ਸੇਵਾ

From Wikipedia, the free encyclopedia

Remove ads

ਸੇਵਾ ਤੋਂ ਭਾਵ ਹੈ ਖਿਦਮਤ। ਅਧਿਆਤਮਿਕ ਮਾਰਗ 'ਤੇ ਚੱਲਣ ਲਈ ਗੁਰੂ ਘਰ ਵਿੱਚ ਨਿਰ-ਇੱਛਤ ਅਤੇ ਸ਼ਰਧਾ ਵਿੱਚ ਕੀਤੀ ਗਈ ਸੇਵਾ ਦੀ ਬੜੀ ਮਹਾਨਤਾ ਹੈ ਅਤੇ ਗੁਰੂ ਦੇ ਦਰ 'ਤੇ ਪਰਵਾਨ ਹੁੰਦੀ ਹੈ। ਗੁਰੂ ਦੀ ਸੇਵਾ ਸਾਰੇ ਤਪਾਂ ਤੋਂ ਉੱਤਮ ਸੇਵਾ[1] ਹੈ ਇਸ ਦੇ ਸਾਹਮਣੇ ਘਰ ਬਾਹਰ ਛੱਡ ਕੇ ਜੰਗਲਾਂ, ਗੁਫ਼ਾਵਾਂ ਅਤੇ ਭੋਰਿਆਂ ਵਿੱਚ ਤਰ੍ਹਾਂ-ਤਰ੍ਹਾਂ ਦੇ ਕਸ਼ਟ ਸਹਿ ਕੇ ਕੀਤੇ ਜਪ-ਤਪ ਸਭ ਤੁੱਛ ਹਨ। ਸੇਵਾ ਕਰਨ ਵਾਲੇ ਸੇਵਕ ਦਾ ਹਿਉਮੈ ਰੋਗ ਕੱਟਿਆ ਜਾਂਦਾ ਹੈ। ਸੇਵਾ ਕਰਨ ਨਾਲ ਮਨ ਵਿੱਚ ਹਲੀਮੀ ਆਉਂਦੀ ਹੈ।

ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ॥
ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ॥ ਗੁਰੂ ਗਰੰਥ ਸਾਹਿਬ ਅੰਗ 644

ਸੇਵਾ ਦੀਆਂ ਕਈ ਕਿਸਮਾ ਹਨ।

  • ਧਨ ਦੀ ਸੇਵਾ: ਕਿਰਤ ਕਰਕੇ ਵੰਡ ਛਕਣਾ, ਦਸਾਂ ਨੋਹਾਂ ਦੀ ਕਿਰਤ ਕਮਾਈ ਵਿਚੋਂ ਦਸਵੰਧ ਕੱਢ ਗੁਰੂ ਵਾਲੇ ਪਾਸੇ ਲਾਉਣਾ।
ਘਾਲਿ ਖਾਇ ਕਿਛੁ ਹਥਹੁ ਦੇਇ॥ ਨਾਨਕ ਰਾਹੁ ਪਛਾਣਹਿ ਸੇਇ॥ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਅੰਗ 1345
  • ਤਨ ਦੀ ਸੇਵਾ: ਹੱਥਾਂ ਪੈਰਾਂ ਨਾਲ ਸਰਬੱਤ ਦੇ ਭਲੇ ਲਈ ਸੇਵਾ ਕਰਨੀ ਜਿਵੇਂ ਗੁਰੂ ਘਰ 'ਚ ਜੋੜੇ ਝਾੜਨੇ, ਭਾਂਡੇ ਮਾਂਜਣ, ਲੰਗਰ ਪਕਾਉਣਾ ਤੇ ਵਰਤਾਉਣਾ।
ਪਖਾ ਫੇਰੀ ਪਾਣੀ ਢੋਵਾ ਹਰਿ ਜਨ ਕੈ ਪੀਸਣੁ ਪੀਸਿ ਕਮਾਣਾ॥ ਗੁਰੂ ਗਰੰਥ ਸਾਹਿਬ ਅੰਗ 748
  • ਮਨ ਦੀ ਸੇਵਾ: ਮਨ ਨੂੰ ਕਾਮ, ਕ੍ਰੋਧ, ਲੋਭ, ਮੋਹ ਅਤੇ ਹੰਕਾਰ ਦੇ ਵਿਸ਼ੇ-ਵਿਕਾਰਾਂ ਤੋਂ ਬਣਾਉਣਾ।
ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ॥ ਗੁਰੂ ਗਰੰਥ ਸਾਹਿਬ ਅੰਗ 918
Remove ads

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads