ਗੁਰੂ ਅਮਰਦਾਸ

ਤੀਜੇ ਸਿੱਖ ਗੁਰੂ From Wikipedia, the free encyclopedia

ਗੁਰੂ ਅਮਰਦਾਸ
Remove ads

ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।[1]

ਵਿਸ਼ੇਸ਼ ਤੱਥ ਗੁਰੂ ਅਮਰਦਾਸ, ਨਿੱਜੀ ...

ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ।[2][3] ਇੱਕ ਰੋਜ਼ ਉਹਨਾਂ ਆਪਣੇ ਭਾਣਜੇ ਦੀ ਘਰਵਾਲੀ, ਬੀਬੀ ਅਮਰੋ ਤੋਂ, ਗੁਰ ਨਾਨਕ ਦੇਵ ਜੀ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ।[2] ਬੀਬੀ ਅਮਰੋ ਦੂਜੇ ਅਤੇ ਉਸ ਵਕਤ ਦੇ ਮੌਜੂਦਾ ਗੁਰੂ, ਗੁਰੂ ਅੰਗਦ ਦੇਵ ਜੀ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਤਾ ਜੀ ਨਾਲ ਮੁਲਾਕਾਤ ਕਰਵਾਉਣ ਲਈ ਮਨਾਇਆ[4] ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰੂ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ।[5] 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰੂ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।[6]

ਗੁਰੂ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ।[2][4] ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ।[7][8] ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ[9][10] ਵਰਗੇ ਸਿੱਖ ਰਿਵਾਜ਼ਾ ਦੇ ਨਾਲ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ।[11][12] ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।[13]

ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।[2][14]

Remove ads

ਮੁੱਢਲਾ ਜੀਵਨ

ਗੁਰੂ ਅਮਰਦਾਸ ਜੀ ਦਾ ਜਨਮ 5 ਮਈ 1479 ਈਸਵੀ (ਵਿਸਾਖ ਸੁਦੀ 14 ਸੰਮਤ 1536)[15] ਵਿੱਚ ਹੁਣ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਿਤ ਬਾਸਰਕੇ ਨਾਮੀ ਪਿੰਡ ਵਿੱਚ ਮਾਤਾ ਲੱਛਮੀ ਦੇ ਗ੍ਰਹਿ ਵਿਖੇ ਹੋਇਆ। ਆਪ ਦੇ ਪਿਤਾ ਤੇਜ ਭਾਨ, ਭੱਲਾ ਪਰਿਵਾਰ ਦੇ ਇੱਕ ਛੋਟੇ ਜਿਹੇ ਵਪਾਰੀ ਸਨ। 24 ਸਾਲ ਦੀ ਉਮਰ ਵਿੱਚ ਤੀਜੇ ਗੁਰੂ ਜੀ ਦਾ ਵਿਆਹ ਹੋ ਗਿਆ ਤੇ ਉਨ੍ਹਾਂ ਦੇ ਘਰ ਦੋ ਪੁੱਤਰ ਮੋਹਣ ਤੇ ਮੋਹਰੀ ਅਤੇ ਦੋ ਪੁੱਤਰੀਆਂ ਬੀਬੀ ਦਾਨੀ ਤੇ ਬੀਬੀ ਭਾਨੀ ਪੈਦਾ ਹੋਈਆਂ।

ਗੁਰੂ ਧਾਰਨਾ

ਗੁਰੂ ਅਮਰਦਾਸ ਜੀ ਪੱਕੇ ਵੈਸ਼ਨੂੰ ਮੱਤ ਦੇ ਅਨੁਯਾਈ ਸਨ ਤੇ ਹਰ ਸਾਲ ਗੰਗਾ ਇਸ਼ਨਾਨ ਲਈ ਜਾਇਆ ਕਰਦੇ ਸਨ। ਇੱਕ ਦਿਨ ਉਹ ਗੰਗਾ ਯਾਤਰਾ ਤੋਂ ਵਾਪਸ ਆ ਰਹੇ ਸਨ ਤਾਂ ਉਨ੍ਹਾਂ ਦੀ ਮੁਲਾਕਾਤ ਇੱਕ ਸਾਧੂ ਨਾਲ ਹੋਈ। ਅਮਰਦਾਸ ਜੀ ਨੇ ਉਸ ਸਾਧੂ ਨੂੰ ਭੋਜਨ ਛਕਾਇਆ। ਭੋਜਨ ਛਕਣ ਤੋਂ ਬਾਅਦ ਸਾਧੂ ਨੇ ਅਮਰਦਾਸ ਜੀ ਕੋਲੋਂ ਉਨ੍ਹਾਂ ਦੇ ਗੁਰੂ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਗੁਰੂ ਕੋਈ ਨਹੀਂ। ਉਹ ਕ੍ਰੋਧਿਤ ਹੋ ਉਠਿਆ ਅਤੇ ਕਹਿਣ ਲੱਗਿਆ, ਮੈਂ ਗੁਰੂ ਹੀਣ ਵਿਅਕਤੀ ਦੇ ਹੱਥੋਂ ਭੋਜਨ ਕਰ ਕੇ ਬਹੁਤ ਵੱਡਾ ਪਾਪ ਕੀਤਾ ਹੈ ਅਤੇ ਮੈਨੂੰ ਇਹ ਪਾਪ ਧੋਣ ਲਈ ਫਿਰ ਗੰਗਾ ਜਾਣਾ ਪਵੇਗਾ। ਇਹ ਸ਼ਬਦ ਸੁਣ ਕੇ ਅਮਰਦਾਸ ਜੀ ਦਾ ਮਨ ਬੜਾ ਦੁਖੀ ਹੋਇਆ ਤੇ ਉਨ੍ਹਾਂ ਨੇ ਈਸ਼ਵਰ ਅੱਗੇ ਗੁਰੂ ਲਈ ਪ੍ਰਾਰਥਨਾ ਕੀਤੀ।

Remove ads

ਸੇਵਾ ਤੇ ਸਿਮਰਨ ਦੇ ਪੁੰਜ

ਇੱਕ ਦਿਨ ਗੁਰੂ ਅਮਰਦਾਸ ਜੀ ਨੇ ਬੀਬੀ ਅਮਰੋ ਜੋ ਗੁਰੂ ਜੀ ਦੇ ਭਰਾ ਦੀ ਨੂੰਹ ਸੀ, ਦੇ ਮੁਖ ਤੋਂ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਕੁਝ ਸ਼ਬਦ ਸੁਣੇ। ਇਹ ਮਿੱਠੇ ਸ਼ਬਦ ਸੁਣ ਕੇ ਅਮਰਦਾਸ ਜੀ ਦੇ ਮਨ ਉੱਤੇ ਡੂੰਘਾ ਪ੍ਰਭਾਵ ਪਿਆ। ਉਨ੍ਹਾਂ ਬੀਬੀ ਅਮਰੋ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਆਪਣੇ ਪਿਤਾ ਜੀ ਪਾਸ ਲੈ ਚੱਲੇ। ਬੀਬੀ ਅਮਰੋ ਦੇ ਉਨ੍ਹਾਂ ਨੂੰ ਉਥੇ ਲਿਜਾਣ ’ਤੇ ਅਮਰਦਾਸ ਜੀ ਗੁਰੂ ਅੰਗਦ ਦੇਵ ਜੀ ਦੇ ਚਰਨੀ ਪੈ ਗਏ ਤੇ ਬਾਅਦ ਵਿੱਚ ਉਨ੍ਹਾਂ ਦੇ ਪੱਕੇ ਸ਼ਰਧਾਲੂ ਬਣ ਗਏ। ਉਸ ਸਮੇਂ ਅਮਰਦਾਸ ਜੀ ਦੀ ਉਮਰ ਤਕਰੀਬਨ 62 ਸਾਲਾਂ ਦੀ ਸੀ। ਉਨ੍ਹਾਂ ਨੇ ਗੁਰੂ ਸਾਹਿਬ ਦੇ ਕੋਲ ਖਡੂਰ ਸਾਹਿਬ ਵਿਖੇ ਨਿਵਾਸ ਕਰ ਲਿਆ ਅਤੇ ਅਗਲੇ ਗਿਆਰਾਂ ਸਾਲਾਂ ਵਿੱਚ ਉਨ੍ਹਾਂ ਨੇ ਤਨ-ਮਨ ਨਾਲ ਗੁਰੂ ਅੰਗਦ ਦੇਵ ਜੀ ਦੀ ਸੇਵਾ ਕੀਤੀ। ਅਮਰਦਾਸ ਜੀ ਹਰ ਰੋਜ਼ ਪ੍ਰਭਾਤ ਵੇਲੇ ਬਿਆਸ ਨਦੀ ’ਤੇ ਗੁਰੂ ਸਾਹਿਬ ਦੇ ਇਸ਼ਨਾਨ ਕਰਨ ਲਈ ਪਾਣੀ ਲਿਆਇਆ ਕਰਦੇ ਸਨ। ਕਈ ਲੋਕ ਉਨ੍ਹਾਂ ਨੂੰ ‘ਨੌਕਰ, ਪਾਗਲ, ਕਹਾਰ’ ਭਾਵ ਪਾਣੀ ਢੋਣ ਵਾਲਾ ਆਦਿ ਕਹਿ ਕੇ ਉਨ੍ਹਾਂ ਦਾ ਮਖੌਲ ਉਡਾਉਂਦੇ ਸਨ। ਅਮਰਦਾਸ ਜੀ ਇਨ੍ਹਾਂ ਨਿਰਾਦਰੀ ਭਰੇ ਸ਼ਬਦਾਂ ਦੀ ਕੋਈ ਪਰਵਾਹ ਨਹੀਂ ਕਰਦੇ ਸਨ। ਉਨ੍ਹਾਂ ਦੇ ਮਨ ਵਿੱਚ ਆਪਣੇ ਗੁਰੂ ਲਈ ਸਤਿਕਾਰ ਸੀ। ਉਹ ਆਪਣੇ ਘਰ ਵਿੱਚ ਵੀ ਗੁਰੂ ਦੇ ਸਥਾਨ ਵੱਲ ਪਿੱਠ ਨਹੀਂ ਕਰਦੇ ਸਨ।

Thumb
22 ਪ੍ਰਚਾਰਕਾਂ ਦੇ ਨਾਂ ਦਰਸਾਉਂਦੀ ਇਹ ਤਖਤੀ ਗੁਰਦੁਵਾਰਾ ਚੁਬਾਰੇ ਸਾਹਿਬ ਗੋਇੰਦਵਾਲ ਵਿਖੇ ਸਥਾਪਿਤ ਹੈ।

ਨਿਥਾਵਿਆਂ ਦੀ ਥਾਂ

ਇੱਕ ਰਾਤ ਸਖ਼ਤ ਸਰਦੀ ਦੇ ਨਾਲ ਮੀਂਹ ਪੈ ਰਿਹਾ ਸੀ। ਅਮਰਦਾਸ ਪਾਣੀ ਲੈ ਕੇ ਵਾਪਸ ਆ ਰਹੇ ਸਨ ਤਾਂ ਇੱਕ ਜੁਲਾਹੇ ਦੇ ਘਰ ਦੇ ਅੱਗੇ ਖੱਡੀ ਦੇ ਕਿੱਲੇ ਨਾਲ ਠੋਕਰ ਲੱਗਣ ਨਾਲ ਡਿੱਗ ਪਏ। ‘ਕੌਣ ਹੈ?’ ਜੁਲਾਹੇ ਦੀ ਪਤਨੀ ਨੇ ਪੁੱਛਿਆ ਹੋਵੇਗਾ, ਉਹ ਅਮਰ ਨਿਥਾਵਾਂ ਜਿਸ ਨੂੰ ਦਿਨੇ ਚੈਨ ਤੇ ਨਾ ਰਾਤੀਂ ਆਰਾਮ। ਪਤੀ ਨੇ ਉੱਤਰ ਦਿੱਤਾ। ਗੁਰੂ ਅੰਗਦ ਦੇਵ ਜੀ ਨੇ ਇਹ ਕਿੱਸਾ ਸੁਣਿਆ ਤਾਂ ਕਿਹਾ ਕਿ ਅਮਰੂ ਅੱਜ ਤੋਂ ਨਿਥਾਵਿਆਂ ਦੀ ਥਾਂ, ਨਿਆਸਰਿਆਂ ਦਾ ਆਸਰਾ, ਨਿਘਰਿਆਂ ਦਾ ਘਰ ਅਤੇ ਇਹ ਕੁਝ 12 ਨਾਵਾਂ ਨਾਲ ਪ੍ਰਸੰਸਾ ਕੀਤੀ। ਗੁਰੂ ਅੰਗਦ ਦੇਵ ਜੀ ਅਮਰਦਾਸ ਜੀ ਦੀ ਸ਼ਰਧਾ, ਸੇਵਾ ਭਾਵਨਾ, ਹਲੀਮੀ ਅਤੇ ਨਿਮਰਤਾ ਤੋਂ ਪ੍ਰਭਾਵਿਤ ਹੋਏ। ਸਿੱਖ ਪਰੰਪਰਾ ਅਨੁਸਾਰ ਗੁਰੂ ਅੰਗਦ ਦੇਵ ਜੀ ਨੇ ਅਮਰਦਾਸ ਜੀ ਨੂੰ ਆਪਣਾ ਉੱਤਰਾਧਿਕਾਰੀ ਹੋਣ ਦਾ ਐਲਾਨ ਕਰ ਦਿੱਤਾ। ਮਾਰਚ 1552 ਈਸਵੀ ਵਿੱਚ ਗੁਰੂ ਅਮਰਦਾਸ ਜੀ ਦੇ ਗੁਰਗੱਦੀ ਉੱਤੇ ਬੈਠਣ ਦੀ ਸਾਧਾਰਨ ਰਸਮ ਕੀਤੀ ਗਈ।

Remove ads

ਕਾਰਜ

ਗੁਰੂ ਅਮਰਦਾਸ ਜੀ ਨੂੰ ਗੱਦੀ ਉੱਤੇ ਬੈਠਣ ਸਮੇਂ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੁਸ਼ਕਲਾਂ ਨੂੰ ਚੀਰਦੇ ਹੋਏ ਆਪ ਨੇ ਸਿੱਖ ਮੱਤ ਦੇ ਸੰਗਠਨ ਤੇ ਵਿਕਾਸ ਲਈ ਅਨੇਕਾਂ ਕੰਮ ਵੀ ਕੀਤੇ, ਜਿਹਨਾਂ ਵਿੱਚੋਂ ਗੋਇੰਦਵਾਲ ਵਿੱਚ ਬਉਲੀ ਦਾ ਨਿਰਮਾਣ, ਲੰਗਰ ਸੰਸਥਾ ਦਾ ਵਿਸਥਾਰ, ਸਿੱਖੀ ਦੇ ਪ੍ਰਚਾਰ ਲਈ 22 ਮੰਜੀਆਂ ਜਾਂ ਪ੍ਰਚਾਰਕ ਸੰਗਠਿਤ ਕਰਨਾ ਤੇ ਸ਼ਬਦਾਂ ਦੇ ਸੰਗ੍ਰਹਿ ਤੇ ਸੰਗਠਨ ਤੋਂ ਇਲਾਵਾ ਸਮਾਜਿਕ ਸੁਧਾਰ ਵੀ ਕੀਤੇ। ਉਨ੍ਹਾਂ ਨੇ ਜਾਤੀ ਭੇਦਭਾਵ ਅਤੇ ਛੂਤਛਾਤ ਦਾ ਖੰਡਨ ਕੀਤਾ, ਸਤੀ ਪ੍ਰਥਾ ਦੀ ਨਿਖੇਧੀ ਕੀਤੀ। ਪਰਦੇ ਦੀ ਪ੍ਰਥਾ ਦੀ ਮਨਾਹੀ, ਨਸ਼ਿਆਂ ਦੀ ਨਿਖੇਧੀ, ਮੌਤ, ਵਿਆਹ ਤੇ ਜਨਮ ਸੰਬੰਧੀ ਰੀਤਾਂ ਵਿੱਚ ਸੁਧਾਰ ਕੀਤਾ। ਲੰਗਰ ਅਤੇ ਪੰਗਤ ਦੀ ਵਿਵਸਥਾ ਗੁਰੂ ਅਮਰਦਾਸ ਜੀ ਦੀ ਦੇਣ ਹੈ। ਉਨ੍ਹਾਂ ਦੇ ਲੰਗਰ ਵਿੱਚ ਸਮਰਾਟ ਅਕਬਰ ਨੇ ਵੀ ਲੰਗਰ ਛਕਿਆ।

Thumb
ਗੁਰੂ ਅਮਰਦਾਸ ਜੀ ਨੇ 22 ਮੰਜੀਆਂ ਸਥਾਪਿਤ ਕੀਤੀਆਂ

ਦੇਖੋ ਮੰਜੀ ਪ੍ਰਥਾ

Remove ads

ਬਾਣੀ

ਗੁਰੂ ਅਮਰਦਾਸ ਜੀ ਨੇ ਸਿੱਖ ਮੱਤ ਦੇ ਸੰਗਠਨ ਤੇ ਵਿਕਾਸ ਲਈ ਆਪਣੇ 22 ਵਰ੍ਹਿਆਂ ਦੇ ਗੁਰੂ ਕਾਲ ਵਿੱਚ ਬਹੁਤ ਸਾਰੇ ਮਹੱਤਵਪੂਰਨ ਕੰਮ ਕੀਤੇ। ਗੁਰੂ ਅਮਰਦਾਸ ਜੀ ਦੀ ਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ 907 ਸ਼ਬਦ, 17 ਰਾਗਾਂ ਵਿੱਚ ਅੰਕਿਤ ਹਨ।

ਜੋਤੀ ਜੋਤ

ਗੁਰੂ ਅਮਰਦਾਸ ਜੀ ਨੇ 1 ਸਤੰਬਰ 1574 ਨੂੰ ਗੁਰੂ ਰਾਮਦਾਸ ਜੀ ਨੂੰ ਗੁਰੂ ਗੱਦੀ ਸੌਂਪੀ, ਅਤੇ ਇਸ ਤੋਂ ਬਾਅਦ ਆਪ ਜੋਤੀ ਜੋਤ ਸਮਾ ਗਏ।[16]]

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads