ਰਤਨ ਸਿੰਘ ਅਜਨਾਲਾ

ਭਾਰਤੀ ਰਾਜਨੀਤੀਵਾਨ From Wikipedia, the free encyclopedia

Remove ads

ਰਤਨ ਸਿੰਘ ਅਜਨਾਲਾ (16 ਜਨਵਰੀ 1944) ਭਾਰਤ ਦੀ 15ਵੀਂ ਲੋਕ ਸਭਾ ਦੇ ਮੈਂਬਰ ਸਨ। ਅਜਨਾਲਾ ਪੰਜਾਬ ਦੇ ਖਡੂਰ ਸਾਹਿਬ ਹਲਕੇ ਦੀ ਨੁਮਾਇੰਦਗੀ ਕਰਦੇ ਸਨ। ਉਨ੍ਹਾਂ ਨੇ 14ਵੀਂ ਲੋਕ ਸਭਾ ਵਿੱਚ ਪੰਜਾਬ ਦੇ ਤਰਨ ਤਾਰਨ ਹਲਕੇ ਦੀ ਨੁਮਾਇੰਦਗੀ ਕੀਤੀ।[1]

 

ਵਿਸ਼ੇਸ਼ ਤੱਥ Rattan Singh Ajnala, Member of Parliament ...

ਉਹ ਅਜਨਾਲਾ ਵਿਧਾਨ ਸਭਾ ਹਲਕੇ ਤੋਂ ਚਾਰ ਵਾਰ ਪੰਜਾਬ ਵਿਧਾਨ ਸਭਾ ਦੇ ਮੈਂਬਰ ਵੀ ਰਹੇ।[2]

ਰਤਨ ਸਿੰਘ ਅਜਨਾਲਾ ਦੇ ਪੁੱਤਰ ਅਮਰਪਾਲ ਸਿੰਘ ਅਜਨਾਲਾ ਨੇ ਪੰਜਾਬ ਵਿੱਚ 2012 ਦੀਆਂ ਚੋਣਾਂ ਤੋਂ ਅਜਨਾਲਾ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕੀਤੀ।

ਰਤਨ ਸਿੰਘ ਅਜਨਾਲਾ ਨੂੰ 12 ਨਵੰਬਰ 2018 ਨੂੰ ਸ਼ਿਰੋਮਣੀ ਅਕਾਲੀ ਦਲ ਦੀ ਸਿਆਸੀ ਪਾਰਟੀ ਤੋਂ ਕੱਢ ਦਿੱਤਾ ਗਿਆ ਸੀ। ਫਿਰ ਉਹਨਾਂ ਨੇ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਸ ਦੇ ਪੁੱਤਰ ਅਮਰਪਾਲ ਸਿੰਘ ਅਜਨਾਲਾ ਨਾਲ ਮਿਲ ਕੇ ਸ਼ਿਰੋਮਣੀ ਅਕਾਲੀ ਦਲ਼ (ਟਕਸਾਲੀ) ਦਾ ਗਠਨ ਕੀਤਾ। ਉਹ ਅਤੇ ਉਨ੍ਹਾਂ ਦਾ ਪੁੱਤਰ 13 ਫਰਵਰੀ 2020 ਨੂੰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਦੀ ਰਾਜਸਾਂਸੀ ਰੈਲੀ ਵਿੱਚ ਫਿਰ ਤੋਂ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਪਰ ਕੁਝ ਦਿਨਾਂ ਬਾਅਦ ਉਹ ਫਿਰ ਤੋਂ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋ ਗਏ, ਕਿਉਂਕਿ ਉਨ੍ਹਾਂ ਨੇ ਕਿਹਾ ਕਿ ਉਹ ਹਾਲੇ ਵੀ ਬਾਦਲ ਤੋਂ ਨਾਰਾਜ਼ ਹਨ। ਹਾਲਾਂਕਿ ਉਨ੍ਹਾਂ ਦੇ ਪੁੱਤਰ ਅਮਰਪਾਲ ਸਿੰਘ ਅਜਨਾਲਾ ਫਿਰ ਵੀ ਅਕਾਲੀ ਦਲ ਨਾਲ ਹੀ ਰਹੇ।

Remove ads

ਹਵਾਲੇ

ਬਾਹਰੀ ਲਿੰਕ

Loading related searches...

Wikiwand - on

Seamless Wikipedia browsing. On steroids.

Remove ads