ਮੈਕਓਐਸ
ਆਪਰੇਟਿੰਗ ਸਿਸਟਮ From Wikipedia, the free encyclopedia
Remove ads
ਮੈਕਓਐਸ (ਅੰਗਰੇਜ਼ੀ: macOS, ਪਹਿਲਾਂ OS X) (ਉੱਚਾਰਨ: /ˌoʊ ɛs ˈtɛn/ ਓ ਐੱਸ ਟੈੱਨ; ਅਸਲ ’ਚ Mac OS X ਮੈਕ ਓ ਐੱਸ ਟੈੱਨ) ਐਪਲ ਦਾ ਬਣਾਇਆ ਇੱਕ ਯੂਨਿਕਸ-ਅਧਾਰਤ ਤਸਵੀਰੀ ਇੰਟਰਫ਼ੇਸ ਆਪਰੇਟਿੰਗ ਸਿਸਟਮ ਹੈ। ਇਹ ਮੈਕ ਕੰਪਿਊਟਰਾਂ ਵਾਸਤੇ ਡਿਜ਼ਾਇਨ ਕੀਤਾ ਗਿਆ ਹੈ ਅਤੇ 2002 ਤੋਂ ਸਾਰੇ ਮੈਕ ਤੇ ਪਹਿਲਾਂ ਤੋਂ ਹੀ ਇੰਸਟਾਲ ਆ ਰਿਹਾ ਹੈ। ਇਹ 1999 ਵਿੱਚ ਰਿਲੀਜ਼ ਹੋਏ ਮੈਕ OS 9 ਦਾ ਉੱਤਰਾਧਿਕਾਰੀ ਸੀ ਜਿਹੜੀ ਕਿ "ਕਲਾਸਿਕ" ਮੈਕ OS ਦੀ ਆਖ਼ਰੀ ਰਿਲੀਜ਼ ਸੀ ਜੋ 1984 ਤੋਂ ਐਪਲ ਦਾ ਮੁੱਢਲਾ ਆਪਰੇਟਿੰਗ ਸਿਸਟਮ ਰਿਹਾ ਸੀ। 1999 ਵਿੱਚ ਰਿਲੀਜ਼ ਹੋਇਆ ਮੈਕ OS X ਸਰਵਰ 1.0 ਪਹਿਲੀ ਰਿਲੀਜ਼ ਸੀ, ਅਤੇ ਇੱਕ ਡੈਸਕਟਾਪ ਵਰਜਨ, ਮੈਕ OS X v10.0 "ਚੀਤਾ" ਮਾਰਚ 24, 2001 ਨੂੰ ਜਾਰੀ ਹੋਇਆ। ਡੈਸਕਟਾਪ, ਲੈਪਟਾਪ ਅਤੇ ਨਿੱਜੀ ਕੰਪਿਊਟਰਾਂ ਦੀ ਮੰਡੀ ਵਿੱਚ OS X, ਵਿੰਡੋਜ਼ ਤੋਂ ਬਾਅਦ, ਦੂਜਾ ਸਭ ਤੋਂ ਵੱਧ ਵਰਤਿਆ ਜਾਣ ਵਾਲ਼ਾ ਆਪਰੇਟਿੰਗ ਸਿਸਟਮ ਹੈ।

Remove ads
ਹਵਾਲੇ
Wikiwand - on
Seamless Wikipedia browsing. On steroids.
Remove ads