ਪਿੰਜਰ (ਨਾਵਲ)

1950 ਪੰਜਾਬੀ ਨਾਵਲ ਜੋ ਇੱਕ ਹਿੰਦੂ ਕੁੜੀ ਨਾਲ ਸੰਬੰਧਿਤ ਹੈ। From Wikipedia, the free encyclopedia

ਪਿੰਜਰ (ਨਾਵਲ)
Remove ads

ਪਿੰਜਰ ਨਾਵਲ ਅੰਮ੍ਰਿਤਾ ਪ੍ਰੀਤਮ ਦਾ ਲਿਖਿਆ ਇੱਕ ਪੰਜਾਬੀ ਬੋਲੀ ਦਾ ਨਾਵਲ ਹੈ ਜੋ ਪਹਿਲੀ ਵਾਰ 1950 ਵਿੱਚ ਛਪਿਆ। ਇਹ ਨਾਵਲ ਦੇਸ਼-ਵੰਡ ਨਾਲ ਸੰਬੰਧਿਤ ਹੈ। ਇਸ ਨਾਵਲ ਵਿੱਚ ਵੰਡ ਵੇਲੇ ਔਰਤ ਦੀ ਤ੍ਰਾਸਦਿਕ ਹਾਲਤ ਦਾ ਪੁਰੋ ਪਾਤਰ ਦੇ ਹਵਾਲੇ ਨਾਲ ਚਿਤਰਣ ਹੈ। ਪਿੰਜਰ ਨਾਵਲ ਹਿੰਦੀ ਭਾਸ਼ਾ ਸਮੇਤ ਕਈ ਭਾਸ਼ਾਵਾਂ 'ਚ ਅਨੁਵਾਦ ਹੋਇਆ ਹੈ।[1][2]

ਵਿਸ਼ੇਸ਼ ਤੱਥ ਲੇਖਕ, ਮੂਲ ਸਿਰਲੇਖ ...

ਇਹ ਨਾਵਲ ਇੱਕ ਹਿੰਦੂ ਕੁੜੀ, ਪੂਰੋ ਦੀ ਕਹਾਣੀ ਹੈ ਜੋ ਕਿ ਇੱਕ ਮੁਸਲਮਾਨ ਆਦਮੀ ਰਸ਼ੀਦ ਦੁਆਰਾ ਜ਼ਬਰਦਸਤੀ ਅਗ਼ਵਾ ਕਰ ਲਈ ਜਾਂਦੀ ਹੈ[3] ਅਤੇ ਜਦੋਂ ਉਹ ਕੁਝ ਵਕਤ ਬਾਅਦ ਉਸ ਤੋਂ ਬਚ ਕੇ ਵਾਪਸ ਆਉਂਦੀ ਹੈ ਤਾਂ ਉਸ ਦੇ ਮਾਪੇ ਉਸ ਨੂੰ ਨਾਪਾਕ ਕੁੜੀ ਮੰਨਦੇ ਹੋਏ ਅਪਣਾਉਣ ਤੋਂ ਇਨਕਾਰ ਕਰ ਦਿੰਦੇ ਹਨ ਅਤੇ ਫਿਰ ਉਹ ਰਸ਼ੀਦੇ ਦੇ ਘਰ ਹੀ ਰਹਿੰਦੀ ਹੈ ਅਤੇ 1947 ਦੀ ਵੰਡ ਪਿੱਛੋਂ ਆਪਣੇ ਦਰਦ ਸਮੇਤ ਪਰਿਵਾਰ ਨੂੰ ਸਾਂਭਦੀ ਹੈ। ਤੇ ਕੋਲ ਰੋਕ ਬਚਾ ਵੀ ਹੋ ਜਾਂਦਾ ਹੈ। ਆਪਣੀ ਜ਼ਬਰਦਸਤੀ ਚੁੱਕੀ ਗਈ ਭਰਜਾਈ ਨੂੰ ਲੱਭਣ 'ਚ ਮਦਦ ਕਰਦੀ ਹੋਈ ਆਪਣੇ ਭਰਾ ਨੂੰ ਵੀ ਮਿਲਦੀ ਹੈ। ਉਹ ਪੁਰੋ ਨੂੰ ਨਾਲ ਆਉਣ ਨੂੰ ਕਹਿੰਦਾ ਹੈ ਪਰ ਪੁਰੋ ਹੁਣ ਤਾਂ ਰਸ਼ੀਦੇ ਦੇ ਹੀ ਲੜ ਲੱਗ ਚੁੱਕੀ ਹੁੰਦੀ ਹੈ।ਅੰਤ 'ਤੇ ਬਾਕੀ ਔਰਤਾਂ ਨੂੰ ਲਿਜਾਂਦਾ ਟਰੱਕ ਧੂੜ ਉਡਾਉਂਦਾ ਜਾਂਦਾ ਹੈ।

ਇਸ ਦਾ ਅੰਗਰੇਜ਼ੀ ਤਰਜਮਾ ਖ਼ੁਸ਼ਵੰਤ ਸਿੰਘ[4] ਅਤੇ ਫ਼੍ਰੈਂਚ ਤਰਜਮਾ ਡੈਨਿਸ ਮਾਰਟ੍ਰਿੰਗ ਨੇ ਕੀਤਾ।

Remove ads

ਮੁੱਖ ਪਾਤਰ

ਨਾਵਲ ਦੇ ਮੁੱਖ ਪਾਤਰ ਸਮੇਤ ਸਾਰੇ ਪਾਤਰ ਇਸ ਪ੍ਰਕਾਰ ਹਨ:

  • ਪੂਰੋ (ਬਾਅਦ ਵਿੱਚ, ਹਮੀਦਾ)
  • ਰਸ਼ੀਦ
  • ਰਾਮ ਚੰਦ
  • ਲਾਜੋ
  • ਤ੍ਰਿਲੋਕ
  • ਰੱਜੋ
  • ਤਾਰਾ (ਪੂਰੋ ਦੀ ਮਾਤਾ)
  • ਮੋਹਨ ਲਾਲ (ਪੂਰੋ ਦਾ ਪਿਤਾ)
  • ਸ਼ਿਆਮ ਲਾਲ (ਰਾਮ ਚੰਦ ਦਾ ਪਿਤਾ)
  • ਪਗਲੀ
  • ਜਾਵੇਦ ( ਪੂਰੋ ਦਾ ਪੁੱਤਰ )

ਕਹਾਣੀ ਅਪਣਾਈ

Thumb
ਬਾਲੀਵੁੱਡ ਫ਼ਿਲਮ ਪਿੰਜਰ

ਇਸ ਨਾਵਲ ਦੀ ਕਹਾਣੀ ਨੂੰ 2003 ਦੀ ਇੱਕ ਇਸੇ ਨਾਮ ਦੀ ਬਾਲੀਵੁੱਡ ਫ਼ਿਲਮ ਵਿੱਚ ਅਪਣਾਇਆ ਗਿਆ ਜਿਸ ਵਿੱਚ ਮੁੱਖ ਕਿਰਦਾਰ ਉਰਮਿਲਾ ਮਾਤੌਂਡਕਰ, ਮਨੋਜ ਬਾਜਪਾਈ ਅਤੇ ਸੰਜੇ ਸੂਰੀ ਨੇ ਨਿਭਾਏ ਹਨ।[5] ਇਸ ਫ਼ਿਲਮ ਨੂੰ ਕੌਮੀ ਏਕਤਾ ਬਾਰੇ ਸਭ ਤੋਂ ਵਧੀਆ ਫ਼ੀਚਰ ਫ਼ਿਲਮ ਦਾ ਇਨਾਮ ਮਿਲਿਆ।[5]

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads