ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਬਠਿੰਡਾ
ਬਠਿੰਡਾ, ਪੰਜਾਬ, ਭਾਰਤ ਵਿੱਚ ਮੈਡੀਕਲ ਕਾਲਜ ਅਤੇ ਹਸਪਤਾਲਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਬਠਿੰਡਾ ਇੱਕ ਮੈਡੀਕਲ ਕਾਲਜ ਅਤੇ ਮੈਡੀਕਲ ਰਿਸਰਚ ਪਬਲਿਕ ਯੂਨੀਵਰਸਿਟੀ ਹੈ ਜੋ ਬਠਿੰਡਾ, ਪੰਜਾਬ, ਭਾਰਤ ਵਿੱਚ ਸਥਿਤ ਹੈ। ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਵਿਚੋਂ ਇਕ ਹੋਣ ਦੇ ਨਾਤੇ, ਇਹ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਧੀਨ ਖੁਦਮੁਖਤਿਆਰੀ ਨਾਲ ਕੰਮ ਕਰਦਾ ਹੈ। ਏਮਜ਼ ਇੰਸਟੀਚਿਊਟ ਲਈ ਪੰਜਾਬ ਸਰਕਾਰ ਤਰਫੋਂ ਪੰਜਾਬ ਖੇਤੀ ਵਰਸਿਟੀ ਦੀ ਖੇਤੀ ਖੋਜਾਂ ਵਾਲੀ ਕਰੀਬ 170 ਏਕੜ ਜ਼ਮੀਨ ਦਿੱਤੀ ਗਈ ਹੈ। ਇਹ ਸੰਸਥਾ 23 ਦਸੰਬਰ 2019 ਨੂੰ ਆਮ ਲੋਕਾਂ ਲਈ ਚਾਲੂ ਹੋ ਗਈ ਹੈ। ਭਾਰਤ ਦੇਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਹਰਸ਼ ਵਰਧਨ ਨੇ ਬਠਿੰਡਾ ਏਮਜ਼ ਦੀ ‘ਓਪੀਡੀ ਸੇਵਾ’ ਦਾ ਉਦਘਾਟਨ ਕੀਤਾ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਨਵੰਬਰ, 2016 ਨੂੰ ਏਮਜ਼ ਦਾ ਨੀਂਹ ਪੱਥਰ ਰੱਖਿਆ ਸੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ 24 ਅਗਸਤ ਨੂੰ ਟੱਕ ਲਾ ਕੇ ਇਸ ਦੀ ਸ਼ੁਰੂਆਤ ਕੀਤੀ ਸੀ।
Read article