ਤੁਸ਼ਾਰ ਮਹਿਤਾ
From Wikipedia, the free encyclopedia
Remove ads
ਤੁਸ਼ਾਰ ਮਹਿਤਾ ਭਾਰਤ ਵਿੱਚ ਇੱਕ ਸੀਨੀਅਰ ਵਕੀਲ ਹੈ ਅਤੇ ਵਰਤਮਾਨ ਵਿੱਚ ਭਾਰਤ ਦੇ ਸਾਲਿਸਟਰ ਜਨਰਲ ਵਜੋਂ ਸੇਵਾ ਨਿਭਾ ਰਿਹਾ ਹੈ।[1]
ਮਹਿਤਾ ਨੇ ਸੇਂਟ ਜ਼ੇਵੀਅਰ ਸਕੂਲ, ਅਹਿਮਦਾਬਾਦ ਤੋਂ ਸਿੱਖਿਆ ਪ੍ਰਾਪਤ ਕੀਤੀ। ਫਿਰ ਉਸਨੇ ਗੁਜਰਾਤ ਯੂਨੀਵਰਸਿਟੀ ਵਿੱਚ ਦਾਖਲਾ ਲਿਆ, ਜਿੱਥੇ ਉਸਨੇ ਆਪਣੀ ਕਾਨੂੰਨ ਦੀ ਡਿਗਰੀ ਪ੍ਰਾਪਤ ਕੀਤੀ। ਇਸ ਤੋਂ ਬਾਅਦ, ਉਸਨੇ ਕੈਂਬਰਿਜ ਯੂਨੀਵਰਸਿਟੀ ਤੋਂ ਕਾਨੂੰਨ ਵਿੱਚ ਪੋਸਟ ਗ੍ਰੈਜੂਏਟ ਡਿਗਰੀ ਕੀਤੀ।
ਮਹਿਤਾ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ 1987 ਵਿੱਚ ਇੱਕ ਵਕੀਲ ਵਜੋਂ ਕੀਤੀ ਸੀ ਅਤੇ 2007 ਵਿੱਚ ਗੁਜਰਾਤ ਹਾਈ ਕੋਰਟ ਦੁਆਰਾ ਸੀਨੀਅਰ ਵਕੀਲ ਵਜੋਂ ਨਾਮਜ਼ਦ ਕੀਤਾ ਗਿਆ ਸੀ। ਉਨ੍ਹਾਂ ਨੂੰ 2008 ਵਿੱਚ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਸੀ।[2] ਮਹਿਤਾ ਨੂੰ 2014 ਵਿੱਚ ਭਾਰਤ ਦਾ ਵਧੀਕ ਸਾਲਿਸਟਰ ਜਨਰਲ ਨਿਯੁਕਤ ਕੀਤਾ ਗਿਆ ਸੀ।[3]
ਉਹ ਸਰਕਾਰ ਦੀਆਂ ਆਰਥੋਡਾਕਸ ਨੀਤੀਆਂ ਦੀ ਵਕਾਲਤ ਕਰਨ ਵਿੱਚ ਆਪਣੀ ਭੂਮਿਕਾ ਲਈ ਜਾਣਿਆ ਜਾਂਦਾ ਹੈ। ਉਹ ਸਮਲਿੰਗੀ ਵਿਆਹ 'ਤੇ ਪਟੀਸ਼ਨ ਦਾ ਵਿਰੋਧ ਕਰਨ ਲਈ ਭਾਰਤ ਸਰਕਾਰ ਦੀ ਤਰਫੋਂ ਵੀ ਪੇਸ਼ ਹੋਇਆ ਸੀ।[4][5][6]
Remove ads
ਹਵਾਲੇ
Wikiwand - on
Seamless Wikipedia browsing. On steroids.
Remove ads