ਭਾਈ ਤਾਰੂ ਸਿੰਘ

From Wikipedia, the free encyclopedia

Remove ads

ਭਾਈ ਤਾਰੂ ਸਿੰਘ ਜੀ (1720-1745) ਜੱਟ ਸਿੱਖ ਪਰਿਵਾਰ ਵਿੱਚ ਪੈਦਾ ਹੋਏ ਅਠਾਰ੍ਹਵੀਂ ਸਦੀ ਦੇ ਮਹਾਨ ਸ਼ਹੀਦ ਸਨ। ਓਹਨਾਂ ਦਾ ਜਨਮ ਪਿੰਡ ਪੂਹਲਾ ਵਿਖੇ ਭਾਈ ਜੋਧ ਸਿੰਘ ਸੰਧੂ ਦੇ ਘਰ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਹੋਇਆ।[1]

ਮੁਗਲਾਂ ਦੇ ਜੁਲਮ

1716 ਈ: 'ਚ ਬਾਬਾ ਬੰਦਾ ਸਿੰਘ ਬਹਾਦਰ ਜੀ ਤੇ ਉਨ੍ਹਾਂ ਦੇ ਸਾਥੀ ਸਿੰਘਾਂ ਦੀ ਸ਼ਹੀਦੀ ਉਪਰੰਤ ਮੁਗ਼ਲਾਂ ਵੱਲੋਂ ਸਿੰਘਾਂ ਉੱਤੇ ਬਹੁਤ ਅੱਤਿਆਚਾਰ ਕਰਨੇ ਸ਼ੁਰੂ ਹੋ ਗਏ, ਇੱਥੋਂ ਤੱਕ ਕਿ ਸਿੰਘਾਂ ਦੇ ਸਿਰਾਂ ਦੇ ਮੁੱਲ ਪੈਣੇ ਵੀ ਆਰੰਭ ਹੋ ਗਏ, ਉਸ ਸਮੇਂ ਲਾਹੌਰ ਦੇ ਗਵਰਨਰ ਜ਼ਕਰੀਆ ਖਾਨ ਨੇ ਤਾਂ ਜ਼ੁਲਮ ਦੀ ਹੱਦ ਹੀ ਕਰ ਦਿੱਤੀ ਸੀ। ਅਜਿਹੇ ਸਮੇਂ ਵਿੱਚ ਸਿੰਘਾਂ ਨੇ ਜੰਗਲਾਂ ਵਿੱਚ ਨਿਵਾਸ ਕਰਨਾ ਠੀਕ ਸਮਝਿਆ ਤਾਂ ਜੋ ਉਹ ਜ਼ੁਲਮੀ ਹਕੂਮਤ ਦਾ ਟਾਕਰਾ ਕਰ ਸਕਣ। ਅਜਿਹੇ ਹਾਲਾਤ ਵਿੱਚ ਭਾਈ ਤਾਰੂ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨੇ ਮਿਲ ਕੇ ਸਿੰਘਾਂ ਦੀ ਸਹਾਇਤਾ ਲੰਗਰ ਤੇ ਹੋਰ ਜ਼ਰੂਰੀ ਚੀਜ਼ਾਂ ਨਾਲ ਕੀਤੀ।

Remove ads

ਗ੍ਰਿਫਤਾਰੀ

ਭਾਈ ਤਾਰੂ ਸਿੰਘ ਦੀ ਮੁਖਬਰੀ ਹਰਭਗਤ ਨਿਰੰਜਨੀਏ ਨੇ ਕੀਤੀ ਜਦੋਂ ਹਰਭਗਤ ਨੂੰ ਭਾਈ ਤਾਰੂ ਸਿੰਘ ਬਾਰੇ ਪਤਾ ਲੱਗਿਆ, ਤਾਂ ਉਸ ਨੇ ਜ਼ਰਾ ਵੀ ਦੇਰ ਨਾ ਕੀਤੀ ਤੇ ਗਵਰਨਰ ਜ਼ਕਰੀਆ ਖਾਨ ਦੇ ਕੰਨ ਭਰਨੇ ਸ਼ੁਰੂ ਕਰ ਦਿੱਤੇ। ਜ਼ਕਰੀਆ ਖਾਨ ਤੋਂ ਇਹ ਬਰਦਾਸ਼ਤ ਨਾ ਹੋਇਆ ਤੇ ਤੁਰੰਤ ਹੀ ਭਾਈ ਤਾਰੂ ਸਿੰਘ ਜੀ ਨੂੰ ਗ੍ਰਿਫਤਾਰ ਕਰਨ ਦਾ ਹੁਕਮ ਦਿੱਤਾ। ਭਾਈ ਤਾਰੂ ਸਿੰਘ ਨੂੰ ਬੰਦੀ ਬਣਾ ਕੇ ਪੇਸ਼ ਕੀਤਾ ਗਿਆ। ਭਾਈ ਤਾਰੂ ਸਿੰਘ ਜੀ ਨੂੰ ਬਹੁਤ ਤਸੀਹੇ ਦਿੱਤੇ ਗਏ। ਭਾਈ ਤਾਰੂ ਸਿੰਘ ਨੂੰ ਸਿੰਘਾਂ ਦੀ ਸਹਾਇਤਾ ਕਰਨ ਦੇ ਜੁਰਮ ਵਿੱਚ ਬਹੁਤ ਅੱਤਿਆਚਾਰ ਸਹਿਣ ਕਰਨੇ ਪਏ ਪਰ ਉਹ ਜ਼ਰਾ ਵੀ ਸਿੱਖੀ ਸਿਦਕ ਤੋਂ ਨਾ ਡੋਲੇ।

