ਪ੍ਰੇਮਚੰਦ

ਹਿੰਦੀ ਲੇਖਕ From Wikipedia, the free encyclopedia

ਪ੍ਰੇਮਚੰਦ
Remove ads

ਧਨਪਤ ਰਾਏ ਸ਼੍ਰੀਵਾਸਤਵ[2] (31 ਜੁਲਾਈ 1880 – 8 ਅਕਤੂਬਰ 1936), ਆਪਣੇ ਕਲਮੀ ਨਾਮ ਪ੍ਰੇਮਚੰਦ ਨਾਲ ਜਾਣਿਆ ਜਾਂਦਾ ਹੈ[3][4] (ਉਚਾਰਨ [preːm t͡ʃənd̪] ( ਸੁਣੋ)), ਇੱਕ ਭਾਰਤੀ ਲੇਖਕ ਸੀ ਜੋ ਆਪਣੇ ਆਧੁਨਿਕ ਹਿੰਦੁਸਤਾਨੀ ਸਾਹਿਤ ਲਈ ਮਸ਼ਹੂਰ ਸੀ। ਪ੍ਰੇਮਚੰਦ ਹਿੰਦੀ ਅਤੇ ਉਰਦੂ ਸਮਾਜਿਕ ਗਲਪ ਦਾ ਮੋਢੀ ਸੀ। ਉਹ 1880 ਦੇ ਦਹਾਕੇ ਦੇ ਅਖੀਰ ਵਿੱਚ ਸਮਾਜ ਵਿੱਚ ਪ੍ਰਚਲਿਤ ਜਾਤੀ ਸ਼੍ਰੇਣੀਆਂ ਅਤੇ ਔਰਤਾਂ ਅਤੇ ਮਜ਼ਦੂਰਾਂ ਦੀਆਂ ਦੁਰਦਸ਼ਾਵਾਂ ਬਾਰੇ ਲਿਖਣ ਵਾਲੇ ਪਹਿਲੇ ਲੇਖਕਾਂ ਵਿੱਚੋਂ ਇੱਕ ਸੀ।[5] ਉਹ ਭਾਰਤੀ ਉਪਮਹਾਂਦੀਪ ਦੇ ਸਭ ਤੋਂ ਮਸ਼ਹੂਰ ਲੇਖਕਾਂ ਵਿੱਚੋਂ ਇੱਕ ਹੈ, ਅਤੇ ਵੀਹਵੀਂ ਸਦੀ ਦੇ ਸ਼ੁਰੂਆਤੀ ਹਿੰਦੀ ਲੇਖਕਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।[6][7] ਉਸ ਦੀਆਂ ਰਚਨਾਵਾਂ ਵਿੱਚ ਗੋਦਾਨ, ਕਰਮਭੂਮੀ, ਗਬਨ, ਮਾਨਸਰੋਵਰ, ਈਦਗਾਹ ਸ਼ਾਮਲ ਹਨ। ਉਸਨੇ ਆਪਣਾ ਪਹਿਲਾ ਪੰਜ ਕਹਾਣੀਆਂ ਦਾ ਸੰਗ੍ਰਹਿ 1907 ਵਿੱਚ ਸੋਜ਼-ਏ-ਵਤਨ ਨਾਮਕ ਕਿਤਾਬ ਵਿੱਚ ਪ੍ਰਕਾਸ਼ਿਤ ਕੀਤਾ।

ਵਿਸ਼ੇਸ਼ ਤੱਥ ਪ੍ਰੇਮਚੰਦ, ਜਨਮ ...

ਉਸਨੇ "ਨਵਾਬ ਰਾਏ" ਦੇ ਕਲਮੀ ਨਾਮ ਨਾਲ ਲਿਖਣਾ ਸ਼ੁਰੂ ਕੀਤਾ, ਪਰ ਬਾਅਦ ਵਿੱਚ "ਪ੍ਰੇਮਚੰਦ" ਵਿੱਚ ਬਦਲ ਗਿਆ। ਇੱਕ ਨਾਵਲ ਲੇਖਕ, ਕਹਾਣੀਕਾਰ ਅਤੇ ਨਾਟਕਕਾਰ, ਉਸਨੂੰ ਹਿੰਦੀ ਲੇਖਕਾਂ ਦੁਆਰਾ "ਉਪਨਿਆਸ ਸਮਰਾਟ" (ਨਾਵਲਕਾਰਾਂ ਵਿੱਚ ਸਮਰਾਟ) ਕਿਹਾ ਗਿਆ ਹੈ। ਉਸ ਦੀਆਂ ਰਚਨਾਵਾਂ ਵਿੱਚ ਇੱਕ ਦਰਜਨ ਤੋਂ ਵੱਧ ਨਾਵਲ, ਲਗਭਗ 300 ਛੋਟੀਆਂ ਕਹਾਣੀਆਂ, ਕਈ ਲੇਖ ਅਤੇ ਕਈ ਵਿਦੇਸ਼ੀ ਸਾਹਿਤਕ ਰਚਨਾਵਾਂ ਦੇ ਹਿੰਦੀ ਵਿੱਚ ਅਨੁਵਾਦ ਸ਼ਾਮਲ ਹਨ।

Remove ads

ਜੀਵਨ

ਪ੍ਰੇਮਚੰਦ ਦਾ ਜਨਮ 31 ਜੁਲਾਈ 1880 ਨੂੰ ਵਾਰਾਣਸੀ ਤੋਂ ਚਾਰ ਮੀਲ ਦੂਰ ਲਮਹੀ ਪਿੰਡ ਵਿੱਚ ਹੋਇਆ ਸੀ।[8] ਉਹ ਵੱਡੇ ਖਾਨਦਾਨ ਵਿੱਚੋਂ ਸਨ, ਜਿਹੜਾ ਛੇ ਬਿਘੇ ਜਮੀਨ ਦਾ ਮਾਲਕ ਸੀ।[9] ਉਸਦਾ ਦਾਦਾ ਗੁਰ ਸ਼ੇ ਲਾਲ ਪਟਵਾਰੀ ਸੀ। ਉਹਨਾਂ ਦੀ ਮਾਤਾ ਦਾ ਨਾਮ ਆਨੰਦੀ ਦੇਵੀ ਸੀ ਅਤੇ ਪਿਤਾ ਦਾ ਮੁਨਸ਼ੀ ਅਜਾਇਬ ਰਾਏ। ਉਹ ਲਮਹੀ ਵਿੱਚ ਡਾਕ ਮੁਨਸ਼ੀ ਸਨ।

ਸਿੱਖਿਆ ਅਤੇ ਨੌਕਰੀ

ਉਹਨਾਂ ਦੀ ਸਿੱਖਿਆ ਦਾ ਆਰੰਭ ਉਰਦੂ, ਫ਼ਾਰਸੀ ਪੜ੍ਹਨ ਤੋਂ ਹੋਇਆ ਅਤੇ ਰੁਜ਼ਗਾਰ ਦਾ ਪੜ੍ਹਾਉਣ ਤੋਂ। ਪੜ੍ਹਨ ਦਾ ਸ਼ੌਕ ਉਹਨਾਂ ਨੂੰ ਬਚਪਨ ਤੋਂ ਹੀ ਹੋ ਗਿਆ ਸੀ। 13 ਸਾਲ ਦੀ ਉਮਰ ਵਿੱਚ ਹੀ ਉਹਨਾਂ ਨੇ ਉਰਦੂ ਦੇ ਮਸ਼ਹੂਰ ਰਚਨਾਕਾਰ ਰਤਨਨਾਥ ਸ਼ਰਸਾਰ, ਮਿਰਜਾ ਰੁਸਬਾ ਅਤੇ ਮੌਲਾਨਾ ਸ਼ਰਰ ਦੇ ਨਾਵਲ ਪੜ੍ਹ ਲਏ ਸਨ। 1898 ਵਿੱਚ ਮੈਟਰਿਕ ਦੀ ਪਰੀਖਿਆ ਪਾਸ ਕਰਨ ਦੇ ਬਾਅਦ ਉਹ ਇੱਕ ਸਥਾਨਕ ਪਾਠਸ਼ਾਲਾ ਵਿੱਚ ਅਧਿਆਪਕ ਨਿਯੁਕਤ ਹੋ ਗਏ। ਨੌਕਰੀ ਦੇ ਨਾਲ ਹੀ ਉਹਨਾਂ ਨੇ ਪੜ੍ਹਾਈ ਜਾਰੀ ਰੱਖੀ। 1910 ਵਿੱਚ ਉਹਨਾਂ ਨੇ ਅੰਗਰੇਜ਼ੀ, ਦਰਸ਼ਨ, ਫ਼ਾਰਸੀ ਅਤੇ ਇਤਹਾਸ ਦੇ ਵਿਸ਼ੇ ਲੈ ਕੇ ਇੰਟਰ ਪਾਸ ਕੀਤਾ ਅਤੇ 1919 ਵਿੱਚ ਬੀ.ਏ. ਪਾਸ ਕਰਨ ਦੇ ਬਾਅਦ ਸਕੂਲਾਂ ਦੇ ਡਿਪਟੀ ਸਭ-ਇੰਸਪੈਕਟਰ ਪਦ ਉੱਤੇ ਨਿਯੁਕਤ ਹੋਏ। ਸੱਤ ਸਾਲ ਦੀ ਉਮਰ ਸੀ ਜਦੋਂ ਉਹਨਾਂ ਦੀ ਮਾਤਾ ਦੀ ਮੌਤ ਹੋ ਗਈ ਅਤੇ ਜਲਦ ਹੀ ਉਹਦੀ ਦਾਦੀ, ਜਿਸਨੇ ਉਸਨੂੰ ਸਾਂਭਿਆ ਸੀ, ਵੀ ਸ੍ਵਰਗ ਸਿਧਾਰ ਗਈ।[10] ਅਤੇ ਚੌਦਾਂ ਸਾਲ ਦੀ ਉਮਰ ਵਿੱਚ ਪਿਤਾ ਦਾ ਦੇਹਾਂਤ ਹੋ ਗਿਆ। ਇਸ ਕਾਰਨ ਉਹਨਾਂ ਦਾ ਆਰੰਭਕ ਜੀਵਨ ਸੰਘਰਸ਼ਮਈ ਰਿਹਾ।

ਵਿਆਹ

ਉਹਨਾਂ ਦਾ ਪਹਿਲਾ ਵਿਆਹ ਪੰਦਰਾਂ ਸਾਲ ਦੀ ਉਮਰ ਵਿੱਚ ਹੋਇਆ ਜੋ ਅਸਫਲ ਰਿਹਾ। ਉਹ ਉਸ ਸਮੇਂ ਦੇ ਵੱਡੇ ਸਮਾਜੀ ਧਾਰਮਿਕ ਅੰਦੋਲਨ ਆਰੀਆ ਸਮਾਜ ਤੋਂ ਪ੍ਰਭਾਵਿਤ ਰਹੇ। ਉਹਨਾਂ ਨੇ ਵਿਧਵਾ-ਵਿਆਹ ਦਾ ਸਮਰਥਨ ਕੀਤਾ ਅਤੇ 1906 ਵਿੱਚ ਦੂਜਾ ਵਿਆਹ ਬਾਲ-ਵਿਧਵਾ ਸ਼ਿਵਰਾਨੀ ਦੇਵੀ ਨਾਲ ਕੀਤਾ। ਉਹਨਾਂ ਦੇ ਤਿੰਨ ਬੱਚੇ ਹੋਏ-ਸਰੀਪਤ ਰਾਏ, ਅਮ੍ਰਿਤ ਰਾਏ ਅਤੇ ਕਮਲਾ ਦੇਵੀ। 1910 ਵਿੱਚ ਉਹਨਾਂ ਦੀ ਰਚਨਾ 'ਸੋਜੇ ਵਤਨ' ਲਈ ਹਮੀਰਪੁਰ ਦੇ ਜਿਲ੍ਹੇ ਦੇ ਕਲੈਕਟਰ ਨੇ ਉਹਨਾਂ ਉੱਤੇ ਜਨਤਾ ਨੂੰ ਭੜਕਾਉਣ ਦਾ ਇਲਜ਼ਾਮ ਲਗਾਇਆ। ਸੋਜੇ ਵਤਨ ਦੀਆਂ ਸਾਰੀਆਂ ਕਾਪੀਆਂ ਜਬਤ ਕਰਕੇ ਨਸ਼ਟ ਕਰ ਦਿੱਤੀਆਂ ਗਈਆਂ। ਕਲੈਕਟਰ ਨੇ ਨਵਾਬਰਾਏ ਨੂੰ ਤਾੜਨਾ ਕੀਤੀ ਕੀ ਅੱਗੋਂ ਤੋਂ ਜੇਕਰ ਕੁਝ ਵੀ ਲਿਖਿਆ ਤਾਂ ਜੇਲ੍ਹ ਭੇਜ ਦਿੱਤੇ ਜਾਣਗੇ। ਇਸ ਸਮੇਂ ਤੱਕ ਉਹ, ਧਨਪਤ ਰਾਏ ਨਾਂ ਨਾਲ ਲਿਖਦੇ ਸਨ। ਉਰਦੂ ਦੀ ਜ਼ਮਾਨਾ ਪਤ੍ਰਿਕਾ ਦੇ ਸੰਪਾਦਕ ਅਤੇ ਉਹਨਾਂ ਦੇ ਦੋਸ‍ਤ ਮੁਨਸ਼ੀ ਦਯਾਨਾਰਾਇਣ ਨਿਗਮ ਨੇ ਉਹਨਾਂ ਨੂੰ ਪ੍ਰੇਮਚੰਦ ਨਾਂ ਨਾਲ ਲਿਖਣ ਦੀ ਸਲਾਹ ਦਿੱਤੀ। ਇਸਦੇ ਬਾਅਦ ਉਹ ਪ੍ਰੇਮਚੰਦ ਦੇ ਨਾਂ ਨਾਲ ਲਿਖਣ ਲੱਗੇ। ਜੀਵਨ ਦੇ ਅੰਤਮ ਦਿਨਾਂ ਵਿੱਚ ਉਹ ਗੰਭੀਰ ਤੌਰ 'ਤੇ ਬੀਮਾਰ ਪਏ। ਉਹਨਾਂ ਦਾ ਨਾਵਲ ਮੰਗਲਸੂਤਰ ਅਧੂਰਾ ਹੀ ਰਹਿ ਗਿਆ ਅਤੇ ਲੰਬੀ ਬਿਮਾਰੀ ਦੇ ਬਾਅਦ 8 ਅਕਤੂਬਰ 1936 ਨੂੰ ਉਹਨਾਂ ਦੀ ਮੌਤ ਹੋ ਗਈ।

Remove ads

ਰਚਨਾਵਾਂ

ਹੋਰ ਜਾਣਕਾਰੀ ਨਾਵ, ਸਾਹਿਤਪ੍ਰਕਾਰ ...
Remove ads

ਨੋਟ

ਹਵਾਲੇ

ਹੋਰ ਪੜ੍ਹੋ

ਬਾਹਰੀ ਲਿੰਕ

Loading related searches...

Wikiwand - on

Seamless Wikipedia browsing. On steroids.

Remove ads