ਪੰਜਾਬ ਕੇਂਦਰੀ ਯੂਨੀਵਰਸਿਟੀ
ਪੰਜਾਬ, ਭਾਰਤ ਦੀ ਇੱਕ ਕੇਂਦਰੀ ਯੂਨੀਵਰਸਿਟੀਪੰਜਾਬ ਕੇਂਦਰੀ ਯੂਨੀਵਰਸਿਟੀ ਭਾਰਤ ਸਰਕਾਰ ਦੇ ਯੂਨੀਵਰਸਿਟੀ ਐਕਟ 2009 ਅਧੀਨ ਪੰਜਾਬ ਦੇ ਬਠਿੰਡਾ ਜ਼ਿਲ੍ਹਾ ਦੇ ਪਿੰਡ ਘੁੱਦਾ ਵਿਖੇ 27 ਫਰਵਰੀ 2009 ਨੂੰ ਸਥਾਪਿਤ ਕੀਤੀ ਗਈ ਸੀ। ਕੇਂਦਰੀ ਯੂਨੀਵਰਸਿਟੀ ਦੇ ਕੈਂਪਸ ਦਾ ਪਹਿਲਾ ਪੜਾਅ 2017 ਵਿੱਚ ਮੁਕੰਮਲ ਹੋਏਗਾ। 12ਵੀਂ ਯੋਜਨਾ ਦੀ ਪ੍ਰਵਾਨਗੀ ਮਗਰੋਂ ਇਸ ਯੂਨੀਵਰਸਿਟੀ ਕੈਂਪਸ ਦੀ ਉਸਾਰੀ ਦਾ ਕੰਮ ਅਸਲ ਵਿੱਚ ਸ਼ੁਰੂ ਹੋਏਗਾ। ਯੂਨੀਵਰਸਿਟੀ ਦਾ ਆਰਜ਼ੀ ਕੈਂਪਸ ਜੋ ਬਠਿੰਡਾ ਦੀ ਪੁਰਾਣੀ ਧਾਗਾ ਮਿੱਲ ਦੀ ਰੈਨੋਵੇਸ਼ਨ ਕਰਕੇ ਬਣਾਇਆ ਗਿਆ। ਸਾਲ 2009 ਵਿੱਚ ਹੀ ਪਹਿਲਾ ਵਿੱਦਿਅਕ ਸੈਸ਼ਨ ਸ਼ੁਰੂ ਹੋਇਆ ਸੀ। ਕੇਂਦਰੀ ਯੂਨੀਵਰਸਿਟੀ ਦੇ ਪਹਿਲੇ ਚਾਂਸਲਰ ਡਾ. ਸਰਦਾਰਾ ਸਿੰਘ ਜੌਹਲ ਅਤੇ ਪਹਿਲੇ ਵਾਈਸ ਚਾਂਸਲਰ ਡਾ. ਜੈ ਰੂਪ ਸਿੰਘ ਸਨ। ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਮੌਜੂਦਾ ਵਾਈਸ-ਚਾਂਸਲਰ ਪ੍ਰੋ. ਆਰ. ਕੇ. ਕੋਹਲੀ ਹਨ ਜਿਹਨਾਂ ਨੇ 5 ਸਤੰਬਰ, 2014 ਨੂੰ ਕਾਰਜਭਾਰ ਸੰਭਾਲਿਆ ਸੀ।
Read article