ਜੀਨ ਹੈਨਰੀ ਡੁਨਾਂਟ
From Wikipedia, the free encyclopedia
Remove ads
ਜੀਨ ਹੈਨਰੀ ਡੁਨਾਂਟ,[2] (ਅੰਗਰੇਜ਼ੀ: Jean Henry Dunant) ਇੱਕ ਸੋਇਸ ਬਿਪਾਰੀ ਤੇ ਸਮਾਜੀ ਕਾਰਕੁਨ ਸੀ। ਇਸ ਦੀ ਸੋਚ ਤੇ ਲੜਾਈਆਂ ਚ ਬਚਾ ਕਰਨ ਵਾਲਾ ਅਦਾ ਵੋਹ ਰਤਾ ਕਰਾਸ ਬਣਾਇਆ ਗਿਆ। 1901 ਚ ਓਨੂੰ ਅਮਨ ਦਾ ਪਹਿਲਾ ਨੋਬਲ ਇਨਾਮ ਫ਼ਰੈਡਰਿਕ ਪਾਸੇ ਦੇ ਨਾਲ ਦਿੱਤਾ ਗਿਆ।
Remove ads
ਰੈਡ ਕਰਾਸ ਸੰਸਥਾ ਦਾ ਬਾਨੀ
ਰੈਡ ਕਰਾਸ ਸੰਸਥਾ ਦੇ ਬਾਨੀ ਹੈਨਰੀ ਡਿਊਨਾ ਸਨ ਕਿਉਂਕਿ ਇਸ ਕਲਿਆਣਕਾਰੀ ਸੰਸਥਾ ਦਾ ਮੁੱਢ ਹੈਨਰੀ ਡਿਊਨਾ ਦੇ ਯਤਨਾਂ ਸਦਕਾ ਹੀ ਬੱਝਿਆ। ਇਸ ਇਨਸਾਨ ਨੇ ਭਾਵੇਂ ਜੀਵਨ ਭਰ ਹਾਲਾਤ ਨਾਲ ਜੱਦੋ-ਜਹਿਦ ਕੀਤੀ ਪਰ ਮਨੁੱਖਤਾ ਦੀ ਸੇਵਾ ਦਾ ਟੀਚਾ ਹਰ ਪਲ ਉਸ ਦੇ ਸਾਹਮਣੇ ਰਿਹਾ। ਹੈਨਰੀ ਡਿਊਨਾ ਦਾ ਜਨਮ 8 ਮਈ ਸੰਨ 1828 ਨੂੰ ਸਵਿਟਜ਼ਰਲੈਂਡ ਦੇ ਸ਼ਹਿਰ ਜੇਨੇਵਾ ਦੇ ਇੱਕ ਸਮਾਜ ਸੇਵੀ ਪਰਿਵਾਰ ਵਿੱਚ ਪਿਤਾ ਜੀਨ ਜੈਕ ਡਿਊਨਾ ਦੇ ਘਰ ਮਾਤਾ ੲੈਨ ਐਨਟੋਇਨੀ ਦੀ ਕੁੱਖੋਂ ਹੋਇਆ। ਦੁਨੀਆ ਦੀ ਇਸ ਮਹਾਨ ਪਰਉਪਕਾਰੀ ਸੰਸਥਾ ਦਾ ਜਨਮ ਸਾਲਫਰੀਨੋ ਦੀ ਜੰਗ ਦੇ ਮੈਦਾਨ ਵਿੱਚ ਫੱਟੜ ਹੋਏ ਸੈਨਿਕਾਂ ਦੀ ਤਰਸਯੋਗ ਹਾਲਤ ਵੇਖ ਕੇ ਸਵਿਟਜ਼ਰਲੈਂਡ ਦੇ ਇਸ ਕੋਮਲ ਚਿੱਤ ਇਨਸਾਨ ਹੈਨਰੀ ਡਿਊਨਾ ਵੱਲੋਂ ਕੀਤੇ ਯਤਨਾਂ ਸਦਕਾ ਹੀ ਹੋਇਆ ਸੀ। 24 ਜੂਨ, 1859 ਨੂੰ ਇਟਲੀ ਦੇ ਉਤਰੀ ਹਿੱਸੇ ਦੇ ਇੱਕ ਕਸਬੇ ਸਾਲਫਰੀਨੋ ਵਿੱਚ ਯੂਰਪ ਦੀ ਇੱਕ ਭਿਆਨਕ ਲੜਾਈ ਲੜੀ ਗਈ। ਦਇਆਵਾਨ ਇਨਸਾਨ ਹੈਨਰੀ ਡਿਊਨਾ ਜੋ ਆਪਣੇ ਨਿੱਜੀ ਮਨੋਰਥ ਲਈ ਨੈਪੋਲੀਅਨ ਨੂੰ ਮਿਲਣ ਦੀ ਇੱਛਾ ਨਾਲ ਸਾਲਫਰੀਨੋ ਪੁੱਜਾ ਸੀ, ਨੇ ਇਹ ਭਿਆਨਕ ਲੜਾਈ ਦੇ ਦ੍ਰਿਸ਼ ਤੱਕੇ। ਜੰਗ ਦੇ ਮੈਦਾਨ ਵਿੱਚ ਇੱਕ ਦਰਦਨਾਕ ਨਜ਼ਾਰਾ ਸੀ। ਹਰ ਪਾਸੇ ਫੱਟੜ ਸੈਨਿਕ ਤੜਪ ਰਹੇ ਸਨ। ਲਾਸ਼ਾਂ ਦੇ ਢੇਰ ਲੱਗ ਗਏ। ਚਾਰੇ ਪਾਸੇ ਖੂਨ ਨਾਲ ਲੱਥਪੱਥ ਮੈਦਾਨ ਦਿਖ ਰਿਹਾ ਸੀ। 40000 ਸੈਨਿਕ ਯੁੱਧ ਖੇਤਰ ਵਿੱਚ ਮੋਏ ਜਾਂ ਅਧਮੋਏ ਪਏ ਸਨ। ਪਾਣੀ ਦੀ ਇਕ-ਇਕ ਬੂੰਦ ਲਈ ਜ਼ਖਮੀਂ ਸੈਨਿਕ ਕਰਾਹ ਰਹੇ ਸਨ। ਸੈਨਿਕਾਂ ਦੀ ਮਲ੍ਹਮ ਪੱਟੀ ਕਰਨ ਵਾਲਾ ਜਾਂ ਉਹਨਾਂ ਨੂੰ ਪਾਣੀ ਦਾ ਘੁੱਟ ਪਿਆਉਣ ਵਾਲਾ ਕੋਈ ਸਵੈ-ਸੇਵਕ ਨਹੀਂ ਸੀ।
Remove ads
ਹੋਰ ਦੇਖੋ
ਹਵਾਲੇ
Wikiwand - on
Seamless Wikipedia browsing. On steroids.
Remove ads