ਸਰਵੇਪੱਲੀ ਰਾਧਾਕ੍ਰਿਸ਼ਣਨ
From Wikipedia, the free encyclopedia
Remove ads
ਡਾਕਟਰ ਸਰਵਪੱਲੀ ਰਾਧਾਕ੍ਰਿਸ਼ਣਨ (5 ਸਤੰਬਰ 1888–17 ਅਪ੍ਰੈਲ 1975) ਭਾਰਤ ਦੇ ਪਹਿਲੇ ਉਪ-ਰਾਸ਼ਟਰਪਤੀ (1952-1962) ਅਤੇ ਦੂਜੇ ਰਾਸ਼ਟਰਪਤੀ ਰਹੇ। ਉਨ੍ਹਾਂ ਦਾ ਜਨਮ ਦੱਖਣ ਭਾਰਤ ਦੇ ਤੀਰੁੱਟਨੀ ਸਥਾਨ ਵਿੱਚ ਹੋਇਆ ਸੀ ਜੋ ਚੇਨਈ ਤੋਂ ੬੪ ਕਿਮੀ ਉੱਤਰ-ਪੂਰਵ ਵਿੱਚ ਹੈ। ਉਨ੍ਹਾਂ ਦਾ ਜਨਮ ਦਿਨ (੫ ਸਤੰਬਰ) ਭਾਰਤ ਵਿੱਚ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
Remove ads
ਜੀਵਨ
ਡਾਕਟਰ ਸਰਵਪੱਲੀ ਰਾਧਾਕ੍ਰਿਸ਼ਣਨ ਭਾਰਤ ਦੇਸ਼ ਦੇ ਦੂਜੇ ਰਾਸ਼ਟਰਪਤੀ ਸਨ। ਡਾਕਟਰ ਰਾਧਾਕ੍ਰਿਸ਼ਣਨ ਨੇ ਆਪਣੇ ਜੀਵਨ ਦੇ ਮਹੱਤਵਪੂਰਣ 40 ਸਾਲ ਅਧਿਆਪਕ ਦੇ ਰੂਪ ਵਿੱਚ ਬਤੀਤ ਕੀਤੇ। ਉਨ੍ਹਾਂ ਨੇ ਆਪਣਾ ਜਨਮ ਦਿਨ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਣ ਦੀ ਇੱਛਾ ਵਿਅਕਤ ਕੀਤੀ ਸੀ ਅਤੇ ਸਾਰੇ ਦੇਸ਼ ਵਿੱਚ ਡਾਕਟਰ ਰਾਧਾਕ੍ਰਿਸ਼ਣਨ ਦਾ ਜਨਮ ਦਿਨ 5 ਸਤੰਬਰ ਨੂੰ ਮਨਾਇਆ ਜਾਂਦਾ ਹੈ।
ਦਰਸ਼ਨ
ਰਾਧਾਕ੍ਰਿਸ਼ਨਨ ਨੇ ਪੂਰਬੀ ਅਤੇ ਪੱਛਮੀ ਚਿੰਤਨ ਵਿਚਾਲੇ ਪੁਲ ਉਸਾਰਨ ਦੀ ਕੋਸ਼ਿਸ਼ ਕੀਤੀ। ਉਸਨੇ ਬਿਨ੍ਹਾਂ ਪੜ੍ਹੇ ਪੂਰਬੀ ਚਿੰਤਨ ਦੀ ਕੀਤੀ ਪੱਛਮੀ ਆਲੋਚਨਾ" ਦਾ ਵਿਰੋਧ ਕੀਤਾ, ਪਰ ਨਾਲ ਹੀ ਪੱਛਮੀ ਦਾਰਸ਼ਨਿਕ ਅਤੇ ਧਾਰਮਿਕ ਵਿਚਾਰਾਂ ਨੂੰ ਭਾਰਤੀ ਚਿੰਤਨ ਵਿੱਚ ਜੋੜਿਆ।
ਅਦਵੈਤ ਵੇਦਾਂਤ
ਰਾਧਾਕ੍ਰਿਸ਼ਨਨ ਨਵ-ਵੇਦਾਂਤ ਦਾ ਜੋਸ਼ੀਲਾ ਹਮਾਇਤੀ ਸੀ। ਉਸ ਦੇ ਤੱਤ-ਮੀਮਾਂਸਾ ਦੀਆਂ ਜੜ੍ਹਾਂ ਅਦਵੈਤ ਵੇਦਾਂਤ ਵਿੱਚ ਸੀ, ਪਰ ਉਸ ਨੇ ਸਮਕਾਲੀ ਸਮਝ ਲਈ ਅਦਵੈਤ ਵੇਦਾਂਤ ਦੀ ਪੁਨਰਵਿਆਖਿਆ ਕੀਤੀ।[1]
ਅਧਿਆਪਕ ਦਿਵਸ
ਜਦੋਂ ਉਹ ਭਾਰਤ ਦੇ ਰਾਸ਼ਟਰਪਤੀ ਬਣੇ ਤਾਂ ਉਨ੍ਹਾਂ ਦੇ ਕੁੱਝ ਵਿਦਿਆਰਥੀਆਂ ਅਤੇ ਦੋਸਤਾਂ ਨੇ ਉਨ੍ਹਾਂ ਨੂੰ 5 ਸਤੰਬਰ ਨੂੰ ਆਪਣਾ ਜਨਮਦਿਨ ਮਨਾਉਣ ਦੀ ਆਗਿਆ ਦੇਣ ਦੀ ਬੇਨਤੀ ਕੀਤੀ। ਉਨ੍ਹਆਂ ਜਵਾਬ ਦਿੱਤਾ, ਮੇਰਾ ਜਨਮਦਿਨ ਮਨਾਉਣ ਦੀ ਬਜਾਏ, ਇਹ ਮੇਰੇ ਲਈ ਮਾਣ ਵਾਲੀ ਗੱਲ ਹੋਵੇਗੀ ਜੇ 5 ਸਤੰਬਰ ਨੂੰ ਅਧਿਆਪਕ ਦਿਵਸ ਵਜੋਂ ਮਨਾਇਆ ਜਾਵੇ। ਉਨ੍ਹਾਂ ਦਾ ਜਨਮਦਿਨ ਉਦੋਂ ਤੋਂ ਹੀ ਭਾਰਤ ਵਿੱਚ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਬਾਹਰੀ ਕੜੀਆਂ
- ਸਰਵਪੱਲੀ ਰਾਧਾਕ੍ਰਿਸ਼ਣਨ - ਜੀਵਨ ਅਤੇ ਲੇਖ (ਅੰਗ੍ਰੇਜੀ ਵਿੱਚ) Archived 2006-02-09 at the Wayback Machine.
ਹਵਾਲੇ
Wikiwand - on
Seamless Wikipedia browsing. On steroids.
Remove ads