Remove ads

ਖੋਪਰੀ ਉਤਾਰਨ ਦਾ ਹੁਕਮ

ਜ਼ਕਰੀਆ ਖਾਨ ਨੇ ਭਾਈ ਤਾਰੂ ਸਿੰਘ ਨੂੰ ਆਪਣਾ ਧਰਮ ਛੱਡ ਕੇ ਮੁਸਲਮਾਨ ਬਣਨ ਲਈ ਕਿਹਾ ਤੇ ਅਜਿਹਾ ਨਾ ਮੰਨਣ 'ਤੇ ਕੇਸ ਕਤਲ ਕਰਨ ਦਾ ਹੁਕਮ ਦਿੱਤਾ। ਪਰ ਭਾਈ ਤਾਰੂ ਸਿੰਘ ਨੇ ਮੁਸਲਮਾਨ ਨਾ ਬਣਨ ਤੇ ਨਾ ਹੀ ਕੇਸ ਕਤਲ ਕਰਵਾਉਣ ਦੀ ਗੱਲ ਮੰਨੀ ਤੇ ਕਿਹਾ ਕਿ ਮੈਂ ਸਿਰ ਕਟਵਾ ਸਕਦਾ ਹਾਂ, ਪਰ ਸਤਿਗੁਰੂ ਦੀ ਦਿੱਤੀ ਪਿਆਰੀ ਪਵਿੱਤਰ ਦਾਤ ਨਹੀਂ ਦੇ ਸਕਦਾ। ਇਸ ਤੋਂ ਬਾਅਦ ਜ਼ਕਰੀਆ ਖਾਨ ਨੇ ਜੱਲਾਦ ਨੂੰ ਭਾਈ ਤਾਰੂ ਸਿੰਘ ਦੀ ਖੋਪਰੀ ਉਤਾਰਨ ਦਾ ਹੁਕਮ ਦਿੱਤਾ, ਜਿਸ 'ਤੇ ਭਾਈ ਤਾਰੂ ਸਿੰਘ ਨੂੰ ਜ਼ਰਾ ਵੀ ਦੁੱਖ ਨਾ ਹੋਇਆ। ਉਨ੍ਹਾਂ ਨੇ ਆਪਣੀ ਸਿੱਖੀ ਨੂੰ ਕੇਸਾਂ-ਸੁਆਸਾਂ[2] ਨਾਲ ਨਿਭਾਅ ਕੇ ਮਿਸਾਲ ਕਾਇਮ ਕੀਤੀ। ਜਲਾਦ ਰੰਬੀ ਨਾਲ ਭਾਈ ਸਾਹਿਬ ਦੀ ਖੋਪਰੀ ਉਤਾਰ ਰਿਹਾ ਸੀ ਤੇ ਆਪ ਗੁਰੂ ਦਾ ਭਾਣਾ ਮੰਨਦੇ ਰਹੇ। ਪੰਥ ਪ੍ਰਕਾਸ਼ ਦਾ ਕਰਤਾ ਲਿਖਦਾ ਹੈ:

ਜਿਮ ਜਿਮ ਸਿੰਘਨ ਤੁਰਕ ਸਤਾਵੈ।

ਤਿਮ ਤਿਮ ਮੁਖ ਸਿੰਘ ਲਾਲੀ ਆਵੈ।

ਸ਼ਹੀਦੀ

ਮੰਨਿਆ ਜਾਂਦਾ ਹੈ ਕਿ ਖੋਪਰੀ ਉਤਰ ਜਾਣ ਤੋਂ ਬਾਅਦ ਵੀ ਆਪ 22 ਦਿਨ ਤੱਕ ਜੀਵਤ ਰਹੇ। ਇਸ ਤਰ੍ਹਾਂ ਆਪ ਨੇ 1745 ਈ: ਨੂੰ ਸ਼ਹੀਦੀ ਪ੍ਰਾਪਤ ਕੀਤੀ। ਭਾਈ ਤਾਰੂ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂੰ ਅਸੀਂ ਆਪਣੀ ਨਿੱਤ ਦੀ ਅਰਦਾਸ ਵਿੱਚ ਯਾਦ ਕਰਦੇ ਰਹੇ ਹਾਂ। ਸਿੱਖ ਧਰਮ ਦੇ ਇਤਿਹਾਸ ਵਿੱਚ ਸ਼ਹਾਦਤ ਦੀ ਨੀਂਹ ਰੱਖਣ ਵਾਲੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਹਨ। ਗੁਰੂ ਸ਼ਹੀਦ ਪਰੰਪਰਾ ਦਾ ਆਗਾਜ਼ ਆਪ ਦੀ ਸ਼ਹੀਦੀ ਤੋਂ ਹੁੰਦਾ ਹੈ। ਧਰਮ, ਕੌਮ ਅਤੇ ਮਨੁੱਖਤਾ ਦੇ ਭਲੇ ਹਿੱਤ ਆਪਣੇ ਪ੍ਰਾਣਾਂ ਦੀ ਪ੍ਰਵਾਹ ਕੀਤੇ ਬਿਨਾਂ ਮਰ ਮਿੱਟਣ ਵਾਲੇ ਨੂੰ ਸ਼ਹੀਦ ਕਿਹਾ ਜਾਂਦਾ ਹੈ।

Remove ads

ਹੋਰ ਦੇਖੋ

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads