ਚੇਲੀਆਂਵਾਲਾ ਦੀ ਲੜਾਈ

From Wikipedia, the free encyclopedia

ਚੇਲੀਆਂਵਾਲਾ ਦੀ ਲੜਾਈ
Remove ads

ਚੇਲੀਆਂਵਾਲਾ ਦੀ ਲੜਾਈ ਸਿੱਖਾਂ ਅਤੇ ਅੰਗਰੇਜ਼ਾ ਵਿੱਚ 13 ਜਨਵਰੀ 1849 ਨੂੰ ਲੜੀ ਗਈ। ਜਿਸ ਵਿੱਚ ਸਿੱਖਾਂ ਦੀ ਜਿੱਤ ਹੋਈ।

ਵਿਸ਼ੇਸ਼ ਤੱਥ ਚੇਲੀਆਂਵਾਲਾ ਦੀ ਲੜਾਈ, ਮਿਤੀ ...
Remove ads

ਪਿਛੋਕੜ

ਅੰਗਰੇਜ਼ਾਂ ਵਲੋਂ ਪੰਜਾਬ 'ਤੇ ਕਬਜ਼ਾ ਕਰਨ ਮਗਰੋਂ ਚਤਰ ਸਿੰਘ ਤੇ ਸ਼ੇਰ ਸਿੰਘ ਅਟਾਰੀਵਾਲਾ ਅਤੇ ਅੰਗਰੇਜ਼ਾਂ ਵਿਚਕਾਰ ਜੰਗ ਦੀਆਂ ਤਿਆਰੀਆਂ ਦਾ ਮਾਹੌਲ ਤਕਰੀਬਨ ਦੋ ਮਹੀਨੇ ਚਲਦਾ ਰਿਹਾ। ਦੋਹਾਂ ਧਿਰਾਂ 'ਚ ਪਹਿਲੀ ਲੜਾਈ ਰਾਮਨਗਰ ਦੀ ਲੜਾਈ 22 ਨਵੰਬਰ 1848 ਦੇ ਦਿਨ ਰਾਮਨਗਰ 'ਚ ਹੋਈ ਸੀ ਜਿਸ ਵਿੱਚ ਦੋਹਾਂ ਧਿਰਾਂ ਦਾ ਕਾਫ਼ੀ ਨੁਕਸਾਨ ਹੋਇਆ। ਅੰਗਰੇਜ਼ਾਂ ਦੇ ਸੈਂਕੜੇ ਫ਼ੌਜੀਆਂ ਤੋਂ ਇਲਾਵਾ, ਉਹਨਾਂ ਦੇ ਬਰਗੇਡੀਅਰ ਜਨਰਲ ਕਿਊਰਟਨ ਅਤੇ ਲੈਫ਼ਟੀਨੈਂਟ ਕਰਨਲ ਹੈਵਲਾਕ ਵੀ ਮਾਰੇ ਗਏ। ਏਨਾ ਨੁਕਸਾਨ ਕਰਵਾਉਣ ਤੋਂ ਬਾਅਦ ਅੰਗਰੇਜ਼ ਕਈ ਹਫ਼ਤੇ ਸਹਿਮੇ ਰਹੇ ਅਤੇ ਅਗਲਾ ਪੈਂਤੜਾ ਸੋਚਦੇ ਪਰ ਉਪਰਲੇ ਅਫ਼ਸਰਾਂ ਦਾ ਹੁਕਮ ਉਡੀਕਦੇ, ਰਹੇ।

Remove ads

ਲੜਾਈ

ਸੱਤ ਹਫ਼ਤੇ ਦੀ ਚੁੱਪ ਮਗਰੋਂ ਬਿ੍ਟਿਸ਼ ਫ਼ੌਜਾਂ ਇੱਕ ਵਾਰ ਫਿਰ ਟੱਕਰ ਲੈਣ ਵਾਸਤੇ ਤਿਆਰ ਹੋ ਗਈਆਂ। ਅਗਲੀ ਲੜਾਈ 13 ਜਨਵਰੀ 1849 ਦੇ ਦਿਨ ਪਿੰਡ ਚੇਲਿਆਂਵਾਲਾ ਵਿੱਚ ਹੋਈ। ਸਿੱਖ ਫ਼ੌਜੀ ਇਸ ਲੜਾਈ ਵਿੱਚ ਜੀਅ-ਜਾਨ ਨਾਲ ਲੜੇ। ਉਹਨਾਂ ਦੇ ਦਿਲਾਂ 'ਚ ਪੰਜਾਬ 'ਤੇ ਅੰਗਰੇਜ਼ੀ ਕਬਜ਼ੇ ਖ਼ਿਲਾਫ਼ ਰੋਹ ਫੈਲ ਚੁਕਾ ਸੀ। ਉਹ ਅੰਗਰੇਜ਼ਾਂ ਨੂੰ ਤਾਰੇ ਦਿਖਾਉਣਾ ਚਾਹੁੰਦੇ ਸੀ। ਉਧਰ ਅੰਗਰੇਜ਼ ਫ਼ੌਜੀਆਂ ਨੂੰ ਮੁਦਕੀ ਦੀ ਲੜਾਈ ਅਤੇ ਫ਼ਿਰੋਜ਼ਸ਼ਾਹ ਦੀ ਲੜਾਈ ਦੋਨਾਂ ਦਾ ਭੁਲੇਖਾ ਸੀ ਪਰ ਉਹਨਾਂ ਨੂੰ ਇਹ ਨਹੀਂ ਸੀ ਪਤਾ ਕਿ ਇਸ ਲੜਾਈ 'ਚ ਲਾਲ ਸਿੰਘ ਡੋਗਰਾ, ਕਨਈਆ ਲਾਲ, ਅਯੁਧਿਆ ਪ੍ਰਸਾਦ ਤੇ ਅਮਰ ਨਾਥ ਵਰਗੇ ਗ਼ਦਾਰ ਅਗਵਾਈ ਨਹੀਂ ਸਨ ਕਰ ਰਹੇ ਬਲਕਿ ਇਹ ਸ਼ੇਰਾਂ ਦੀ ਫ਼ੌਜ ਸੀ, ਜੋ ਜਜ਼ਬਾਤ ਦੀ ਛਾਂ ਹੇਠ ਜੂਝ ਰਹੀ ਸੀ। ਇਸ ਲੜਾਈ ਵਿੱਚ ਬਿ੍ਟਿਸ਼ ਫ਼ੌਜ ਬੁਰੀ ਤਰ੍ਹਾਂ ਤਬਾਹ ਹੋ ਗਈ। ਇਸ ਲੜਾਈ ਵਿੱਚ 2446 ਅੰਗਰੇਜ਼ ਫ਼ੌਜੀ ਅਤੇ 132 ਅਫ਼ਸਰ ਮਾਰੇ ਗਏ ਤੇ ਅੰਗਰੇਜ਼ਾਂ ਨੇ ਚਾਰ ਤੋਪਾਂ ਵੀ ਗੁਆ ਲਈਆਂ।

Remove ads

ਅੰਗਰੇਜ਼ਾਂ ਦੇ ਬਿਆਨ

ਦੱਖਣੀ ਏਸ਼ੀਆ 'ਚ ਬਰਤਾਨੀਆ ਦੀਆਂ ਲੜਾਈਆਂ 'ਚੋਂ ਚੇਲਿਆਂਵਾਲਾ ਸਭ ਤੋਂ ਵੱਧ ਤਬਾਹਕੁਨ ਸੀ। ਗਰਿਫ਼ਨ ਇਸ ਨੂੰ ਅਫ਼ਗ਼ਾਨਿਸਤਾਨ 'ਚ ਬਰਤਾਨਵੀ ਫ਼ੌਜਾਂ ਦੇ ਕਤਲੇਆਮ ਵਾਂਗ ਖ਼ੌਫ਼ਨਾਕ ਦਸਦਾ ਹੈ। ਐਡਵਿਨ ਆਰਨਲਡ ਨੇ ਇਸ ਲੜਾਈ ਬਾਰੇ ਕਿਹਾ ਸੀ ਕਿ ਜੇ ਸਿੱਖ ਅਜਿਹੀ ਇੱਕ ਹੋਰ ਲੜਾਈ ਜਿੱਤ ਜਾਂਦੇ ਤਾਂ ਬਰਤਾਨੀਆਂ ਦੀ ਹਕੂਮਤ ਨਾ ਸਿਰਫ਼ ਪੰਜਾਬ 'ਚੋਂ ਹੀ ਖ਼ਤਮ ਹੋ ਜਾਣੀ ਸੀ ਬਲਕਿ ਉਹਨਾਂ ਨੂੰ ਭਾਰਤ ਵਿਚੋਂ ਵੀ ਕੱਢ ਦਿਤਾ ਜਾਣਾ ਸੀ। ਜਰਨੈਲ ਥੈਕਵਿਲ ਲਿਖਦਾ ਹੈ ਕਿ ਮੇਰਾ ਖ਼ਿਆਲ ਹੈ ਕਿ ਇਸ ਘੱਲੂਘਾਰੇ ਵਿਚੋਂ ਮੇਰਾ ਇੱਕ ਵੀ ਸਿਪਾਹੀ ਨਹੀਂ ਸੀ ਬਚਿਆ।... ਇਕ-ਇਕ ਸਿੱਖ ਸਾਡੇ ਤਿੰਨ-ਤਿੰਨ ਸਿਪਾਹੀਆਂ ਨੂੰ ਮਾਰਨ ਦੇ ਕਾਬਿਲ ਸੀ।...ਬਰਤਾਨਵੀ ਫ਼ੌਜ ਸਿੱਖ ਫ਼ੌਜੀਆਂ ਤੋਂ ਏਨੀ ਖ਼ੌਫ਼ਜ਼ਦਾ ਸੀ ਕਿ ਉਹ ਮੈਦਾਨ ਵਿੱਚੋਂ ਇੰਞ ਭੱਜ ਗਏ ਸਨ ਜਿਵੇਂ ਭੇਡਾਂ ਆਪਣੀ ਜਾਨ ਬਚਾਉਣ ਵਾਸਤੇ ਭਜਦੀਆਂ ਹਨ।

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads