ਬਾਬਾ ਬੁੱਢਾ ਜੀ

From Wikipedia, the free encyclopedia

Remove ads

ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।

ਵਿਸ਼ੇਸ਼ ਤੱਥ ਬਾਬਾ ਬੁੱਢਾ ਜੀ ...
Remove ads

ਨਾਮ ਬਾਬਾ ਬੁੱਢਾ ਜੀ

ਮਾਪਿਆਂ ਨੇ ਉਹਨਾਂ ਦਾ ਨਾਂ ਬੂੜਾ ਰੱਖਿਆ। ਕੁੱਝ ਚਿਰ ਮਗਰੋਂ ਉਹਨਾਂ ਦੇ ਮਾਪੇ ਪਿੰਡ ਰਮਦਾਸ ਆ ਵਸੇ। ਉਹ ਬਾਅਦ ਵਿੱਚ ਮੱਝਾਂ ਦੇ ਵਾਗੀ ਬਣੇ। ਜਦ ਉਹ ਬਾਰਾਂ ਵਰ੍ਹਿਆਂ ਦੇ ਸਨ, ਤਦ ਗੁਰੂ ਨਾਨਕ ਦੇਵ ਜੀ ਰਮਦਾਸ ਪਿੰਡ ਦੇ ਪਾਸ ਆ ਟਿਕੇ। ਬੂੜਾ ਜੀ ਮੱਝਾਂ ਚਾਰਦੇ ਉੱਥੇ ਆ ਗਏ ਅਤੇ ਉਨ੍ਹਾਂ ਗੁਰੂ ਜੀ ਦਾ ਉਪਦੇਸ਼ ਸੁਣਿਆ। ਬਾਅਦ ਵਿੱਚ ਉਹ ਰੋਜ਼ ਗੁਰੂ ਜੀ ਕੋਲ ਆਉਂਦੇ, ਉਨ੍ਹਾਂ ਦਾ ਉਪਦੇਸ਼ ਸੁਣਦੇ ਤੇ ਉਨ੍ਹਾਂ ਵਾਸਤੇ ਦੁੱਧ ਲਿਆ ਕੇ ਭੇਟ ਕਰਦੇ। ਇੱਕ ਦਿਨ ਗੁਰੂ ਜੀ ਨੇ ਬੂੜਾ ਜੀ ਨੂੰ ਉਨ੍ਹਾਂ ਬਾਰੇ ਪੁੱਛਿਆ ਅਤੇ ਗੁਰੂ ਜੀ ਨੇ ਬੂੜਾ ਜੀ ਦੇ ਜਵਾਬ ਸੁਣਕੇ ਕਿਹਾ ਕਿ 'ਤੂੰ ਹੈਂ ਤਾਂ ਬੱਚਾ, ਪਰ ਗੱਲਾਂ ਬੁੱਢਿਆਂ ਵਾਲੀਆਂ ਕਰਦਾ ਹੈਂ। ਤੂੰ ਬੱਚਾ ਨਹੀਂ, ਤੂੰ ਬੁੱਢਾ ਹੈਂ।' ਉਸ ਦਿਨ ਤੋਂ ਬੂੜਾ ਜੀ ਦਾ ਨਾਂ 'ਬੁੱਢਾ ਜੀ' ਪੈ ਗਿਆ। ਸਿੱਖ ਉਹਨਾਂ ਨੂੰ ਪਿਆਰ ਨਾਲ ਬਾਬਾ ਬੁੱਢਾ ਜੀ ਆਖਦੇ ਹਨ।

Remove ads

ਗੁਰਤਾ ਦੀ ਰਸਮ

ਬਾਬਾ ਬੁੱਢਾ ਜੀ ਗੁਰੂ ਨਾਨਕ ਦੇਵ ਜੀ ਦੇ ਸ਼ੀਸ਼ ਬਣ ਗਏ। ਉਹ ਸਾਰਾ ਦਿਨ ਸੰਗਤਾਂ ਦੀ ਸੇਵਾ ਕਰਦੇ, ਖੇਤਾਂ ਵਿੱਚ ਜਾ ਕੇ ਖੇਤੀਬਾੜੀ ਦਾ ਕੰਮ ਵੀ ਨਿਭਾਉਂਦੇ ਅਤੇ ਨਾਮ ਜਪਦੇ ਰਹਿੰਦੇ। ਉਨ੍ਹਾਂ ਨੇ ਆਪਣਾ ਜੀਵਨ ਸੰਗਤਾ ਦੀ ਸੇਵਾ ਵਿੱਚ ਲਗਾਇਆ ਅਤੇ ਗੁਰੂ ਜੀ ਦੇ 'ਨਾਮ ਜਪਣ, ਕਿਰਤ ਕਰਨ ਤੇ ਵੰਡ ਕੇ ਛਕਣ' ਦੇ ਉਪਦੇਸ਼ ਨੂੰ ਕਮਾ ਕੇ ਦਿਖਾਇਆ। ਗੁਰੂ ਨਾਨਕ ਦੇਵ ਜੀ ਉਨ੍ਹਾਂ ਉੱਪਰ ਬਹੁਤ ਪ੍ਰਸੰਨ ਸਨ, ਅਤੇ ਜਦੋਂ ਗੁਰੂ ਜੀ ਨੇ ਗੁਰਗੱਦੀ ਗੁਰੂ ਅੰਗਦ ਦੇਵ ਜੀ ਨੂੰ ਸੌਂਪੀ, ਤਾਂ ਗੁਰੂ ਜੀ ਨੇ ਗੁ‌ਰਿਆਈ ਦੀ ਰਸਮ ਬਾਬਾ ਬੁੱਢਾ ਜੀ ਪਾਸੋਂ ਅਦਾ ਕਰਵਾਈ। ਮਗਰੋਂ ਤੀਜੀ, ਚੌਥੀ, ਪੰਜਵੀਂ ਤੇ ਛੇਵੀਂ ਪਾਤਸ਼ਾਹੀ ਨੂੰ ਗੁਰਤਾ ਦੀ ਰਸਮ ਵੀ ਬਾਬਾ ਬੁੱਢਾ ਜੀ ਹੀ ਕਰਦੇ ਰਹੇ।

Remove ads

ਗੁਣਾਂ ਦੇ ਧਾਰਨੀ

ਬਾਬਾ ਬੁੱਢਾ ਜੀ ਸਿੱਖ ਇਤਿਹਾਸ ਅੰਦਰ ਇੱਕ ਹੀ ਵੇਲੇ ਬ੍ਰਹਮ ਗਿਆਨੀ, ਅਨਿਨ ਸੇਵਕ, ਪਰਉਪਕਾਰੀ, ਵਿਦਵਾਨ, ਦੂਰ-ਅੰਦੇਸ਼, ਮਹਾਨ ਉਸਰਈਏ, ਪ੍ਰਚਾਰਕ ਜਿਹੇ ਵਿਸ਼ੇਸ਼ਣਾਂ ਨਾਲ ਜਾਣੀ ਜਾਣ ਵਾਲੀ ਸ਼ਖ਼ਸੀਅਤ ਹਨ। ਬਾਬਾ ਬੁੱਢਾ ਜੀ ਨੇ 125 ਸਾਲ ਦੀ ਉਮਰ ਵਿੱਚੋਂ 113 ਸਾਲ ਸਿੱਖੀ ਕਮਾਈ ਭਾਵ ਕਿ ਸਿੱਖ ਧਰਮ ਵਿੱਚ ਸੇਵਾ ਨਿਭਾਈ।।

ਸੇਵਾ ਭਾਵਨਾ

ਬਾਬਾ ਬੁੱਢਾ ਜੀ ਦੀ ਉਮਰ ਅਜੇ 12 ਕੁ ਸਾਲ ਦੀ ਹੀ ਸੀ ਜਦੋਂ ਉਨ੍ਹਾਂ ਕੱਥੂਨੰਗਲ ਵਿਖੇ ਪੁੱਜੇ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਕੀਤੇ। ਇਸ ਉਪਰੰਤ ਉਹ ਗੁਰੂ ਨਾਨਕ ਦੇ ਹੀ ਹੋ ਕੇ ਰਹਿ ਗਏ। ਜਦੋਂ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਰਾਹੀਂ ਬਾਦਸ਼ਾਹ ਅਕਬਰ ਵੱਲੋਂ ਚਿਤੌੜ ਦਾ ਕਿਲ੍ਹਾ ਫ਼ਤਹਿ ਕਰਨ ਉਪਰੰਤ ਪ੍ਰਗਣਾ ਝਬਾਲ (12 ਪਿੰਡ) ਗੁਰੂ ਘਰ ਨੂੰ ਭੇਟ ਕੀਤੇ ਤਾਂ ਉਨ੍ਹਾਂ ਨੇ ਬਾਬਾ ਬੁੱਢਾ ਜੀ ਨੂੰ ਇਸ ਜਗੀਰ ਦਾ ਕਾਰ-ਮੁਖਤਾਰ ਬਣਾ ਕੇ ਇੱਥੇ ਬੀੜ ਵਿਖੇ ਡੇਰਾ ਲਾਉਣ ਦਾ ਹੁਕਮ ਦਿੱਤਾ। ਬਾਬਾ ਬੁੱਢਾ ਜੀ ਨੇ ਝਬਾਲ-ਢੰਡ-ਕਸੇਲ ਦੇ ਮੱਧ ਜਿਹੇ ਇੱਕ ਵਿਰਾਨ ਜਿਹੇ ਅਸਥਾਨ ਜਾ ਡੇਰਾ ਲਾ ਲਿਆ। ਇਸ ਜੰਗਲ ਜਿਹੇ ਅਸਥਾਨ ’ਤੇ ਅੱਜ ਮੰਗਲ ਬਣਿਆ ਹੋਇਆ ਹੈ।

Remove ads

ਪਹਿਲੇ ਗ੍ਰੰਥੀ

ਇਹ ਉਹ ਅਸਥਾਨ ਹੈ, ਜਿੱਥੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸੁਪਤਨੀ ਬੀਬੀ ਗੰਗਾ ਜੀ ਨੂੰ ਬਾਬਾ ਬੁੱਢਾ ਜੀ ਨੇ ਪੁੱਤਰ ਹੋਣ ਦੀ ਦਾਤ ਬਖਸ਼ੀ ਸੀ। ਬਾਬਾ ਬੁੱਢਾ ਜੀ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਤਿਆਰ ਹੋਣ ਉੱਪਰੰਤ ਪਹਿਲੇ ਗ੍ਰੰਥੀ ਥਾਪਿਆ ਸੀ। ਬਾਬਾ ਜੀ 125 ਸਾਲ ਉਮਰ ਵਿੱਚ ਅਕਾਲ ਚਲਾਣਾ ਕਰ ਗਏ।

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads