ਹੀਰੋਸ਼ੀਮਾ

From Wikipedia, the free encyclopedia

ਹੀਰੋਸ਼ੀਮਾ
Remove ads

ਹੀਰੋਸ਼ੀਮਾ ਜਾਪਾਨ ਦਾ ਇੱਕ ਸ਼ਹਿਰ ਹੈ ਜਿਸ ਤੇ ਦੂਜੀ ਸੰਸਾਰ ਜੰਗ ਮੁੱਕਣ ਦੇ ਐਨ ਨੇੜਲੇ ਸਮੇਂ 6 ਅਗਸਤ, 1945 ਨੂੰ 8:15 ਸਵੇਰੇ ਪਹਿਲਾ ਐਟਮ ਬੰਬ ਸੁਟਿਆ ਗਿਆ ਜਿਸ ਨਾਲ ਪੂਰੇ ਦਾ ਪੂਰਾ ਨਗਰ ਬਰਬਾਦ ਹੋ ਗਿਆ ਸੀ।[1] ਇਸ ਵਿਭਿਸ਼ਕਾ ਦੇ ਨਤੀਜੇ ਅੱਜ ਵੀ ਇਸ ਨਗਰ ਦੇ ਲੋਕ ਭੁਗਤ ਰਹੇ ਹਨ। ਜਾਪਾਨ ਦੇ ਇੱਕ ਦੂਜੇ ਨਗ ਨਾਗਾਸਾਕੀ ਉੱਤੇ ਵੀ ਪਰਮਾਣੂ ਬੰਬ ਨਾਲ ਹਮਲਾ ਕੀਤਾ ਗਿਆ ਸੀ। ਇਸ ਦਾ ਨਤੀਜਾ ਹੈ ਕਿ ਜਾਪਾਨ ਨੇ ਪਰਮਾਣੂ ਹਥਿਆਰ ਕਦੇ ਨਾ ਬਣਾਉਣ ਦੀ ਨੀਤੀ ਅਪਣਾਈ ਹੈ।

ਵਿਸ਼ੇਸ਼ ਤੱਥ ਹੀਰੋਸ਼ੀਮਾ 広島市, ਦੇਸ਼ ...
Thumb
ਜਾਨ ਲੇਤਜਲ ਦਾ ਐਟਮ ਬੰਬ ਗੁੰਬਦ ਅਤੇ ਆਧੁਨਿਕ ਹੀਰੋਸ਼ੀਮਾ
Remove ads

ਇਤਿਹਾਸ

ਦੂਜੀ ਸੰਸਾਰ ਜੰਗ ਸਮੇਂ ਜਪਾਨ ਉੱਤੇ ਕਈ ਮਹੀਨੇ ਭਾਰੀ ਬੰਬਾਰੀ ਕਰਨ ਪਿੱਛੋਂ ਸੰਯੁਕਤ ਰਾਜ ਅਮਰੀਕਾ ਨੇ 26 ਜੁਲਾਈ, 1945 ਨੂੰ ਜਪਾਨ ਨੂੰ ਆਤਮ-ਸਮਰਪਣ ਕਰਨ ਲਈ ਤਾੜਨਾ ਕੀਤੀ ਸੀ। ਜਿਸ ਨੂੰ ਜਪਾਨ ਨੇ ਨਜ਼ਰ ਅੰਦਾਜ਼ ਕੀਤਾ ਸੀ। ਇਸ ਪਿੱਛੋਂ ਅਮਰੀਕੀ ਰਾਸ਼ਟਰਪਤੀ ਹੈਰੀ ਐੱਸ. ਟਰੂਮੈਨ ਦੇ ਹੁਕਮਾਂ ਨਾਲ ਅਮਰੀਕਾ ਨੇ ਜਪਾਨ ਦੇ ਦੋ ਸ਼ਹਿਰਾਂ, ਹੀਰੋਸ਼ੀਮਾ ਉੱਤੇ 6 ਅਗਸਤ ਨੂੰ ਐਟਮ ਬੰਬ ਸੁੱਟ ਦਿੱਤੇ ਸਨ। ਅਮਰੀਕਾ ਵੱਲੋਂ ਐਟਮ ਬੰਬਾਂ ਦਾ ਨਿਸ਼ਾਨਾ ਬਣਾਉਣ ਲਈ ਜਪਾਨ ਦੇ ਚਾਰ ਸ਼ਹਿਰਾਂ ਹੀਰੋਸ਼ੀਮਾ, ਕੋਕੂਰਾ, ਨਾਗਾਸਾਕੀ ਅਤੇ ਨਾਈਗਟਾ ਨੂੰ ਚੁਣਿਆ ਗਿਆ ਸੀ। ਜਿਨ੍ਹਾਂ ਤੱਕ ਯੁੱਧ ਕਾਰਨ ਪਹੁੰਚ ਘੱਟ ਹੋ ਸਕੀ ਸੀ। ਨਿਸ਼ਾਨਾ ਬਣਾਉਣ ਲਈ ਉਨ੍ਹਾਂ ਦੀ ਪਹਿਲੀ ਤਰਜੀਹ ‘ਹੀਰੋਸ਼ੀਮਾ’ ਸੀ। ਇਹ ਉਦਯੋਗਿਕ ਅਤੇ ਸੈਨਿਕ ਦੋਵਾਂ ਪੱਖਾਂ ਤੋਂ ਮਹੱਤਵਪੂਰਨ ਸ਼ਹਿਰ ਸੀ।

Remove ads

ਐਟਮ ਬੰਬ

6 ਅਗਸਤ, 1945 ਸਵੇਰ ਦੇ 2 ਵੱਜ ਕੇ 40 ਮਿੰਟ ’ਤੇ ਬੰਬਾਰੀ ਕਰਨ ਵਾਲਾ ਅਮਰੀਕੀ ਜਹਾਜ਼ ਜਿਸ ਦਾ ਨਾਂ ‘ਇਨੋਲਾ ਗੇਅ’ ਸੀ, ਟਿਨੀਅਨ ਨਾਂ ਦੇ ਟਾਪੂ ਤੋਂ ਰਵਾਨਾ ਹੋਇਆ। ਇਸ ਲੜਾਕੂ ਜਹਾਜ਼ ਵਿੱਚ ਚਾਲਕਾਂ ਦੀ 12 ਮੈਂਬਰੀ ਟੀਮ ਸੀ ਅਤੇ ‘ਲਿਟਲ ਬੁਆਏ’ ਨਾਂ ਦਾ ਐਟਮ ਬੰਬ ਸੀ। ਇਹ ਬੰਬ ਯੂਰੇਨੀਅਮ-235 ਤੋਂ ਬਣਿਆ ਸੀ। ਜਹਾਜ਼ ਦੇ ਰਵਾਨਾ ਹੋਣ ਤੋਂ ਪਹਿਲਾਂ ਮੌਸਮ ਦਾ ਜਾਇਜ਼ਾ ਲੈਣ ਲਈ ਤਿੰਨ ਹੋਰ ਜਹਾਜ਼ ਭੇਜੇ ਜਾ ਚੁੱਕੇ ਸਨ। ਦੋ ਹੋਰ ਜਹਾਜ਼ ਜੋ ਕਿ ਕੈਮਰਿਆਂ ਅਤੇ ਹੋਰ ਮਾਪਕ ਯੰਤਰਾਂ ਨਾਲ ਲੈਸ ਸਨ, ਇਸ ਜਹਾਜ਼ ਦੇ ਨਾਲ-ਨਾਲ ਜਾ ਰਹੇ ਸਨ। ਹੀਰੋਸ਼ੀਮਾ ਸ਼ਹਿਰ ਉੱਤੇ ਸਵੇਰ ਦੇ 8 ਵੱਜ ਕੇ 50 ਮਿੰਟ ’ਤੇ ਐਟਮ ਬੰਬ ਸੁੱਟਿਆ ਗਿਆ। ਇਹ ਜ਼ਮੀਨ ਤੋਂ ਲਗਪਗ 600 ਮੀਟਰ ਦੀ ਉੱਚਾਈ ’ਤੇ ਫਟਿਆ। ਪੂਰਾ ਸ਼ਹਿਰ ਧੂੰਏਂ ਅਤੇ ਅੱਗ ਦੀਆਂ ਲਪਟਾਂ ਨਾਲ ਘਿਰ ਗਿਆ। ਇਸ ਨਾਲ ਸ਼ਹਿਰ ਦੀਆਂ 60,000 ਤੋਂ 90,000 ਇਮਾਰਤਾਂ ਤਹਿਸ-ਨਹਿਸ ਹੋ ਗਈਆਂ। ਤਾਪਮਾਨ ਇੰਨਾ ਵਧ ਗਿਆ ਕਿ ਮਿੱਟੀ, ਪੱਥਰ, ਧਾਤਾਂ ਸਭ ਕੁਝ ਪਿਘਲ ਗਿਆ। ਪਲ ਭਰ ਵਿੱਚ ਇਹ ਸ਼ਹਿਰ ਉੱਜੜ ਗਿਆ। ਸ਼ਹਿਰ ਦਾ 4 ਤੋਂ 5 ਵਰਗ ਮੀਲ ਖੇਤਰ ਪੂਰੀ ਤਰ੍ਹਾਂ ਤਬਾਹ ਹੋ ਗਿਆ। ਉਸ ਸਮੇਂ ਹੀਰੋਸ਼ੀਮਾ ਦੀ ਅਬਾਦੀ ਕਰੀਬ ਸਾਢੇ ਤਿੰਨ ਲੱਖ ਸੀ, ਜਿਸ ਵਿੱਚੋਂ ਕਰੀਬ 70,000 ਲੋਕ ਮੌਕੇ ’ਤੇ ਮਾਰੇ ਗਏ ਅਤੇ ਇੰਨੇ ਹੀ ਬਾਅਦ ਵਿੱਚ ਰੇਡੀਏਸ਼ਨ ਦੇ ਦੁਰ-ਪ੍ਰਭਾਵ ਨਾਲ ਮਾਰੇ ਜਾਣ ਦਾ ਅੰਦਾਜ਼ਾ ਹੈ। ਇਸ ਤਰ੍ਹਾਂ ਕੁੱਲ ਮਿਲਾ ਕੇ 1,40,000 ਤੋਂ ਵੱਧ ਜਾਨਾਂ ਚਲੀਆਂ ਗਈਆਂ।[2]

Remove ads

ਇਹ ਵੀ ਦੇਖੋ

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads