ਬਲਕਾਰ ਸਿੱਧੂ

ਪੰਜਾਬੀ ਗਾਇਕ ਅਤੇ ਸਿਆਸਤਦਾਨ From Wikipedia, the free encyclopedia

Remove ads

ਬਲਕਾਰ ਸਿੱਧੂ ਭਾਰਤੀ ਪੰਜਾਬ ਦਾ ਪੰਜਾਬੀ ਗਾਇਕ ਅਤੇ ਅਦਾਕਾਰ ਹੈ।[3]

ਵਿਸ਼ੇਸ਼ ਤੱਥ ਬਲਕਾਰ ਸਿੱਧੂ, ਐਮਐਲਏ, ਪੰਜਾਬ ...
Remove ads

ਮੁੱਢਲੀ ਜ਼ਿੰਦਗੀ ਅਤੇ ਕੈਰੀਅਰ

ਬਲਕਾਰ ਸਿੱਧੂ ਦਾ ਜਨਮ ਭਾਰਤੀ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਪੂਹਲਾ ਵਿਚ, ਪਿਤਾ ਰੂਪ ਸਿੰਘ ਸਿੱਧੂ ਅਤੇ ਮਾਤਾ ਚਰਨਜੀਤ ਕੌਰ ਦੇ ਘਰ 10 ਅਕਤੂਬਰ 1973 ਨੂੰ ਹੋਇਆ ਸੀ।[1][4] ਦਲਜਿੰਦਰ ਕੌਰ ਉਹਦੀ ਪਤਨੀ ਹੈ ਅਤੇ ਉਹਨਾਂ ਦੀਆਂ ਦੋ ਧੀਆਂ ਅਤੇ ਇੱਕ ਪੁੱਤਰ ਹੈ।[5] ਉਸ ਨੇ ਗਾਇਨ 'ਚ ਤਿੰਨ-ਵਾਰ ਯੂਨੀਵਰਸਿਟੀ ਵਿੱਚ ਸੋਨ ਤਮਗਾ ਹਾਸਲ ਕੀਤਾ ਹੈ ਅਤੇ ਆਪਣੇ ਚਾਚਾ, ਪ੍ਰਸਿੱਧ ਢਾਡੀ (ਸੰਗੀਤ) ਗਾਇਕ ਗੁਰਬਖਸ਼ ਸਿੰਘ ਅਲਬੇਲਾ ਤੋਂ ਸੰਗੀਤ ਸਿੱਖਿਆ ਹੈ।[4]

ਰਾਜਨੀਤੀ

ਮਈ 2014 ਵਿੱਚ, ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।[6] ਉਨ੍ਹਾਂ ਨੂੰ 2014 ਦੀਆਂ ਪੰਜਾਬ ਉਪ ਚੋਣਾਂ ਵਿੱਚ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਗਿਆ ਸੀ। ਬਾਅਦ ਵਿਚ ਉਨ੍ਹਾਂ ਦੀ ਥਾਂ ਇਕ ਹੋਰ ਉਮੀਦਵਾਰ ਬਲਜਿੰਦਰ ਕੌਰ ਨੇ ਲਈ। ਸਿੱਧੂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕੀਤਾ ਅਤੇ ਉਸ ਨੂੰ 'ਆਪ' ਵਿੱਚੋਂ ਕੱਢ ਦਿੱਤਾ ਗਿਆ, ਹਾਲਾਂਕਿ ਉਹ ਮੁੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ।[7]

2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬਲਕਾਰ ਸਿੰਘ ਸਿੱਧੂ ਨੇ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਸੀ। ਆਮ ਆਦਮੀ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 117 ਵਿੱਚੋਂ 92 ਸੀਟਾਂ ਜਿੱਤ ਕੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਵਿੱਚ ਮਜ਼ਬੂਤ 79% ਬਹੁਮਤ ਹਾਸਲ ਕੀਤਾ। ਸਾਂਸਦ ਭਗਵੰਤ ਮਾਨ ਨੇ 16 ਮਾਰਚ 2022 ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।[8]

Remove ads

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads