗੁਰੂ ਸਾਹਿਬਾਨ ਦੇ ਭੀ ਕੁਝ)
- ਭਗਤ ਫਰੀਦ ਜੀ = 130 ਸਲੋਕ ਹਨ
ਗੁਰੂ ਗਰੰਥ ਸਾਹਿਬ ਵਿੱਚ ਅਕਾਲ ਪੁਰਖ ਪ੍ਰਮਾਤਮਾ ਦੇ ਕਈ ਨਾਂ ਵਰਤੇ ਗਏ ਜਿਹਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਭੱਟ ਆਤੇ ਬਾਬਾ ਸੁੰਦਰ ਜੀ ਦੀ ਬਾਣੀ
ਬਾਬਾ ਸੁੰਦਰ ਜੀ ਦੀ ਬਾਣੀ ‘ਸਦੁ’ ਰਾਗ ਰਾਮਕਲੀ ਵਿੱਚ ਹੈ। 6 ਪਉੜੀਆਂ। ਹੇਠ ਲਿਖੇ ਭੱਟਾਂ ਦੇ ਸਵਯੇ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ:-
- ਕੱਲਸਹਾਰ
- ਜਾਲਪ
- ਕੀਰਤ
- ਭਿੱਖਾ
- ਸਲ੍ਹ
- ਭਲ੍ਹ
- ਨਲ੍ਹ
- ਬਲ੍ਹ
- ਗਯੰਦ
- ਹਰਿਬੰਸ
- ਮਥਰਾ
ਭਾਈ ਗੁਰਦਾਸ ਦੀ ਉਗਾਹੀ ਮੂਜਬ ਭਾਦੋਂ ਵਦੀ ਏਕਮ ਸੰਮਤ 1661/1 ਅਗਸਤ 1604 ਵਾਲੇ ਦਿਨ ਇਹ ਸੰਕਲਨ ਮੁਕੰਮਲ ਹੋਇਆ। ਉਸ ਤੋਂ ਬਾਅਦ ਇਸ ਗਰੰਥ ਦਾ ਤਤਕਰਾ ਤੇ ਅੰਗ ਅੰਕਿਤ ਕਰਨਾ ਸ਼ੁਰੂ ਹੋਇਆ।7000 ਸ਼ਬਦਾਂ ਦੇ ਇਸ ਸੰਗ੍ਰਿਹ ਵਿੱਚ ਉਸ ਸਮੇਂ ਪਹਿਲੇ ਪੰਜ ਗੁਰੂਆਂ, ਭਾਰਤ ਦੇ ਵਖ ਵਖ ਸੂਬਿਆਂ ਦੇ 15 ਭਗਤਾਂ ਤੇ ਸੂਫ਼ੀਆਂ ਜਿਹਨਾਂ ਵਿੱਚ ਸ਼ੇਖ ਫ਼ਰੀਦ, ਭਗਤ ਕਬੀਰ ਜੀ ਕਬੀਰ ਅਤੇ ਭਗਤ ਰਵਿਦਾਸ ਸ਼ਾਮਲ ਹਨ ਦੀ ਬਾਣੀ ਹੈ। ਇਸ ਪਵਿੱਤਰ ਗਰੰਥ ਦੇ 974 ਪਤਰੇ ਸਨ ਜਿਹਨਾਂ ਦੇ 12”x8”ਅਕਾਰ ਦੇ 1948 ਪੰਨੇ ਬਣਦੇ ਹਨ। ਇਨ੍ਹਾਂ ਵਿੱਚ ਕਈ ਖਾਲੀ ਪੰਨੇ ਵੀ ਸਨ। ਉਹ ਜਗ੍ਹਾਂ ਜਿੱਥੇ ਗੁਰੂ ਅਰਜਨ ਸਾਹਿਬ ਨੇ ਇਹ ਗਰੰਥ ਦਾ ਸੰਕਲਨ ਕੀਤਾ ਉੱਥੇ ਹੁਣ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਥਿਤ ਹੈ।
ਗੁਰਿਆਈ
ਸ੍ਰੀ ਗੁਰੂ ਗਰੰਥ ਸਾਹਿਬ ਨੂੰ ਗੁਰਿਆਈ (ਗੁਰਤਾ ਗੱਦੀ) ਬਾਰੇ ਭੱਟ ਵਹੀ (ਤਾਲੁਦਾ ਜੀਂਦ ਪਰਗਨੇ ਦਾ) ਵਿੱਚ ਇਉਂ ਦਰਜ ਹੈ:-
“ਸ੍ਰੀ ਗੁਰੂ ਗੋਬਿੰਦ ਸਿੰਘ ਮਹਿਲ ਦਸਮਾਂ ਬੇਟਾ ਗੁਰੂ ਤੇਗ ਬਹਾਦੁਰ ਕਾ ਪੋਤਾ ਹਰਿਗੋਬਿੰਦ ਜੀ ਕਾ ਪੜਪੋਤਾ ਗੁਰੂ ਅਰਜਨ ਕਾ ਵਾਰਿਸ ਗੁਰੂ ਰਾਮਦਾਸ ਜੀ ਕੀ ਸੂਰਜਬੰਸਿ ਗੋਸਾਲ ਗੋਤਰ ਸੋਢੀ ਖਤਰੀ ਵਾਸੀ ਆਨੰਦਪੁਰ ਪਰਗਨਾ ਕਹਿਲੂਰ ਮੁਕਾਮ ਨੰਦੇੜ ਤਟ ਗੁਦਾਵਰੀ ਦਖਣ ਦੇਸ ਸੰਮਤ ਸਤਾਰਾ ਸੌ ਪੈਂਸਠ ਕਾਤਿਕ ਮਾਸ ਕੀ ਚੌਥ ਸ਼ੁਕਲ ਪਖੇ ਬੂਦਵਾਰ ਕੇ ਦਿਹੁਰੀ ਭਾਈ ਦਇਆ ਸਿੰਘ ਸੇ ਬਚਨ ਹੋਇਆਂ ਸ੍ਰੀ ਗੁਰੂ ਗਰੰਥ ਸਾਹਿਬ ਲੈ ਆਓ। ਬਚਨ ਪਾਇ ਦਇਆ ਸਿੰਘ ਸ੍ਰੀ ਗਰੰਥ ਸਾਹਿਬ ਲੈ ਤਾਏ। ਗੁਰੂ ਜੀ ਨੇ ਪੰਜ ਪੈਸੇ ਨਰੇਲ ਅਗੇ ਭੇਟਾ ਰਖਾ ਮਥਾ ਟੇਕਾ ਸਰਬਤ ਸੰਗਤ ਸੇ ਕਹਾ ਮੇਰਾ ਹੁਕਮ ਹੈ ਮੇਰਿ ਜਗ੍ਹਾ ਸ੍ਰੀ ਗਰੰਥ ਜਿ ਕੋ ਜਾਨਣਾ। ਜੋ ਸਿਖ ਜਾਣੇਗਾ ਓਸ ਕੀ ਘਾਲ ਥਾਏ ਪਵੇਗੀ ਗੁਰੂ ਤਿਸ ਕੀ ਬਹੁੜੀ ਕਰੇਗਾ।“
ਗੁਰੂ ਗ੍ਰੰਥ ਸਾਹਿਬ ਸਦੀਵੀ ਗੁਰੂ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਜੋਤੀ ਜੋਤ ਸਮਾਉਣ ਤੋਂ ਬਾਅਦ ਸਿੱਖ ਸਮਾਜ ਦੀ ਇਹੀ ਸੋਚ ਤੇ ਅਕੀਦਾ ਹੈ। ਸਿੱਖਾਂ ਦੇ ਔਕੜ ਭਰੇ ਸਮੇਂ ਵੀ, ਜਦੋਂ ਉਹਨਾਂ ਨੂੰ ਗੈਰ-ਕਨੂੰਨੀ ਕਰਾਰ ਦਿਤਾ ਗਿਆ ਤੇ ਉਹਨਾਂ ਨੂੰ ਜੰਗਲਾਂ ਵਿੱਚ ਸ਼ਰਨ ਲੈਣੀ ਪਈ, ਸਿੱਖਾਂ ਦੀ ਸਭ ਤੋਂ ਵਡਮੁੱਲੀ ਸ਼ੈਅ ਗੁਰੂ ਗਰੰਥ ਸਾਹਿਬ ਹੀ ਸੀ ਜਿਸ ਉੱਤੇ ਉਹਨਾਂ ਨੂੰ ਸਭ ਤੋਂ ਵੱਧ ਮਾਣ ਸੀ ਅਤੇ ਜਿਸ ਨੂੰ ਉਹਨਾਂ ਨੇ ਜਾਨ ਦੀ ਪਰਵਾਹ ਨਾ ਕਰਦੇ ਹੋਏ ਵੀ ਸਭ ਤੋਂ ਵੱਧ ਮਹਿਫ਼ੂਜ਼ ਰਖਿਆ। ਹੋਰ ਕਿਸੇ ਨੂੰ ਉਹਨਾਂ ਇਸ ਪਵਿੱਤਰ ਗ੍ਰੰਥ ਸਾਹਿਬ ਦੀ ਬਰਾਬਰੀ ਨਹੀਂ ਕਰਨ ਦਿਤੀ ।
ਮਹਾਰਾਜਾ ਰਣਜੀਤ ਸਿੰਘ ਦੇ ਕਾਲ ਵਿੱਚ, ਜਿਸ ਨੇ ਖਾਲਸਾ ਦੇ ਨਾਂ ਤੇ ਸੁਤੰਤਰ ਸਾਮਰਾਜ ਕਾਇਮ ਕੀਤਾ, ਸ਼ਖਸੀ ਅਚਾਰ ਵਿੱਚਾਰ ਤੇ ਦਰਬਾਰੀ ਕਾਰ ਵਿਹਾਰ ਗੁਰੂ ਗਰੰਥ ਸਾਹਿਬ ਉਦਾਲੇ ਹੀ ਕੇਂਦ੍ਰਿਤ ਸੀ । ਜਿਵੇਂ ਕਿ ਸਮਕਾਲੀ ਦਸਤਾਵੇਜ਼ਾਂ ਤੌਂ ਪਤਾ ਲਗਦਾ ਹੈ ਰਣਜੀਤ ਸਿੰਘ ਆਪਣਾ ਦਿਨ ਗੁਰੂ ਗਰੰਥ ਸਾਹਿਬ ਦੀ ਇਬਾਦਤ ਤੌਂ ਬਾਦ ਹੀ ਸ਼ੁਰੂ ਕਰਦਾ ਸੀ । ਦਿਨਾਂ ਦਿਹਾਰਾਂ ਤੇ ਉਹ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਗੁਰੂ ਗਰੰਥ ਸਾਹਿਬ ਅੱਗੇ ਸੀਸ ਨਿਵਾਉਣ ਜਾਇਆ ਕਰਦਾ ਸੀ । ਸਿੱਖਾਂ ਵਾਸਤੇ ਕੇਵਲ ਗੁਰੂ ਗਰੰਥ ਸਾਹਿਬ ਹੀ ਇਕੋ ਇੱਕ ਧਾਰਮਿਕ ਇਬਾਦਤ ਦਾ ਮਰਕਜ਼ ਹਨ। ਇਸ ਤੋਂ ਇਲਾਵਾ ਮਨੁੱਖ ਦੀ ਸ਼ਕਲ ਵਿੱਚ ਯਾ ਚਿਨ੍ਹ ਦੀ ਸ਼ਕਲ ਵਿੱਚ ਹੋਰ ਕੁਝ ਵੀ ਨਹੀਂ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਸਮਾਉਣ ਉੱਪਰੰਤ ਇਸ ਪਵਿੱਤਰ ਗ੍ੰਥ ਨੂੰ ਹੀ ਗੁਰੂ ਕਰ ਕੇ ਮੰਨਿਆ ਜਾਂਦਾ ਹੈ।
Remove ads
ਸਤਿਕਾਰ
- ਵੱਡਾ ਘੱਲੂਘਾਰਾ ਸਮੇਂ 18ਵੀਂ ਸਦੀ ਵਿਚ ਜਦੋਂ ਸਿੱਖ ਜੰਗਲਾਂ, ਰੇਗਿਸਤਾਨ, ਪਹਾੜਾਂ ਵਿਚ ਰਹਿੰਦੇ ਸਨ ਤਾਂ ਸਿੱਖਾਂ ਕੋਲ ਗੁਰੂ ਗ੍ਰੰਥ ਸਹਿਬ ਦਾ ਸਰੂਪ ਹੁੰਦਾ ਸੀ ਅਤੇ ਉਹ ਘੋੜਿਆਂ 'ਤੇ ਰੱਖ ਕੇ ਆਪਣੀ ਛੁਪਣਗਾਹ ਵਿਚ ਲੈ ਕੇ ਜਾਂਦੇ ਸਨ। ਉਹ ਜੰਗ ਕਰਨ ਵੇਲੇ ਨਾਲ ਨਹੀਂ ਲਿਜਾਂਦੇ ਸਨ। ਹਾਂ ਜੇ ਅਚਾਨਕ ਹਮਲਾ ਹੋ ਜਾਵੇ ਤਾਂ ਉਹ ਬੀੜ ਦੀ ਸੰਭਾਲ ਜ਼ਰੂਰ ਕਰਿਆ ਕਰਦੇ ਸਨ।
ਅਹਿਮਦ ਸ਼ਾਹ ਅਬਦਾਲੀ ਦੇ ਪੁੱਤਰ * ਜ਼ਮਾਨ ਸ਼ਾਹ ਦੁਰਾਨੀ ਦੇ ਅਚਾਨਕ ਹਮਲਾ ਕਰਨ ਸਮੇਂ 1762 ਵਿੱਚ ਸਿੱਖਾਂ ਕੋਲ ਗੁਰੂ ਗ੍ਰੰਥ ਸਾਹਿਬ ਦੀ ਬੀੜ ਸੀ।
- ਅਕਾਲੀ ਫੂਲਾ ਸਿੰਘ , ਹਰੀ ਸਿੰਘ ਨਲਵਾ, ਮਹਾਰਾਜਾ ਰਣਜੀਤ ਸਿੰਘ ਨੇ ਦਰਜਨਾਂ ਲੜਾਈਆਂ ਲੜੀਆਂ ਸਨ। ਦਸਤਾਵੇਜ਼ਾਂ ਮੁਤਾਬਿਕ ਉਹ ਘਰੋਂ ਅਰਦਾਸ ਸੋਧ ਕੇ ਨਿਕਲਦੇ ਸਨ ਨਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੀੜ ਦੀ ਅਗਵਾਈ ਵਿਚ ਜਾਂਦੇ ਸਨ।
- ਗੁਰਦੁਆਰਾ ਸੁਧਾਰ ਲਹਿਰ ਦੌਰਾਨ ਨਨਕਾਣਾ ਸਾਹਿਬ (20 ਫ਼ਰਵਰੀ 1921), ਜੈਤੋ (ਅਗਸਤ 1923 ਤੇ ਸ਼ਹੀਦੀ ਜਥਾ 21 ਫ਼ਰਵਰੀ 1924), ਗਰੂ ਦਾ ਬਾਗ਼ (ਅਗਸਤ 1922) ਮੋਰਚੇ ਲੱਗੇ ਸਨ।
5. ਪਹਿਲੀ ਵਿਸ਼ਵ ਜੰਗ ਤੇ ਦੂਜੀ ਵਿਸ਼ਵ ਜੰਗ ਵਿਚ ਸਿੱਖ ਫ਼ੌਜੀਆਂ ਦੀਆਂ ਪੂਰੀਆਂ ਪਲਟਨਾਂ ਕੋਲ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਹੁੰਦਾ ਸੀ ਅਤੇ ਉਹ ਇਸ ਨੂੰ ਬੈਰਕਾਂ ਵਿਚ ਰਖਦੇ ਹੁੰਦੇ ਸਨ। ਜਦੋਂ ਉਨ੍ਹਾਂ ਦੀ ਪਲਟਨ ਨੇ ਇਕ ਜਗਹ ਤੋਂ ਦੂਜੀ ਜਗਹ ਜਾਣਾ ਹੁਦਾ ਸੀ ਤਾਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਦਬ ਨਾਲ ਲੈ ਜਾਇਆ ਕਰਦੇ ਸਨ।
- ਅੰਗ੍ਰੇਜ਼ਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਇਕ ਸਵਾ- ਇੰਚੀ ਬੀੜ ਬਣਾ ਦਿੱਤੀ ਸੀ ਤਾਂ ਜੋ ਸਿੱਖ ਫ਼ੌਜੀਆਂ ਨੂੰ ਧਾਰਮਿਕ ਤੇ ਜਜ਼ਬਾਤੀ ਤੌਰ 'ਤੇ ਪ੍ਰੇਰਤ ਕਰ ਕੇ ਉਨ੍ਹਾਂ ਨੂੰ ਜੋਸ਼ ਦਿਵਾਇਆ (ਦਰਅਸਲ ਭੜਕਾਇਆ) ਜਾ ਸਕੇ।
Remove ads
ਇਹ ਵੀ ਦੇਖੋ
ਹਵਾਲੇ
ਬਾਹਰੀ ਲਿੰਕ
Wikiwand - on
Seamless Wikipedia browsing. On steroids.
Remove ads