1997

From Wikipedia, the free encyclopedia

Remove ads

1997 20ਵੀਂ ਸਦੀ ਅਤੇ 1990 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਬੁੱਧਵਾਰ ਨੂੰ ਸ਼ੁਰੂ ਹੋਇਆ।

ਘਟਨਾ

  • 12 ਫ਼ਰਵਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਬਣੇ।
  • 28 ਫ਼ਰਵਰੀ ਅਮਰੀਕਾ ਨੇ 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਤਮਾਕੂ ਵੇਚਣ 'ਤੇ ਪਾਬੰਦੀ ਲਾਈ।
  • 4 ਮਾਰਚ ਅਮਰੀਕਾ ਦੇ ਰਾਸ਼ਟਰਪਤੀ ਬਿਲ ਕਲਿੰਟਨ ਨੇ ਸਰਕਾਰੀ ਖ਼ਰਚ 'ਤੇ ਇਨਸਾਨੀ ਕਲੋਨਿੰਗ ਦੀ ਖੋਜ 'ਤੇ ਪਾਬੰਦੀ ਲਾਈ।
  • 26 ਮਾਰਚ ਅਮਰੀਕਾ ਦੇ ਸ਼ਹਿਰ ਰਾਂਚੋ ਸਾਂਤਾ (ਸੈਨ ਡੀਏਗੋ, ਕੈਲੀਫ਼ੋਰਨੀਆ) ਵਿੱਚ 'ਹੈਵਨਜ਼ ਗੇਟ' ਜਮਾਤ ਦੇ 30 ਮੈਂਬਰਾਂ ਨੇ ਇਕੱਠਿਆਂ ਖ਼ੁਦਕੁਸ਼ੀ ਕੀਤੀ। ਉਹਨਾਂ ਦੇ ਮੁਖੀ ਨੇ ਉਹਨਾਂ ਨੂੰ ਯਕੀਨ ਦਿਵਾਇਆ ਹੋਇਆ ਸੀ ਕਿ ਮਰਨ ਪਿੱਛੋਂ ਇੱਕ ਸਪੇਸ-ਸ਼ਿਪ ਉਹਨਾਂ ਨੂੰ ਹਾਲੇ-ਬੌਪ ਕਾਮੇਟ ਉੱਤੇ ਲੈ ਜਾਵੇਗਾ।
  • 25 ਮਈ ਪੋਲੈਂਡ ਨੇ ਕਾਨੂੰਨ ਪਾਸ ਕਰ ਕੇ ਮੁਲਕ ਵਿੱਚੋਂ ਕਮਿਊਨਿਜ਼ਮ ਦੀਆਂ ਸਾਰੀਆਂ ਨਿਸ਼ਾਨੀਆਂ ਨੂੰ ਖ਼ਤਮ ਕਰ ਦਿਤਾ
  • 1 ਜੁਲਾਈ ਬਰਤਾਨੀਆ ਨੇ ਹਾਂਗਕਾਂਗ ਦਾ ਸਾਰਾ ਕੰਟਰੋਲ ਚੀਨ ਨੂੰ ਸੌਂਪ ਦਿਤਾ।
  • 10 ਜੁਲਾਈ ਲੰਡਨ ਵਿੱਚ ਸਾਇੰਸਦਾਨਾਂ ਨੇ ਦਾਅਵਾ ਕੀਤਾ ਕਿ ਇਨਸਾਨ ਦਾ ਜਨਮ ਇੱਕ ਤੋਂ ਦੋ ਲੱਖ ਸਾਲ ਪਹਿਲਾਂ ‘ਅਫ਼ਰੀਕਨ ਈਵ’ ਤੋਂ ਸ਼ੁਰੂ ਹੋਇਆ ਸੀ। ਉਹਨਾਂ ਨੇ ਇਹ ਦਾਅਵਾ ਨੀਂਦਰਥਾਲ ਪਿੰਜਰ ਦੇ ਡੀ.ਐੱਨ.ਏ. ਟੈਸਟ ਦੇ ਆਧਾਰ ‘ਤੇ ਕੀਤਾ ਸੀ।
  • 11 ਦਸੰਬਰ ਸਿੱਨ ਫ਼ੇਨ ਦਾ ਆਗੂ ਗੇਰੀ ਐਡਮਜ਼ ਬਰਤਾਨਵੀ ਪ੍ਰਧਾਨ ਮੰਤਰੀ ਟੋਨੀ ਬਲੇਅਰ ਨੂੰ ਮਿਲਿਆ | ਪਿਛਲੇ 76 ਸਾਲ ਵਿੱਚ ਉਹ ਸਿੱਨ ਫ਼ੇਨ ਦਾ ਪਹਿਲਾ ਆਗੂ ਸੀ ਜਿਸ ਨੇ ਕਿਸੇ ਬਰਤਾਨਵੀ ਆਗੂ ਨਾਲ ਗੱਲਬਾਤ ਕੀਤੀ ਸੀ।
  • 11 ਦਸੰਬਰ ਕਯੋਟੋ (ਜਾਪਾਨ) ਵਿੱਚ 150 ਮੁਲਕਾਂ ਦੇ ਨੁਮਾਇੰਦਿਆਂ ਨੇ ਗਲੋਬਲ ਵਾਰਮਿੰਗ ਦੇ ਖ਼ਤਰਨਾਕ ਨਤੀਜਿਆਂ ਬਾਰੇ ਮੀਟਿੰਗ ਕੀਤੀ ਤੇ ਗਰੀਨਹਾਊਸ ਗੈਸ ਦੇ ਕੰਟਰੋਲ ਬਾਰੇ ਵਿਚਾਰਾਂ ਕੀਤੀਆਂ।
  • 12 ਦਸੰਬਰ ਅਮਰੀਕਾ ਦੀ ਜਸਟਿਸ ਮਨਿਸਟਰੀ ਨੇ ਮਾਈਕਰੋਸਾਫ਼ਟ ਨੂੰ ਹੁਕਮ ਜਾਰੀ ਕੀਤਾ ਕਿ ਉਹ ਇੰਟਰਨੈੱਟ ਬਰਾਊਜ਼ਰ ਨੂੰ ਵਿੰਡੋ ਤੋਂ ਵਖਰਾ ਵੇਚੇ ਤਾਂ ਜੋ ਵੈੱਬ ਪ੍ਰੋਗਰਾਮ ਵਿੱਚ ਉਸ ਦੀ ਮਨਾਪਲੀ ਨਾ ਬਣ ਸਕੇ।
Remove ads

ਜਨਮ

ਮਰਨ

ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ।
Loading related searches...

Wikiwand - on

Seamless Wikipedia browsing. On steroids.

Remove ads